ਬਡਹੇੜੀ ਵੱਲੋਂ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਨ ਦੀ ਮੁਬਾਰਕਬਾਦ

ss1

ਬਡਹੇੜੀ ਵੱਲੋਂ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਨ ਦੀ ਮੁਬਾਰਕਬਾਦ

ਬਡਹੇੜੀ ਵੱਲੋਂ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣਨ ਦੀ ਮੁਬਾਰਕਬਾਦ

ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਾਰਟੀ ਦੀ ਕਮਾਨ ਸੰਭਾਲਣ ਮੌਕੇ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ੍ਰੀ ਰਾਹੁਲ ਗਾਂਧੀ ਸਾਰੀਆਂ ਬਰਾਦਰੀਆਂ ਅਤੇ ਧਰਮਾਂ ਨੂੰ ਬਰਾਬਰ ਦਾ ਸਨਮਾਨ ਦੇਣਗੇ ।

ਉਹਨਾਂ ਕਿਹਾ ਕਿ ਭਾਜਪਾ ਅਤੇ ਜਨਸੰਘ ਦੀ ਸੌੜੀ ਸੋਚ ਤੋਂ ਦੇਸ਼ ਵਾਸੀਆਂ ਨੂੰ ਕਦੇ ਵੀ ਧਰਮ ਨਿਰਪੱਖਤਾ ਦੀ ਕੋਈ ਉਮੀਦ ਨਹੀਂ ਰਹੀ ਹੈ, ਇਸ ਕਰਕੇ ਇਹ ਸਮਾਜ ਦਾ ਕਲਿਆਣ ਨਹੀਂ ਕਰ ਸਕਦੀਆਂ । ਅਜਿਹੇ ਮੌਕੇ ਕਾਂਗਰਸ ਨੂੰ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਚੱਲਣ ਦੀ ਲੋੜ ਹੈ। ਦੇਸ਼ ਦੀਆਂ ਖੇਤਰੀ ਪਾਰਟੀਆਂ ਨੂੰ ਵੀ ਨਾਲ ਲੈ ਕੇ ਚੱਲਣ ਦੀ ਲੋੜ ਹੈ ਤਾਂ ਜੋ ਜਨਸੰਘ ਅਤੇ ਭਾਜਪਾ ਦੇ ਘਟੀਆ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਸਕੇ।

print
Share Button
Print Friendly, PDF & Email