ਹੋਲਾ ਮਹੱਲਾ ਮੌਕੇ ਮੋਬਾਇਲ ਬਲੱਡ ਡੋਨੇਸ਼ਨ ਵੈਨ ਰਾਣਾ ਕੇ. ਪੀ. ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ

ss1

ਹੋਲਾ ਮਹੱਲਾ ਮੌਕੇ ਮੋਬਾਇਲ ਬਲੱਡ ਡੋਨੇਸ਼ਨ ਵੈਨ ਰਾਣਾ ਕੇ. ਪੀ. ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ

ਖੂਨਦਾਨ ਇਕ ਉੱਤਮ ਦਾਨ ਹੈ, ਇਸ ਨਾਲ ਕਿਸੇ ਵੀ ਵਿਅਕਤੀ ਦੀ ਬਹੁਮੁੱਲੀ ਜਾਨ ਬਚਾਈ ਜਾ ਸਕਦੀ ਹੈ ਅਤੇ ਇਸ ਦਾਨ ਦਾ ਕੋਈ ਬਦਲ ਨਹੀਂ ਹੈ। ਇਹ ਪ੍ਰਗਟਾਵਾ ਰਾਣਾ ਕੰਵਰਪਾਲ ਸਿੰਘ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੇ ਲਾਈਫ ਲਾਈਨ ਬਲੱਡ ਡੋਨਰ ਸੁਸਾਇਟੀ ਦੇ ਸਹਿਯੋਗ ਨਾਲ ਮੋਬਾਇਲ ਬਲੱਡ ਡੋਨੇਸ਼ਨ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਖੂਨਦਾਨ ਕਰਨਾ ਇਕ ਜਜ਼ਬਾ ਹੈ ਅਤੇ ਆਮ ਲੋਕਾਂ ਨੂੰ ਖੂਨ ਦਾਨ ਕਰਨ ਵਾਲੇ ਵਿਅਕਤੀਆਂ ਤੋਂ ਪ੍ਰੇਰਣਾ ਲੈਂਦੇ ਹੋਏ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਲੋੜ ਪੈਣ ‘ਤੇ ਵਡਮੁੱਲੀਆਂ ਜਾਨਾਂ ਬਚਾਈਆਂ ਜਾ ਸਕਣ।
ਇਸ ਮੌਕੇ ਕਮਲਜੀਤ ਸਿੰਘ ਬਾਬਾ ਪ੍ਰਧਾਨ ਅਤੇ ਦੀਦਾਰ ਸਿੰਘ ਡਹਿਰ ਚੇਅਰਮੈਨ ਨੇ ਦੱਸਿਆ ਕਿ ਇਹ ਖੂਨਦਾਨ ਮੋਬਾਇਲ ਵੈਨ ਤਿੰਨ ਦਿਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ ਇਸ ਵੈਨ ਵੱਲੋਂ 27 ਫਰਵਰੀ ਨੂੰ ਸਥਾਨਕ ਸਕੱਤਰੇਤ ਕੰਪਲੈਕਸ ‘ਚ ਕੈਂਪ ਲਗਾਇਆ ਜਾਵੇਗਾ। ਇਸ ਉਪਰੰਤ 28 ਫਰਵਰੀ, 1 ਅਤੇ 2 ਮਾਰਚ ਨੂੰ ਇਹ ਵੈਨ 5 ਪਿਆਰਾ ਪਾਰਕ ਸ਼੍ਰੀ ਅਨੰਦਪੁਰ ਸਾਹਿਬ ਖੜ੍ਹੀ ਰਹੇਗੀ। ਉਨ੍ਹਾਂ ਖੂਨਦਾਨੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਖੂਨਦਾਨ ਕਰਨ ਤਾਂ ਜੋ ਲੋੜ ਪੈਣ ‘ਤੇ ਕਿਸੇ ਦੀ ਜਾਨ ਬਚਾਈ ਜਾ ਸਕੇ।

print
Share Button
Print Friendly, PDF & Email

Leave a Reply

Your email address will not be published. Required fields are marked *