ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਚਾਰ ਸਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 23 ਅਤੇ 24 ਦਸੰਬਰ ਨੂੰ

ss1

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਚਾਰ ਸਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 23 ਅਤੇ 24 ਦਸੰਬਰ ਨੂੰ

ਮਿਲਾਨ 19 ਦਸੰਬਰ 2017 (ਬਲਵਿੰਦਰ ਸਿੰਘ ਢਿੱਲੋਂ):- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਮੂਹ ਸੰਗਤਾ ਦੇ ਸਹਿਯੋਗ ਨਾਲ ਚਾਰ ਸਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 23 ਅਤੇ 24 ਦਸੰਬਰ ਨੂੰ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਨੇ ਦੱਸਿਆ ਕਿ 22 ਦਸੰਬਰ ਦਿਨ ਸ਼ੁਕੱਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕੀਤੀ ਜਾਵੇਗੀ, ਜਿਸ ਦੇ ਭੋਗ 24 ਦਸੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ। ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਪੋਨਤੇਵੀਕੋ ਅਤੇ ਅਲਫੀਆਨੈਲੋ ਦੀਆ ਸਮੂਹ ਸੰਗਤਾ ਵਲੋ ਕੀਤੀ ਜਾਵੇਗੀ। ਇਸ ਦੋਰਾਨ 2 ਦਿਨ ਦੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਦੀਵਾਨਾ ਵਿੱਚ ਭਾਈ ਸਤਨਾਮ ਸਿੰਘ ਸਰਹਾਲੀ ਦਾ ਕਵੀਸ਼ਰੀ ਜਥਾ ਵਿਸ਼ੇਸ਼ ਤੋਰ ਤੇ ਪਹੁੰਚ ਰਿਹਾ ਹੈ। ਜੋ ਸਮਾਗਮ ਵਿਚ ਪਹੁੰਚੀਆਂ ਸੰਗਤਾ ਨੂੰ 23 ਦਸੰਬਰ ਸ਼ਾਮ ਦੇ ਦੀਵਾਨਾ ਅਤੇ 24 ਦਸੰਬਰ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਸਿੱਖ ਇਤਿਹਾਸ ਸਰਵਣ ਕਰਵਾਉਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਜਾਂਦੀ ਹੈ ਕਿ ਇਸ ਸਮਾਗਮ ਵਿਚ ਵੱਧ ਤੋਂ ਵੱਧ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਜੀ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

print
Share Button
Print Friendly, PDF & Email