ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਰੋਜ਼ਗਾਰ ਮੇਲੇ 20 ਫ਼ਰਵਰੀ ਤੋਂ 8 ਮਾਰਚ ਤੱਕ ਲਾਏ ਜਾਣਗੇ-ਤੇਜ

ss1

ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਰੋਜ਼ਗਾਰ ਮੇਲੇ 20 ਫ਼ਰਵਰੀ ਤੋਂ 8 ਮਾਰਚ ਤੱਕ ਲਾਏ ਜਾਣਗੇ-ਤੇਜ

ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 18 ਫ਼ਰਵਰੀ, ਤਕਨੀਕੀ ਸਿਖਿਆ, ਮੈਡੀਕਲ ਸਿਖਿਆ, ਉਚੇਰੀ ਸਿਖਿਆ ਤੇ ਹੁਨਰ ਸੰਸਥਾਂਵਾਂ ਦੇ ਸਿਖਿਆਰਥੀ ਵੀ ਕਰ ਸਕਦੇ ਹਨ ਅਪਲਾਈ

ਰੂਪਨਗਰ: ਪੰਜਾਬ ਸਰਕਾਰ ਵਲੋਂ ਪਹਿਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 20 ਫ਼ਰਵਰੀ ਤੋਂ 8 ਮਾਰਚ ਤੱਕ ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਲਈ ਆਨਲਾਈਨ ਪੋਰਟਲ www.ghargharrozgar.punjab.gov.in ‘ਤੇ 18 ਫ਼ਰਵਰੀ ਤੱਕ ਅਪਲਾਈ ਕੀਤਾ ਜਾ ਸਕਦਾ  ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਗੁਰਨੀਤ ਤੇਜ  ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਾਲ ਰੋਜ਼ਗਾਰ ਮੇਲਿਆਂ ਦਾ ਦਾਇਰਾ ਵਧਾ ਕੇ ਇਸ ਵਿਚ ਤਕਨੀਕੀ ਸਿੱਖਿਆ ਤੋਂ ਇਲਾਵਾ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ, ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਮਿਸ਼ਨ ਨੂੰ ਵੀ ਸ਼ਾਮਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਸ ਹੋ ਚੁੱਕੇ ਜਾਂ ਯੂਨੀਵਰਸਿਟੀ/ਕਾਲਜਾਂ/ਆਈ.ਟੀ.ਆਈਜ਼ ਵਿੱਚ ਡਿਗਰੀ/ਡਿਪਲੋਮਾ/ਸਰਟੀਫ਼ਿਕੇਟ ਕੋਰਸ ਵਿੱਚ ਅੰਤਮ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀ/ਸਿਖਿਆਰਥੀ ਆਨਲਾਈਨ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ  ਦੱਸਿਆ ਕਿ ਸੂਬੇ ਭਰ ਵਿਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਸਰਕਾਰੀ ਬਹੁ ਤਕਨੀਕੀ ਕਾਲਜਾਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਖੇ ਲਗਾਏ ਜਾਣ ਵਾਲੇ ਇਨ੍ਹਾਂ ਮੈਗਾ ਰੋਜ਼ਗਰ ਮੇਲਿਆਂ ਲਈ ਆਨਲਾਈਨ ਅਪਲਾਈ ਕਰਨ ਲਈ ਸਰਕਾਰੀ ਆਈ.ਟੀ.ਆਈਜ਼ ਅਤੇ ਬਹੁ ਤਕਨੀਕੀ ਕਾਲਜਾਂ ਨੂੰ ਸਹਾਇਤਾ ਕੇਂਦਰ ਸਥਾਪਤ ਕੀਤੇ ਜਾਣ ਲਈ ਪੰਜਾਬ ਸਰਕਾਰ ਵੱਲੋਂ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਅਪਲਾਈ ਕਰਨ ਦੇ ਚਾਹਵਾਨ ਇਨ੍ਹਾਂ ਅਦਾਰਿਆਂ ਵਿਚ ਜਾ ਕੇ ਅਪਲਾਈ ਕਰਨ ਲਈ ਮੁਫਤ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੇਵਲ 18 ਫ਼ਰਵਰੀ ਤੱਕ ਰਜਿਸਟ੍ਰੇਸ਼ਨ ਕਰਨ ਵਾਲੇ ਹੀ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਨੌਕਰੀ ਲਈ ਵਿਚਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਲਈ ਥਾਂਵਾਂ ਦਾ ਐਲਾਨ ਅਗਲੇ ਦਿਨਾਂ ਵਿੱਚ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਨੇ ਦੱਸਿਆ ਕਿ ਜੇਕਰ ਚਾਹਵਾਨ ਨੌਜਵਾਨਾਂ/ਵਿਦਿਆਰਥੀਆਂ/ਸਿਖਿਆਰਥੀਆਂ ਨੂੰ ਵਿਭਾਗ ਦੀ ਵੈਬਸਾਈਟ www.ghargharrozgar.punjab.gov.in   ‘ਤੇ ਆਨਲਾਈਨ ਅਪਲਾਈ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਆਵੇ ਤਾਂ ਟੋਲ ਫ੍ਰੀ ਹੈਲਪਲਾਈਨ ਨੰਬਰਾਂ 1800-419-0730 ‘ਤੇ, ਮੇਲੇ ਸਬੰਧੀ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ 01822-662537 ‘ਤੇ ਅਤੇ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਹਾਇਤਾ ਲਈ 98788-58420 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।  ਸੰਪਰਕ ਕੀਤਾ ਜਾ ਸਕਦਾ ਹੈ।  ਉਨ੍ਹਾਂ ਨੇ ਜ਼ਿਲ੍ਹੇ ਦੇ ਰੋਜ਼ਗਾਰ ਪ੍ਰਾਪਤੀ ਦੇ ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਖਰੀ ਮਿਤੀ ਤੋਂ ਪਹਿਲਾਂ-ਪਹਿਲਾਂ ਆਨਲਾਈਨ ਪੋਰਟਲ ‘ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਦਾਤਾ ਵੀ ਇਸ ਪੋਰਟਲ ‘ਤੇ ਜਾ ਕੇ ਇਨ੍ਹਾਂ ਮੇਲਿਆਂ ਵਿੱਚ ਆਪਣੀ ਸ਼ਮੂਲੀਅਤ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *