ਦਿਨੋਂ ਦਿਨ ਵੱਧ ਰਿਹਾ ਵਾਤਾਵਰਨ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ

ss1

ਦਿਨੋਂ ਦਿਨ ਵੱਧ ਰਿਹਾ ਵਾਤਾਵਰਨ ਪ੍ਰਦੂਸ਼ਣ ਚਿੰਤਾ ਦਾ ਵਿਸ਼ਾ

1-14 (1) 1-14 (2)

ਅਮਰਕੋਟ, 1 ਮਈ ( ਬਲਜੀਤ ਸਿੰਘ ਅਮਰਕੋਟ)- ਪੰਜਾਬ ਅੰਦਰ ਦਿਨ ਪ੍ਰਤੀ ਦਿਨ ਵਾਤਾਵਰਨ ਪ੍ਰਦੂਸ਼ ਬਣਦਾ ਬਣਦਾ ਜਾ ਰਿਹਾ ਹੈ ਕਿਉਕਿ ਕਿਸਾਨਾ ਵੱਲੋ ਆਪਣੇ ਖੇਤਾ ਅੰਦਰ ਵੱਡੇ ਪੱਧਰ ਤੇ ਦਰਖਤਾ ਦੀ ਕਟਾਈ ਕਰਕੇ ਪੰਜਾਬ ਅੰਦਰ ਵਾਤਾਵਰਨ ਨੂੰ ਪ੍ਰਦੂਸ਼ਨ ਤਾ ਕੀਤਾ ਹੀ ਜਾ ਰਿਹਾ ਹੈ ਉਥੇ ਤਰਨਤਾਰਨ ਜਿਲੇ ਵਿਚ ਕਿਸਾਨਾਂ ਵੱਲੋਂ ਕਣਕ ਦੀ ਨਾੜ ਨੂੰ ਅੱਗ ਲਗਾ ਕੇ ਸਾੜਨ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਹਾਲਾਂਕਿ ਪ੍ਰਸ਼ਾਸਨ ਵੱਲੋਂ ਕਣਕ ਦੀ ਨਾੜ ਨੂੰ ਅੱਗ ਲਗਾਉਣ `ਤੇ ਪਾਬੰਦੀ ਲਗਾਈ ਹੋਈ ਹੈ ਪਰ ਫਿਰ ਵੀ ਪ੍ਰਸ਼ਾਸਨਿਕ ਢਿੱਲ ਕਾਰਨ ਸਰਹੱਦੀ ਏਰੀਏ ਦੇ ਕਿਸਾਨ ਕਣਕ ਦੀ ਬਚੀ ਨਾੜ ਨੂੰ ਅੱਗ ਲਗਾ ਕੇ ਦੂਸਰਿਆਂ ਨੂੰ ਪ੍ਰੇਸ਼ਾਨੀਆਂ ਵਿਚ ਪਾ ਰਹੇ ਹਨ। ਸਰਹੱਦੀ ਏਰੀਏ ਦੇ ਕਸਬਾ ਅਮਰਕੋਟ ਡਿੱਬੀਪੁਰਾ ਵਲਟੋਹਾ ਵਰਨਾਲਾ, ਆਦਿ ਪਿੰਡਾਂ ਵਿਖੇ ਕਿਸਾਨਾਂ ਵੱਲੋਂ ਨਾੜ ਨੂੰ ਅੱਗ ਲਗਾ ਕੇ ਸਾੜਿਆ ਜਾ ਰਿਹਾ ਹੈ। ਇਸ ਅੱਗ ਦੇ ਕਾਰਨ ਪੈਦਾ ਹੋਇਆ ਧੂੰਆਂ ਏਨਾ ਸੰਘਣਾ ਹੈ ਜਿਵੇਂ ਪੋਹ ਮਹੀਨੇ ਵਿਚ ਸੰਘਣੀ ਧੁੰਦ ਪਈ ਹੋਵੇ।

ਹਾਲਾਤ ਇਹ ਬਣੇ ਹਨ ਕਿ ਸੜਕ ਉਪਰ ਚੱਲਣ ਵਾਲੇ ਵਾਹਨ ਚਾਲਕਾਂ ਨੂੰ ਜਿੱਥੇ ਪੂਰੀ ਸਾਵਧਾਨੀ ਵਰਤਦਿਆਂ ਰੁਕ-ਰੁਕ ਕੇ ਜਾਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਉਥੇ ਸੜਕ ਹਾਦਸੇ ਵਾਪਰਨ ਦਾ ਖਦਸ਼ਾ ਵੀ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਜ਼ਹਿਰੀਲੇ ਧੂੰਏ ਦੇ ਕਾਰਨ ਵਾਤਾਵਰਣ ਦੂਸ਼ਿਤ ਹੋਣ ਦੇ ਨਾਲ ਨਾਲ ਜ਼ਹਿਰੀਲੀਆਂ ਗੈਸਾਂ ਤੋਂ ਸਥਾਨਕ ਲੋਕ ਪ੍ਰਭਾਵਿਤ ਹੋ ਰਹੇ ਹਨ। ਜਿਕਰਯੋਗ ਹੈ ਕਿ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਧਰਤੀ ਵਿਚਲੇ ਮਿੱਤਰ ਕੀੜੇ ਨਸ਼ਟ ਹੋਣ ਕਾਰਨ ਧਰਤੀ ਦੀ ਉਪਜਾਊ ਸ਼ਕਤੀ ਘੱਟਦੀ ਹੈ ਉਥੇ ਇਸ ਦੇ ਧੂੰਏ ਨਾਲ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜੋ ਕਿ ਮਨੁੱਖੀ ਜੀਵਨ ਲਈ ਬਹੁਤ ਘਾਤਕ ਹਨ। ਇਸ ਸਬੰਧੀ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਕਈ ਵਾਰ ਸੈਮੀਨਾਰ ਅਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਨਾੜ ਸਾੜਨ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਚੁੱਕਾ ਹੈ ਪਰ ਫਿਰ ਵੀ ਥੋੜੀ ਜਿਹੀ ਅਣਗਹਿਲੀ ਅਤੇ ਸਮੇਂ ਦੀ ਬੱਚਤ ਦਾ ਬਹਾਨਾ ਬਣਾ ਕੇ ਨਾੜ ਨੂੰ ਅੱਗ ਲਗਾ ਕੇ ਸਾੜਨ ਦੀ ਪ੍ਰਕਿਰਿਆ ਜ਼ੋਰਾਂ ਸ਼ੋਰਾਂ `ਤੇ ਚੱਲ ਰਹੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਕਣਕ ਦੀ ਨਾੜ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ ਕੋਈ ਕਾਰਵਾਈ ਕੀਤੀ ਜਾਵੇ।

print
Share Button
Print Friendly, PDF & Email

Leave a Reply

Your email address will not be published. Required fields are marked *