ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ss1

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਤਰਨਤਾਰਨ-  ਥਾਣਾ ਵੈਰੋਵਾਲ ਅਤੇ ਚੋਹਲਾ ਸਾਹਿਬ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਵੈਰੋਵਾਲ ਦੇ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਨਾਗੋਕੇ ਘਰਾਟ ਤੋਂ ਮੁਲਜ਼ਮ ਲਵਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਾਗੋਕੇ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਉਸ ਕੋਲੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨ ਗਸ਼ਤ ਪਿੰਡ ਮੋਹਨਪੁਰਾ ਤੋਂ ਮੁਲਜ਼ਮ ਸਤਨਾਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਵਰਿਆਹ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਕੇ ਉਸ ਕੋਲੋਂ 1550 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਜਾਂਚ ਅਫਸਰਾਂ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *