ਸੰਤ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁਰਦਵਾਰਾ ਸੰਤ ਖ਼ਾਲਸਾ ਦੇ ਉਦਘਾਟਨ ਸੰਬੰਧੀ ਤਿਆਰੀ ਮੀਟਿੰਗ ਅੱਜ

ss1

ਸੰਤ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁਰਦਵਾਰਾ ਸੰਤ ਖ਼ਾਲਸਾ ਦੇ ਉਦਘਾਟਨ ਸੰਬੰਧੀ ਤਿਆਰੀ ਮੀਟਿੰਗ ਅੱਜ

ਰੋਡੇ / ਮੋਗਾ 13 ਫਰਵਰੀ (ਨਿਰਪੱਖ ਆਵਾਜ਼ ਬਿਊਰੋ) ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਾਵਨ ਜਨਮ ਅਸਥਾਨ ਪਿੰਡ ਰੋਡੇ ਵਿਖੇ ਉੱਸਾਰੇ ਗਏ ਗੁਰਦਵਾਰਾ ਸੰਤ ਖ਼ਾਲਸਾ ਦਾ ਉਦਘਾਟਨ 22 ਫਰਵਰੀ ਦਿਨ ਵੀਰਵਾਰ ਨੂੰ ਕੀਤਾ ਜਾਵੇਗਾ, ਜਿਸ ਦੀ ਤਿਆਰੀ ਸੰਬੰਧੀ ਮਿਤੀ 14 ਫਰਵਰੀ ਨੂੰ ਦਿਨੇ 11 ਵਜੇ ਸਮੂਹ ਸੰਗਤਾਂ ਅਤੇ ਸੰਤ ਮਹਾਂਪੁਰਸ਼ਾਂ ਦੀ ਜ਼ਰੂਰੀ ਮੀਟਿੰਗ ਪਿੰਡ ਰੋਡੇ ਵਿਖੇ ਕੀਤੀ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਕਤ ਗੁਰਦਵਾਰਾ ਸੰਤ ਖ਼ਾਲਸਾ ਦੀ ਉੱਸਾਰੀ ਦਾ ਕਾਰਜ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਸਦਕਾ ਸੰਪੂਰਨ ਹੋ ਚੁੱਕਿਆ ਹੈ। ਉਹਨਾਂ ਦੱਸਿਆ ਕਿ ਉਦਘਾਟਨ ਸਮਾਰੋਹ ‘ਚ ਹਾਜ਼ਰੀਆਂ ਭਰਨ ਲਈ ਸੰਗਤਾਂ ‘ਚ ਭਾਰੀ ਉਤਸ਼ਾਹ ਹੈ। ਉਹਨਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਵੀਹਵੀਂ ਸਦੀ ਦੇ ਮਹਾਨ ਸਿੱਖ, ਸੰਤ ਸਿਪਾਹੀ ਸੂਰਬੀਰ, ਮਹਾਨ ਯੋਧੇ ਕਹਿਣੀ ਅਤੇ ਕਰਨੀ ਦੇ ਸੂਰੇ, ਕੌਮ ਦੇ ਮਹਾਨ ਆਗੂ ਅਤੇ ਨਿਧੜਕ ਜਰਨੈਲ ਵੱਜੋ ਂ ਜਿਨ੍ਹਾਂ ਸਿੱਖ ਪੰਥ ਦੇ ਕੌਮੀ ਸੰਘਰਸ਼ ਦੀ ਅਗਵਾਈ ਕੀਤੀ। ਅਤੇ 6ਜੂਨ 1984 ‘ਚ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤੋਪਾਂ ਟੈਂਕਾਂ ਨਾਲ ਕੀਤੇ ਗਏ ਹਮਲੇ ਦੌਰਾਨ ਆਪਣੇ ਸਮੂਹ ਸਾਥੀ ਸਿੰਘਾਂ ਨਾਲ ਸ਼ਹਾਦਤ ਪ੍ਰਾਪਤ ਕੀਤਾ। ਉਹਨਾਂ ਦੱਸਿਆ ਕਿ ਮਿਤੀ 16 ਫਰਵਰੀ ਤੋਂ 21 ਫਰਵਰੀ ਤਕ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਕਥਾਵਾਚਕ, ਢਾਡੀ ਅਤੇ ਕਵੀਸ਼ਰੀ ਜਥੇ ਹਾਜ਼ਰੀਆਂ ਭਰਨਗੇ।20 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਅਤੇ 22 ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਣਗੇ। ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ, ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਦਿਲੀ ਕਮੇਟੀ ਪ੍ਰਧਾਨ ਸਾਹਿਬਾਨ ਅਤੇ ਸੰਤ ਮਹਾਂਪੁਰਖ ਹਾਜ਼ਰੀਆਂ ਭਰਨਗੇ। ਉਹਨਾਂ ਸੰਗਤਾਂ ਨੂੰ ਸਮੇਂ ਸਿਰ ਹੁਮ ਹੁਮਾ ਕੇ ਪਿੰਡ ਰੋਡੇ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *