ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਸੰਗਤਾਂ

ss1

ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਸੰਗਤਾਂ

ਬਰਨਾਲਾ, 17 ਫਰਵਰੀ (ਗੁਰਭਿੰਦਰ ਗੁਰੀ): ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਪਿੰਡ ਖੁੱਡੀ ਖੁਰਦ ਲਈ 8 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਇਹ ਐਲਾਨ ਉਨ੍ਹਾਂ ਪਿੰਡ ਦੀ ਨਿੱਜੀ ਫੇਰੀ ਦੌਰਾਨ ਪੰਚ ਸ੍ਰੀ ਭਗਵਾਨ ਦਾਸ ਦੇ ਘਰ ਵਿਖੇ ਪਿੰਡ ਦੇ ਮੋਹਤਵਰ ਸੱਜਣਾਂ ਨਾਲ ਗੱਲਬਾਤ ਦੌਰਾਨ ਕੀਤਾ।
ਸ. ਸਿੱਧੂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਪਿੰਡ ਵਿੱਚ ਖੇਡ ਢਾਂਚਾ ਉਸਾਰਨ ਲਈ 5 ਲੱਖ ਰੁਪਏ ਅਤੇ ਪਿੰਡ ਦੇ ਸਕੂਲ ਲਈ 3 ਲੱਖ ਰੁਪਏ ਦੀ ਗਰਾਂਟ ਆਪਣੇ ਅਖਤਿਆਰੀ ਕੋਟੇ ਵਿੱਚੋਂ ਦੇਣ ਦਾ ਐਲਾਨ ਕੀਤਾ। ਸ. ਸਿੱਧੂ ਨੇ ਸੰਗਰੂਰ ਦੇ ਐਸ.ਐਸ.ਪੀ. ਸ੍ਰੀ ਮਨਦੀਪ ਸਿੰਘ ਸਿੱਧੂ ਜਿਨ੍ਹਾਂ ਸੰਗਰੂਰ ਪੁਲਿਸ ਲਾਈਨ ਵਿਖੇ ਬਿਹਤਰ ਖੇਡ ਢਾਂਚਾ ਉਸਾਰਿਆ ਹੈ, ਨਾਲ ਮੌਕੇ ‘ਤੇ ਗੱਲਬਾਤ ਕਰਦਿਆਂ ਪਿੰਡ ਵਾਸੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲੈਣ ਦੀ ਗੱਲ ਕਹੀ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਪਿੰਡ ਵਿੱਚ ਜਿਹੜੀ ਵੀ ਖੇਡ ਲਈ ਸਟੇਡੀਅਮ ਜਾਂ ਮੈਦਾਨ ਬਣਾਉਣਾ ਚਾਹੁੰਦੇ ਹਨ, ਉਸ ਲਈ ਉਹ 5 ਲੱਖ ਰੁਪਏ ਦੀ ਗਰਾਂਟ ਦੇਣਗੇ। ਸ. ਸਿੱਧੂ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦੀ ਤਰੱਕੀ ਦਾ ਮੁੱਖ ਧੁਰਾ ਹੈ ਇਸ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਚਾਹੀਦਾ ਅਤੇ ਸਮਾਜ ਦੀ ਉਸਾਰੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਆਪਣੇ ਨਿੱਜੀ ਜੀਵਨ ਦੇ ਤਜ਼ਰਬੇ ਵੀ ਸਾਂਝੇ ਕੀਤੇ ਅਤੇ ਕਿਹਾ ਕਿ ਮਿਹਨਤ-ਮੁਸ਼ੱਕਤ ਅਤੇ ਸਬਰ, ਸੰਤੋਖ ਨਾਲ ਜ਼ਿੰਦਗੀ ਜਿਉਣ ਵਾਲੇ ਪਿੰਡਾਂ ਦੇ ਵਸਨੀਕ ਸਦਾ ਉਨ੍ਹਾਂ ਦੇ ਆਦਰਸ਼ ਅਤੇ ਪ੍ਰੇਰਨਾ ਦਾ ਸ੍ਰੋਤ ਰਹੇ ਹਨ।
ਸ. ਸਿੱਧੂ ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਦੇ ਕੇਂਦਰੀ ਥੀਮ ਤਹਿਤ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਾਮਾਂ ਦਾ ਸਭ ਤੋਂ ਵੱਧਾ ਸੰਦੇਸ਼ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਮਿਲਦਾ ਹੈ। ਇਸ ਮੌਕੇ ਲੇਖਿਕਾ ਡਾ.ਗੁਰਮੇਲ ਕੌਰ ਜੋਸ਼ੀ ਨੇ ਮਲਵਈ ਸੱਭਿਆਚਾਰ ਬਾਰੇ ਲਿਖੀਆਂ ਚਾਰ ਪੁਸਤਕਾਂ ਦਾ ਸੈਟ ਕੈਬਨਿਟ ਮੰਤਰੀ ਸ. ਸਿੱਧੂ ਨੂੰ ਭੇਂਟ ਕੀਤਾ।
ਇਸ ਮੌਕੇ ਬਰਨਾਲਾ ਦੇ ਏ.ਡੀ.ਸੀ. ਸ੍ਰੀ ਅਰਵਿੰਦਰ ਪਾਲ ਸਿੰਘ ਸੰਧੂ, ਬਰਨਾਲਾ ਦੇ ਐਸ.ਐਸ.ਪੀ. ਸ੍ਰੀ ਹਰਜੀਤ ਸਿੰਘ, ਸੰਗਰੂਰ ਦੇ ਐਸ.ਐਸ.ਪੀ. ਸ੍ਰੀ ਮਨਦੀਪ ਸਿੰਘ ਸਿੱਧੂ, ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਸ੍ਰੀ ਸੁਰਜੀਤ ਸਿੰਘ, ਤਪਾ ਦੇ ਡੀ.ਐਸ.ਪੀ. ਸ੍ਰੀ ਏ.ਆਰ.ਸ਼ਰਮਾ, ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜਨੀਅਰ ਬਲਬੀਰ ਸਿੰਘ ਸਿੱਧੂ, ਸੀਨੀਅਰ ਐਡਵੋਕੇਟ ਜਗਦੇਵ ਸਿੰਘ, ਮੈਨੇਜਰ ਸੁਖਮਿੰਦਰ ਸਿੰਘ ਗਿੱਲ, ਪਰਮਿੰਦਰ ਸਿੰਘ ਮਾਂਗਟ, ਪਾਲੀ ਰਾਮ ਬਾਂਸਲ, ਡਾ.ਰਾਜਬੀਰ ਕੌਸ਼ਲ, ਲੇਖਿਕਾ ਡਾ.ਗੁਰਮੇਲ ਕੌਰ ਜੋਸ਼ੀ, ਤਰਕਭਾਰਤੀ ਪ੍ਰਕਾਸ਼ਨ ਦੇ ਪ੍ਰਕਾਸ਼ਨ ਅਮਿਤ ਮਿੱਤਰ, ਪਿੰਡ ਦੇ ਸਰਪੰਚ ਲਵਪ੍ਰੀਤ ਸਿੰਘ, ਸਾਬਕਾ ਸਰਪੰਚ ਗੁਰਚੇਤਨ ਸਿੰਘ, ਨੰਬਰਦਾਰ ਬਿੱਕਰ ਸਿੰਘ, ਦਲੀਪ ਸਿੰਘ ਖੁੱਡੀ, ਜਸਪਾਲ ਸਿੰਘ ਪਾਲੀ, ਸੁਖਵੀਰ ਸਿੰਘ ਚੁੰਘ ਤੇ ਫੌਜਾ ਸਿੰਘ ਚੁੰਘ ਵੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *