ਸ਼੍ਰੋਮਣੀ ਕਮੇਟੀ ਨੇ ਖੋਲਿਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਬ ਆਫਿਸ

ss1

ਸ਼੍ਰੋਮਣੀ ਕਮੇਟੀ ਨੇ ਖੋਲਿਆ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਬ ਆਫਿਸ

ਡਾ. ਪਰਮਜੀਤ ਸਿੰਘ ਸਰੋਆ ਵਧੀਕ ਸੱਕੱਤਰ ਨਿਯੁਕਤ, ਅੱਜ ਸੰਭਾਲਣਗੇ ਅਹੁਦਾ

ਸ੍ਰੀ ਆਨੰਦਪੁਰ ਸਾਹਿਬ, 5 ਫਰਵਰੀ (ਦਵਿੰਦਰਪਾਲ ਸਿੰਘ/ਅੰਕੁਸ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਆਪਣੀ ਪਲੇਠੀ ਬੈਠਕ ਦੌਰਾਨ ਤਖਤ ਸਾਹਿਬਾਨ ਵਿਖੇ ਸਬ ਆਫਿਸ ਖੋਲਣ ਦੇ ਲਏ ਗਏ ਫੈਸਲੇ ਦੇ ਤਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਾ.ਪਰਮਜੀਤ ਸਿੰਘ ਸੋਰਆ ਨੂੰ ਵਧੀਕ ਸਕੱਤਰ ਸਬ ਆਫਿਸ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕੇਂਦਰ ਸ੍ਰੀ ਆਨੰਦਪੁਰ ਸਾਹਿਬ ਨਿਯੁਕਤ ਕੀਤਾ ਗਿਆ ਹੈ।
ਪ੍ਰਾਪਤ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ 12 ਦਸੰਬਰ, 2017 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ‘ਚ ਮਤਾ ਨੰਬਰ 51 ਦੇ ਤਹਿਤ ਲਏ ਗਏ ਫੈਸਲੇ ਅਨੁਸਾਰ ਡਾ. ਪਰਮਜੀਤ ਸਿੰਘ ਸਰੋਆ , ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਧਰਮ ਪ੍ਰਚਾਰ ਕੇਂਦਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ ਆਫਿਸ ਵਿਖੇ ਤਾਇਨਾਤ ਕਰ ਦਿੱਤਾ ਗਿਆ ਹੈ।
ਇਸਦ ਪੁਸ਼ਟੀ ਕਰਦੇ ਹੋਏ ਡਾ. ਸਰੋਆ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਤਖਤ ਸਾਹਿਬ ਵਿਖੇ ਪਹੁੰਚ ਕੇ ਆਪਣਾ ਅਹੁਦਾ ਸੰਭਾਲਣਗੇ ।

print
Share Button
Print Friendly, PDF & Email

Leave a Reply

Your email address will not be published. Required fields are marked *