ਮੁੱਖ ਮੰਤਰੀ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ‘ਤੇ ਵਧਾਈ

ss1

ਮੁੱਖ ਮੰਤਰੀ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ‘ਤੇ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਭਲਕੇ ਛੁੱਟੀ ਦਾ ਐਲਾਨ ਕੀਤਾ ਹੈ।

ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਦੀ ਧਾਰਾ 25 ਦੇ ਹੇਠ ਛੁੱਟੀ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਮਹਾਨ ਕਵੀਸੰਤ ਅਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਜਿਨਾਂ ਨੇ ਉੱਤਰ ਭਾਰਤ ਵਿਚ ਭਗਤੀ ਲਹਿਰ ਦੀ ਅਗਵਾਈ ਕੀਤੀ।

ਇਸ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰਦਇਆ,ਸਹਿਨਸ਼ੀਲਤਾਭਰਾਤਰੀ ਭਾਵ ਅਤੇ ਮਾਨਵਤਾ ਦੀਆਂ ਦਿੱਤੀਆਂ ਗਈਆਂ ਸਿੱਖਿਆਵਾਂ ਨੂੰ ਅਪਣਾਉਣ ਲਈ ਲੋਕਾਂ ਨੂੰ ਸੱਦਾ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਨਤਾਵਾਦੀ ਸਮਾਜ ਨੂੰ ਉਜਾਗਰ ਕਰਨ ਲਈ ਕਿਰਤ ਦੀ ਸ਼ਾਨ ਅਤੇ ਜੀਵਨ ਦੀ ਸੁਹਿਰਦਤਾ ਨੂੰ ਕਾਰਨ ਮੰਨਿਆ ਜਿਸ ਵਿਚ ਜਾਤ-ਪਾਤ ਅਤੇ ਵਿਤਕਰੇ ਵਰਗੀਆਂ ਬੁਰਾਈਆਂ ਦੀ ਕੋਈ ਜਗਾਂ ਨਹੀਂ ਹੈ। ਉਨਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਜਾਤ-ਪਾਤ ਅਤੇ ਜਮਾਤਾਂ ਤੋਂ ਰਹਿਤ ਸਮਾਜ ਦੀ ਸਿਰਜਨਾ ਲਈ ਪ੍ਰੇਰਿਤ ਕਰਦੀ ਹੈ ਅਤੇ ਹਮੇਸ਼ਾ ਹੀ ਸਭਨਾਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਮੁੱਖ ਮੰਤਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧਰਮਜਾਤਰੰਗ ਅਤੇ ਨਸਲ ਵਰਗੀਆਂ ਸੌੜੀਆਂ ਸੋਚਾਂ ਤੋਂ ਉਪਰ ਉਠ ਕੇ ਸਮੂਹਿਕ ਤੌਰ ਤੇ ਮਨਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *