ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਹੋਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੀ ਆਰੰਭਤਾ

ss1

ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਹੋਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੀ ਆਰੰਭਤਾ
2 ਮਾਰਚ ਤੱਕ ਮਨਾਇਆ ਜਾਵੇਗਾ ਹੋਲੇ ਮਹੱਲੇ ਦਾ ਕੌਮੀ ਤਿਉਹਾਰ

ਸ਼੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਦਵਿੰਦਰਪਾਲ ਸਿੰਘ/ਅੰਕੁਸ਼): ਖਾਲਸਾ ਪੰਥ ਦਾ ਕੋਮੀ ਤਿਉਹਾਰ ਹੋਲਾ ਮਹੱਲਾ ਜੋ ਕਿ 25 ਫਰਵਰੀ ਤੋਂ 2 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਹਰ ਸਾਲ ਦੀ ਤਰਾਂ ਇਸ ਸਾਲ ਵੀ ਹੋਲੇ ਮਹੱਲੇ ਦੀ ਆਰੰਭਤਾ ਬੜੀ ਹੀ ਸਾਨੋ ਸ਼ੋਕਤ ਨਾਲ ਨਗਾਰਿਆਂ ਅਤੇ ਜੈਕਾਰਿਆਂ ਦੀ ਗੂੰਜ ਨਾਲ ਕੀਤੀ ਗਈ। ਇਸ ਮੋਕੇ ਪਹਿਲਾਂ ਆਖੰਡ ਪਾਠ ਸਾਹਿਬ ਦੇ ਭੌਗ ਪਾਏ ਗਏ ਉਪਰੰਤ ਕਿਲਾ ਅਨੰਦਗੜ ਸਾਹਿਬ ਵਿਖੇ ਰਾਤ ਦੇ ਦੀਵਾਨ ਸਜਾਏ ਗਏ ਜਿਸ ਵਿਚ ਸਮਾਗਮ ਦੀ ਸ਼ੁਰੂਆਤ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਕੀਰਤਨ ਕਰਕੇ ਕੀਤੀ ਗਈ। ਉਪਰੰਤ ਗੁਰੂ ਘਰ ਦੇ ਕੀਰਤਨੀਆਂ ਅਤੇ ਢਾਡੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਹਨਾਂ ਤੋਂ ਇਲਾਵਾ ਸਿੱਖ ਪੰਥ ਦੀਆਂ ਸਿਰਮੋਰ ਸ਼ਖਸ਼ੀਅਤਾਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਕੱਤਰ ਡਾ:ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰ:ਸੁਰਿੰਦਰ ਸਿੰਘ, ਬਾਬਾ ਜਰਨੈਲ ਸਿੰਘ ਆਦਿ ਸ਼ਖਸ਼ੀਅਤਾਂ ਵਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਸਮੂਹ ਸੰਗਤਾਂ ਨੂੰ ਹੋਲੇ ਮਹੱਲੇ ਦੀ ਵਧਾਈ ਵੀ ਦਿੱਤੀ। ਇਸ ਦੋਰਾਨ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੂੰ ਆਈਆਂ ਸ਼ਖਸ਼ੀਅਤਾਂ ਵਲੋਂ ਦਸਤਾਰ ਬੰਦੀ ਕਰਕੇ ਸਨਮਾਨਿਤ ਵੀ ਕੀਤਾ ਗਿਆ। ਉਪਰੰਤ ਨਗਾਰਿਆਂ ਦੀ ਅਤੇ ਜੈਕਾਰਿਆਂ ਦੀ ਗੂੰਜ ਨਾਲ ਹੋਲੇ ਮਹੱਲੇ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਸੂਚਨਾ ਅਫਸਰ ਹਰਦੇਵ ਸਿੰਘ ਹੈਪੀ ਵਲੋਂ ਬਾਖੂਬੀ ਨਿਭਾਈ ਗਈ। ਇਸ ਮੋਕੇ ਕਿਲਾ ਅਨੰਦਗੜ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਲਾਭ ਸਿੰਘ ਜੀ, ਬਾਬਾ ਜਰਨੈਲ ਸਿੰਘ, ਬਾਬਾ ਨਿਹਾਲ ਸਿੰਘ, ਤਖਤ ਸ਼੍ਰੀ ਕੇਸਗੜ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਮਾਹਲ, ਐਸ ਡੀ ਐਮ ਸ਼੍ਰੀ ਅਨੰਦਪੁਰ ਸਾਹਿਬ ਰਾਕੇਸ਼ ਕੁਮਾਰ ਗਰਗ, ਡੀ ਐਸ ਪੀ ਰਮਿੰਦਰ ਸਿੰਘ ਕਾਹਲੋਂ, ਐਸ ਐਚ ਓ ਹਰਕੀਰਤ ਸਿੰਘ, ਚੌੰਕੀ ਇੰਚਾਰਜ ਸਰਬਜੀਤ ਸਿੰਘ ਕੁਲਗਰਾਂ, ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਮਾਤਾ ਗੁਰਚਰਨ ਕੋਰ, ਬੀਬੀ ਸੁਰਿੰਦਰਪਾਲ ਕੋਰ, ਬੀਬੀ ਹਰਮੀਤ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਤਰਨਜੀਤ ਕੌਰ, ਬਾਬਾ ਤੀਰਥ ਸਿੰਘ, ਇੰਦਰਜੀਤ ਸਿੰਘ ਅਰੌੜਾ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ ਅਚਿੰਤ, ਇਕਬਾਲ ਸਿੰਘ ਰਾਜੂ, ਦਵਿੰਦਰ ਸਿੰਘ, ਆਤਮਾ ਸਿੰਘ ਬੈਂਕ ਅਫਸਰ, ਡਾ:ਆਤਮਾ ਸਿੰਘ ਰਾਣਾ, ਨਿਹੰਗ ਸਿੰਘ ਜੱਥੇਬੰਦੀਆਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *