ਪ੍ਰਕਾਸ਼ ਪੁਰਬ ਸਮਾਗਮ ਤੇ ਸ਼੍ਰੋਮਣੀ ਕਮੇਟੀ ਰਹੀ ਭਾਰੂ, ਨਹੀਂ ਹੋਣ ਦਿੱਤੀ ਗਾਇਕ-ਕਲਾਕਾਰਾਂ ਦੀ ਪੇਸ਼ਕਾਰੀ

ss1

ਪ੍ਰਕਾਸ਼ ਪੁਰਬ ਸਮਾਗਮ ਤੇ ਸ਼੍ਰੋਮਣੀ ਕਮੇਟੀ ਰਹੀ ਭਾਰੂ, ਨਹੀਂ ਹੋਣ ਦਿੱਤੀ ਗਾਇਕ-ਕਲਾਕਾਰਾਂ ਦੀ ਪੇਸ਼ਕਾਰੀ
ਸਮਾਗਮ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾਂ ਹੋਣ ਕਾਰਨ ਸੰਗਤਾਂ ਵਿਚ ਭਾਰੀ ਰੌਸ

ਸ਼੍ਰੀ ਅਨੰਦਪੁਰ ਸਾਹਿਬ, 24 ਦਸੰਬਰ(ਦਵਿੰਦਰਪਾਲ ਸਿੰਘ/ਅੰਕੁਸ਼): ਪੰਜਾਬ ਸਰਕਾਰ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਦਸਮ ਪਾਤਿਸ਼ਾਹ ਦੇ ਪ੍ਰਕਾਸ਼ ਪੂਰਬ ਸਮਾਗਮ ‘ਤੇ ਸ਼੍ਰੋਮਣੀ ਕਮੇਟੀ ਭਾਰੂ ਰਹੀ। ਜਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸਮਾਪਤੀ ਅਤੇ 351ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਸਾਹਮਣੇ ਵਾਲੇ ਮੈਦਾਨ ਵਿਚ ਕਰਵਾਏ ਜਾਣ ਵਾਲੇ ਸਮਾਗਮ ਵਿਚ ਜਿੱਥੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਵੀ ਕਈ ਉੱਚਕੋਟੀ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਪਹੁੰਚੀਆਂ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਸਮਾਗਮ ਵਿਚ ਪੇਸ਼ਕਾਰੀ ਕਰਨ ਲਈ ਗਾਇਕ ਕਲਾਕਾਰਾਂ ਨੂੰ ਬੁੱਕ ਕੀਤਾ ਗਿਆ ਸੀ। ਜਿਸਤੋਂ ਬਾਅਦ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਨੋਟਿਸ ਲੈਂਦਿਆਂ ਗਾਇਕ ਕਲਾਕਾਰਾਂ ਵੱਲੋਂ ਸਮਾਗਮ ਵਿਚ ਕੀਤੀ ਜਾਣ ਵਾਲੀ ਪੇਸ਼ਕਾਰੀ ਦੀ ਆਗਿਆ ਦੇਣ ਤੋਂ ਸਾਫ਼ ਨਾਂਹ ਕਰ ਦਿੱਤੀ ਸੀ।
ਦੂਜੇ ਪਾਸੇ ਸਮਾਗਮ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾਂ ਹੋਣ ਕਾਰਨ ਵੀ ਸ਼ਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸੰਗਤਾਂ ਦਾ ਕਹਿਣਾ ਹੈ ਕਿ ਇਕ ਪਾਸੇ ਦਸਵੇਂ ਪਾਤਿਸ਼ਾਹ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਦੂਜੇ ਪਾਸੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾਂ ਹੋਣਾ ਬਹੁਤ ਹੀ ਅਫਸੋਸ ਦੀ ਗੱਲ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *