ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ

ss1

ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਆਖਿਆ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ‘ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਸੰਘਰਸ਼ ਦੇ ਰਾਹ ਪਏ ਕਿਸਾਨਾਂ ਨੂੰ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਨੇ ਕਿਸਾਨਾਂ ਨੂੰ ਦੂਜੇ ਸੂਬਿਆਂ ਨਾਲੋਂ ਵੱਧ ਕਰਜ਼ਾ ਰਾਹਤ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮਿਸਾਲ ਪੇਸ਼ ਕਰਦਿਆਂ ਆਖਿਆ ਕਿ ਮਹਾਰਾਸ਼ਟਰ ਨੇ ਕਿਸਾਨਾਂ ਦਾ 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ ਕੀਤਾ ਹੈ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਨੇ ਇੱਕ ਲੱਖ ਰੁਪਏ ਤੱਕ, ਰਾਜਸਥਾਨ ਨੇ 50 ਹਜ਼ਾਰ ਤੱਕ, ਮਧ ਪ੍ਰਦੇਸ਼ ਨੇ ਇੱਕ ਲੱਖ ਰੁਪਏ ਤੱਕ ਅਤੇ ਕਰਨਾਟਕ ਨੇ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ ਜਦਕਿ ਉਨ੍ਹਾਂ ਦੀ ਸਰਕਾਰ ਨੇ ਕਾਂਗਰਸ ਪਾਰਟੀ ਵੱਲੋਂ ਕਿਸਾਨ ਭਾਈਚਾਰੇ ਨਾਲ ਕੀਤੇ ਇਸ ਅਹਿਮ ਵਾਅਦੇ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਾ ਦਿੱਤੀ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਵਿਰੋਧੀ ਪਾਰਟੀਆਂ ਅਤੇ ਕੁਝ ਕਿਸਾਨ ਯੂਨੀਅਨਾਂ ਪਾਸੋਂ ਗੁੰਮਰਾਹ ਨਾ ਹੋਣ ਦੀ ਅਪੀਲ ਕਰਦਿਆਂ ਆਖਿਆ ਕਿ ਇਹ ਪਾਰਟੀਆਂ ਅਤੇ ਯੂਨੀਅਨਾਂ ਆਪਣੇ ਸੌੜੇ ਸਿਆਸੀ ਹਿੱਤ ਪਾਲਣ ਲਈ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਕੂੜ ਪ੍ਰਚਾਰ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੂੰ ਅਕਾਲੀਆਂ ਪਾਸੋਂ ਖਾਲੀJ ਖਜ਼ਾਨੇ ਦੀ ਵਿਰਾਸਤ ਮਿਲੀ ਸੀ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਲਈ ਹੱਥ ਪਿੱਛੇ ਖਿੱਚ ਲਏ ਜਿਸ ਕਰਕੇ ਇਨ੍ਹਾਂ ਪ੍ਰਸਥਿਤੀਆਂ ਵਿੱਚ ਕਿਸਾਨਾਂ ਨੂੰ ਸਕੀਮ ਦੇ ਘੇਰੇ ‘ਚ ਹੋਰ ਕਿਸਾਨਾਂ ਨੂੰ ਲਿਆਉਣ ਜਾਂ ਦੋ ਲੱਖ ਰੁਪਏ ਤੋਂ ਵੱਧ ਰਕਮ ਦੀ ਕਰਜ਼ਾ ਮੁਆਫੀ ਦੇਣੀ ਸੰਭਵ ਨਹੀਂ ਹੈ

print
Share Button
Print Friendly, PDF & Email

Leave a Reply

Your email address will not be published. Required fields are marked *