ਮਨਜਿੰਦਰ ਸਿੰਘ ਸਿਰਸਾ ਵਲੋਂ 20 ਆਪ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਸਿਫਾਰਸ਼ ਦਾ ਸਵਾਗਤ

ss1

ਮਨਜਿੰਦਰ ਸਿੰਘ ਸਿਰਸਾ ਵਲੋਂ 20 ਆਪ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਸਿਫਾਰਸ਼ ਦਾ ਸਵਾਗਤ
ਇਹਨਾਂ ਦੀ ਨਿਯੁਕਤੀ ਲਈ ਜ਼ਿੰਮੇਵਾਰ ਅਰਵਿੰਦ ਕੇਜਰੀਵਾਲ ਨੂੰ ਵੀ ਅਯੋਗ ਕਰਾਰ ਦੇਵੇਗ ਚੋਣ ਕਮਿਸ਼ਨ: ਸਿਰਸਾ

ਨਵੀ ਦਿੱਲੀ, 19 ਜਨਵਰੀ (ਮਨਪ੍ਰੀਤ ਸਿੰਘ ਖਾਕਸਾ) : ਦਿੱਲੀ ਦੇ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਮੁਨਾਫੇ ਦੇ ਅਹੁਦੇ ‘ਤੇ ਤਾਇਨਾਤ ਹੋਣ ਦੇ ਕਾਰਨ ਅਯੋਗ ਕਰਾਰ ਦੇਣ ਦੀ ਸਿਫਾਰਸ਼ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਅਯੋਗ ਕਰਾਰ ਦਿੱਤਾ ਜਾਵੇ ਕਿਉਂਕਿ ਇਸ ਨਿਯੁਕਤੀ ਵਾਸਤੇ ਇਕੱਲੇ ਉਹ ਹੀ ਜ਼ਿੰਮੇਵਾਰ ਵਿਅਕਤੀ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਫੈਸਲੇ ਨਾਲ ਜਨਤਕ ਜੀਵਨ ਵਿਚ ਪਾਰਦਰਸ਼ਤਾ ਹੋਰ ਵਧੇਗੀ ਤੇ ਇਸਦਾ ਸਾਰੇ ਨਿਆਂ ਪਸੰਦ ਲੋਕਾਂ ਨੂੰ ਸਵਾਗਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਵੱਖ ਕੇ ਦੁੱਖ ਹੋਇਆ ਹੈ ਕਿ ਚੋਣ ਕਮਿਸ਼ਨ ਨੇ ਸਿਰਫ ਇਹਨਾਂ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ ਜਦਕਿ ਸ੍ਰੀ ਕੇਜਰੀਵਾਲ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਿਹਨਾਂ ਨੇ ਇਹਨਾਂ ਵਿਅਕਤੀਆਂ ਦੀ ਨਿਯੁਕਤੀ ਕੀਤੀ ਹੈ। ਉਹਨਾ ਿਕਹਾ ਕਿ ਇਹ ਵਿਧਾਇਕ ਤਾਂ ਅਸਲ ਵਿਚ ਲਾਲਚ ਦਾ ਨਤੀਜਾ ਭੁਗਤ ਰਹੇ ਹਨ ਤੇ ਅਸਲ ਦੋਸ਼ੀ ਕੇਜਰੀਵਾਲ ਹਨ।
ਕੇਜਰੀਵਾਲ ਤੋਂ ਤੁਰੰਤ ਅਸਤੀਫੇ ਦੀ ਮੰਗ ਕਰਦਿਆਂ ਸ੍ਰੀ ਸਿਰਸਾ ਨੇ ਕਿਹਾ ਕਿ ਇਹ ਉਹਨਾਂ ਦੀਆਂ ਗਲਤ ਨੀਤੀਆਂ ਤੇ ਫੈਸਲਿਆਂ ਦੀ ਬਦੌਲਤ ਹੈ ਕਿ ਦਿੱਲੀ ਵਿਚ ਤਿੰਨ ਸਾਲਾਂ ਵਿਚ ਤੀਜੀ ਵਾਰ ਚੋਣ ਹੋਣ ਜਾ ਰਹੀ ਹੈ। ਉਹਨਾਂ ਕਿਹਾ ਕਿ ਜਨਤਾ ਵੱਲੋਂ ਟੈਕਸ ਦੇ ਰੂਪ ਵਿਚ ਅਦਾ ਕੀਤੇ ਗਏ ਸੈਂਕੜੇ ਕਰੋੜ ਰੁਪਏ ਇਹਨਾਂ ਖਾਲੀ ਸੀਟਾਂ ‘ਤੇ ਮੁੜ ਚੋਣ ਵਿਚ ਬਰਬਾਦ ਹੋ ਜਾਣਗੇ ਜਿਸ ਲਈ ਸਿਰਫ ਸ੍ਰੀ ਕੇਜਰੀਵਾਲ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਾ ਹੁਣ ਕੇਜਰੀਵਾਲ ਨੂੰ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਗਿਆ ਹੈ।
ਉਹਨਾ ਕਿਹਾ ਕਿ ਦਿੱਲੀ ਦੇ ਲੋਕ ਤਾਂ ਪਹਿਲਾਂ ਹੀ ਸ੍ਰੀ ਕੇਜਰੀਵਾਲ ਦੇ ਫੈਸਲਿਆਂ ਦੀ ਬਦੌਲਤ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ ਤੇ ਆਪ ਨੂੰ ਵੋਟ ਪਾਉਣ ਦੇ ਆਪਣੇ ਫੈਸਲੇ ‘ਤੇ ਪਛਤਾ ਰਹੇ ਹਲ। ਉਹਨਾ ਕਿਹਾ ਕਿ ਕੇਜਰੀਵਾਲ ਨੂੰ ਤੁਰੰਤ ਅਸਤੀਫਾ ਦੇ ਕੇ ਲੋਕਾਂ ਨੂੰ ਆਪਣੀ ਮਰਜ਼ੀ ਦੀ ਨਵੀਂ ਸਰਕਾਰ ਬਣਾਉਣ ਦਾ ਮੌਕਾ ਦੇਣਾ ਚਾਹੀਦਾ ਹੈ ਅਤੇ ਲੋਕ ਉਹਨਾਂ ਦੀ ਪਾਰਟੀਨੂੰ ਜਿੰਨੀ ਛੇਤੀ ਸੰਭਵ ਹੋ ਸਕੇ ਸੱਤਾ ਤੋਂ ਲਾਂਭੇ ਕਰਨਾ ਚਾਹੁੰਦੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *