ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਦੀਆਂ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ

ss1

ਪ੍ਰਧਾਨ ਮੰਤਰੀ ਨੇ ਜੰਮੂ ਅਤੇ ਕਸ਼ਮੀਰ ਦੀਆਂ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ

ਸ੍ਰੀਨਗਰ, ਜੰਮੂ ਅਤੇ ਕਸ਼ਮੀਰ ਤੋਂ 30 ਸਕੂਲੀ ਵਿਦਿਆਰਥਣਾਂ ਦੇ ਇੱਕ ਗਰੁੱਪ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਇਹ ਵਿਦਿਆਰਥਣਾਂ ਇਸ ਵੇਲੇ ਅਪ੍ਰੇਸ਼ਨ ਸਦਭਾਵਨਾ ਤਹਿਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਦੇ ਦੌਰੇ ‘ਤੇ ਹਨ। ਇਹ ਅਪ੍ਰੇਸ਼ਨ ਭਾਰਤੀ ਫੌਜ ਵੱਲੋਂ ਰੈਗੂਲਰ ਤੌਰ ‘ਤੇ ਚਲਾਇਆ ਜਾਂਦਾ ਹੈ।

ਪ੍ਰਧਾਨ ਮੰਤਰੀ ਨੇ ਵਿਦਿਆਰਥਣਾਂ ਨਾਲ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਸਿੱਖਿਆ, ਖਾਸ ਤੌਰ ‘ਤੇ ਲੜਕੀਆਂ ਦੀ ਵਿੱਦਿਆ, ਸਵੱਛ ਭਾਰਤ ਅਤੇ ਉਨ੍ਹਾਂ ਦੇ ਸੁਪਨਿਆਂ ਅਤੇ ਖਾਹਸ਼ਾਂ ਬਾਰੇ ਗੱਲਬਾਤ ਕੀਤੀ।

ਇਸ ਗੱਲਬਾਤ ਵਿੱਚ ਲੜਕੀਆਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਲੜਕੀਆਂ ਦੀ ਸਿੱਖਿਆ ਲਈ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਅਤੇ ਸੈਰ-ਸਪਾਟੇ ਸਮੇਤ ਵੱਖ-ਵੱਖ ਲਾਭ ਸਵੱਛ ਭਾਰਤ ਮਿਸ਼ਨ ਤਹਿਤ ਵੰਡੇ ਜਾ ਰਹੇ ਹਨ। ਉਨ੍ਹਾਂ ਨੇ ਧਿਆਨ ਵਿੱਚ ਵਾਧੇ ਲਈ ਯੋਗ ਦੇ ਲਾਭ ਗਿਣਾਏ।

ਇਹ ਗੱਲ ਨੋਟ ਕਰਦਿਆਂ ਕਿ ਹੁਣ ਜੰਮੂ ਕਸ਼ਮੀਰ ਦੇ ਨੌਜਵਾਨ ਸਿਵਲ ਸੇਵਾਵਾਂ ਵਿੱਚ ਵੱਡੀ ਗਿਣਤੀ ਵਿੱਚ ਆ ਰਹੇ ਹਨ ਅਤੇ ਖੇਡਾਂ ਵਿੱਚ ਵੀ ਵੱਡੀ ਸਮਰੱਥਾ ਵਿਖਾ ਰਹੇ ਹਨ, ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਭਾਰਤ ਦਾ ਭਵਿੱਖ ਉਜਵਲ ਹੈ ਅਤੇ ਜੰਮੂ ਕਸ਼ਮੀਰ ਦੇ ਨੌਜਵਾਨ ਅਤੇ ਬੱਚੇ ਦੇਸ਼ ਲਈ ਬਹੁਤ ਕੁਝ ਕਰ ਸਕਦੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *