ਸਿਹਤ ਵਿਭਾਗ ਵੱਲੋਂ ਲਗਾਇਆ ਜਾਗਰੂਕਤਾ ਕੈਂਪ

ss1

ਸਿਹਤ ਵਿਭਾਗ ਵੱਲੋਂ ਲਗਾਇਆ ਜਾਗਰੂਕਤਾ ਕੈਂਪ

ਫਿਰੋਜ਼ਸ਼ਾਹ 23 ਦਸੰਬਰ  ( ਗੁਰਤਾਰ ਸਿੰਘ ਸਿੱਧੂ ) ਕਮਿਊਨਿਟੀ ਹੈਲਥ ਸੈਂਟਰ ਫਿਰੋਜ਼ਸ਼ਾਹ ਦੀ ਸੀਨੀਅਰ ਮੈਡੀਕਲ ਅਫਸਰ ਡਾ ਵਨੀਤਾ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਟੀਮਾਂ ਵੱਲੋਂ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ । ਇਸੇ ਲੜੀ ਤਹਿਤ ਟੀਮ ਵੱਲੋਂ ਪਿੰਡ ਘੱਲ ਖੁਰਦ ਵਿਖੇ ਕੈਂਪ ਲਗਾਇਆ ਗਿਆ ਜਿਸ ਵਿਚ ਲੋਕਾਂ ਨੂੰ ਬਿਮਾਰੀਆਂ ਦੇ ਲੱਛਣ ,ਕਾਰਨ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ । ਏ ਐਮ ਓ ਡਾ ਕਮਲਦੀਪ ਵੱਲੋਂ ਮਾਪਿਆਂ ਨੂੰ ਚਿਕਨਪੌਕਸ (ਮਾਤਾ) ਬਿਮਾਰੀ ਦੇ ਲੱਛਣ ਕਾਰਨ ਇਲਾਜ ਅਤੇ ਪ੍ਰਹੇਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਇਕ ਲਾਗ ਦੀ ਬਿਮਾਰੀ ਹੈ ਜੋ ਇੱਕ ਰੋਗ ਗ੍ਰਸਤ ਵਿਅਕਤੀ ਤੋਂ ਦੂਸਰੇ ਤੱਕ ਪਹੁੰਚਦੀ ਹੈ ।ਇਸ ਮੌਕੇ ਡਾ ਅਮਨਦੀਪ ਕੌਰ ਐਸ ਆਈ ਲਖਵਿੰਦਰ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਨੈਬ ਸਿੰਘ ਏ ਐਨ ਐੱਮ ਅਤੇ ਆਸ਼ਾ ਵਰਕਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ ।

print
Share Button
Print Friendly, PDF & Email

Leave a Reply

Your email address will not be published. Required fields are marked *