ਸ੍ਰੀਦੇਵੀ ਦੇ ਦਿਹਾਂਤ ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਨਾਂ ਸ਼ਖਸ਼ੀਅਤਾਂ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ss1

ਸ੍ਰੀਦੇਵੀ ਦੇ ਦਿਹਾਂਤ ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਨਾਂ ਸ਼ਖਸ਼ੀਅਤਾਂ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ਵਿਸ਼ਵ ਪ੍ਰਸਿੱਧ ਤੇ ਬਾਲੀਵੁੱਡ ‘ਚ ਅਨੇਕਾਂ ਹਿੱਟ ਫਿਲਮਾਂ ਨਾਲ ਚਰਚਾ ‘ਚ ਰਹੀ ਐਕਟ੍ਰੈਸ ਸ੍ਰੀਦੇਵੀ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਦੁਬਈ ‘ਚ ਹੋਈ ਮੌਤ ਤੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਵੱਖ ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖਸ਼ੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਹੁਰਾਂ ਨੇ ਟਵੀਟ ਕਰਕੇ ਪਰਿਵਾਰ ਨੂੰ ਜਿੱਥੇ ਦਿਲਾਸਾ ਦਿੱਤਾ ਹੈ, ਉਥੇ ਉਸਦੇ ਚਾਹੁੰਣ ਵਾਲਿਆਂ ਨੂੰ ਵੀ ਇਸ ਦੁੱਖ ਦੀ ਘੜੀ ‘ਚ ਹੌਸਲਾ ਬਣਾਈ ਰੱਖਣ ਲਈ ਕਿਹਾ। ਇਸਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਨਾਮੀ ਸ਼ਖਸ਼ੀਅਤਾਂ ਨੇ ਵੀ ਇਸ ਦੁੱਖ ਦੀ ਘੜੀ ‘ਚ ਡੂੰਘੇ ਦੁੱਖ ਦਾ ਇਜਹਾਰ ਕੀਤਾ।

print
Share Button
Print Friendly, PDF & Email