ਭਾਰਤ-ਕੈਨੇਡਾ ਵਿਚਕਾਰ ਹੋਏ 6 ਸਮਝੌਤੇ

ss1

ਭਾਰਤ-ਕੈਨੇਡਾ ਵਿਚਕਾਰ ਹੋਏ 6 ਸਮਝੌਤੇ

ਨਵੀਂ ਦਿੱਲੀ, 23 ਫਰਵਰੀ: ਕੈਨੇਡਾਈ ਪੀ.ਐਮ. ਜਸਟਿਸ ਟਰੂਡੋ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਤੋਂ ਬਾਅਦ ਹੈਦਰਾਬਾਦ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਦੋਹਾਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੇ ਇਕ-ਦੂਜੇ ਨਾਲ ਗਰਮਜੋਸ਼ੀ ਨਾਲ ਹੱਥ ਮਿਲਾਇਆ| ਇੱਥੇ ਦੋ-ਪੱਖੀ ਵਾਰਤਾ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ 6 ਸਮਝੌਤੇ ਹੋਏ ਹਨ| ਗੱਲਬਾਤ ਤੋਂ ਬਾਅਦ ਦੋਹਾਂ ਨੇਤਾਵਾਂ ਨੇ ਜੁਆਇੰਟ ਪ੍ਰੈਸ ਕਾਨਫਰੰਸ ਕੀਤੀ| ਮੋਦੀ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਟਰੂਡੋ ਦੇ ਭਾਰਤ ਆਉਣ ਦੀ ਸਾਨੂੰ ਬਹੁਤ ਬੇਸਬਰੀ ਨਾਲ ਉਡੀਕ ਸੀ| ਸਾਨੂੰ ਖੁਸ਼ੀ ਹੈ ਕਿ ਉਹ ਆਪਣੀ ਪਤਨੀ ਅਤੇ ਆਪਣੇ ਬੱਚਿਆਂ ਨਾਲ ਭਾਰਤ ਆਏ ਹਨ| ਸਾਨੂੰ ਵੀ ਖੁਸ਼ੀ ਹੈ ਕਿ ਸਾਡੀ ਅੱਜ ਦੀ ਮੁਲਾਕਾਤ ਤੋਂ ਪਹਿਲਾਂ ਤੁਸੀਂ ਭਾਰਤ ਦੇ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕੀਤਾ|
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕੀਤਾ ਕਿ ਟਰੂਡੋ ਦੇ ਦੌਰੇ ਤੋਂ ਬਾਅਦ ਭਾਰਤ-ਕੈਨੇਡਾ ਦੇ ਰਿਸ਼ਤਿਆਂ ਵਿੱਚ ਨਵੀਂ ਗਤੀ ਆਏਗੀ| ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਟਰੂਡੋ ਨੂੰ ਰਾਸ਼ਟਰਪਤੀ ਭਵਨ ਤੇ ਗਾਰਡ ਆਫ ਆਨਰ ਦਿੱਤਾ ਗਿਆ| ਮੋਦੀ ਨੇ ਖੁਦ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਵਾਗਤ ਕੀਤਾ|

print
Share Button
Print Friendly, PDF & Email

Leave a Reply

Your email address will not be published. Required fields are marked *