25 ਫਰਵਰੀ ਤੋਂ 27 ਫਰਵਰੀ ਤੱਕ ਕੀਰਤਪੁਰ ਸਾਹਿਬ ਅਤੇ 28 ਫਰਵਰੀ ਤੋਂ 2 ਮਾਰਚ ਤੱਕ ਹੋਲੇ ਮਹੱਲੇ ਦੇ ਮੱਦੇਨਜ਼ਰ ਡਰਾਈ ਡੇਅ ਘੋਸ਼ਿਤ

ss1

25 ਫਰਵਰੀ ਤੋਂ 27 ਫਰਵਰੀ ਤੱਕ ਕੀਰਤਪੁਰ ਸਾਹਿਬ ਅਤੇ 28 ਫਰਵਰੀ ਤੋਂ 2 ਮਾਰਚ ਤੱਕ ਹੋਲੇ ਮਹੱਲੇ ਦੇ ਮੱਦੇਨਜ਼ਰ ਡਰਾਈ ਡੇਅ ਘੋਸ਼ਿਤ

ਸ਼੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਦਵਿੰਦਰਪਾਲ ਸਿੰਘ/ ਅੰਕੁਸ਼): ਜ਼ਿਲਾ ਮੈਜਿਸਟਰੇਟ ਸ੍ਰੀਮਤੀ ਗੁਰਨੀਤ ਤੇਜ ਨੇ 25 ਫਰਵਰੀ ਤੋਂ 27 ਫਰਵਰੀ ਤੱਕ ਕੀਰਤਪੁਰ ਸਾਹਿਬ ਅਤੇ 28 ਫਰਵਰੀ ਤੋਂ 2 ਮਾਰਚ ਤੱਕ ਹੋਲੇ ਮਹੱਲੇ ਦੇ ਮੱਦੇਨਜ਼ਰ ਡਰਾਈ ਡੇਅ ਘੋਸ਼ਿਤ ਕੀਤਾ ਹੈ। ਇਹ ਹੁਕਮ ਪੰਜਾਬ ਆਬਕਾਰੀ ਐਕਟ 1954 ਅਧੀਨ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕੀਰਤਪੁਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਦੇ 3 ਕਿਲੋਮੀਟਰ ਦੇ ਏਰੀਏ ਅੰਦਰ ਹਰ ਕਿਸਮ ਦੀ ਸ਼ਰਾਬ ਦੇ ਠੇਕੇ/ਅਹਾਤੇ , ਸ਼ਰਾਬ ਦੇ ਭੰਡਾਰ ਰੱਖਣ , ਹੋਟਲਾਂ ਆਦਿ ਵਿੱਚ ਸ਼ਰਾਬ ਦੀ ਵਰਤੋਂ ਤੇ ਇਨਾਂ ਦਿਨਾਂ ਦੌਰਾਨ ਸਵੇਰੇ 09 ਵਜੇਂ ਤੋਂ ਸ਼ਾਮ 06 ਵਜੇ ਤੱਕ ਪਾਬੰਦੀ ਰਹੇਗੀ।
ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿੳਂਕਿ ਹੋਲੇ ਮੁਹੱਲੇ ਦਾ ਇਤਿਹਾਸਕ ਤਿਊਹਾਰ 25 ਫਰਵਰੀ ਤੋਂ 2 ਮਾਰਚ ਤੱਕ ਮਨਾਇਆ ਜਾ ਰਿਹਾ ਹੈ।ਹਰ ਸਾਲ ਦੀ ਤਰਾਂ ਲੱਖਾਂ ਸ਼ਰਧਾਲੂ ਇਸ ਮੌਕੇ ਤੇ ਧਾਰਮਿਕ ਭਾਵਨਾਵਾਂ ਨਾਲ ਇਨਾਂ ਨਗਰਾਂ ਵਿੱਚ ਆਉਣਗੇ ਅਤੇ ਅਜਿਹੇ ਧਾਰਮਿਕ ਸਮਾਗਮਾਂ ਉੱਤੇ ਸ਼ਰਾਬ ਪੀ ਕੇ ਆਉਣ ਵਾਲੇ ਵਿਅਕਤੀ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ ਅਤੇ ਇਸ ਦੇ ਨਾਲ ਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਕਰ ਸਕਦੇ ਹਨ।ਇਸ ਲਈ ਇਹ ਜ਼ਰੂਰੀ ਹੈ ਕਿ ਹੋਲੇ ਮਹੱਲੇ ਦੇ ਤਿਉਹਾਰ ਦੌਰਾਨ ਕੀਰਤਪੁਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਦੇ 3 ਕਿਲੋਮੀਟਰ ਦੇ ਏਰੀਏ ਵਿੱਚ ਆਉਣ ਵਾਲੇ ਸਾਰੇ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ।

print
Share Button
Print Friendly, PDF & Email

Leave a Reply

Your email address will not be published. Required fields are marked *