ਫ਼ਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਦੀ ਸਟਾਰ ਕਾਸਟ ਦੇ ਪੋਸਟਰ ਸੋਸ਼ਲ ਮੀਡੀਆ ਤੇ ਛਾਏ

ss1

ਫ਼ਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਦੀ ਸਟਾਰ ਕਾਸਟ ਦੇ ਪੋਸਟਰ ਸੋਸ਼ਲ ਮੀਡੀਆ ਤੇ ਛਾਏ

ਚੰਡੀਗੜ੍ਹ 27 ਫ਼ਰਵਰੀ (ਜਵੰਦਾ) ਪੰਜਾਬ ਦੇ ਮਸ਼ਹੂਰ ਗਾਇਕ ‘ਤੇ ਸਟਾਰ ਅਦਾਕਾਰ ਗਿੱਪੀ ਗਰੇਵਾਲ ਆਪਣੀ ਆਗਾਮੀ ਫ਼ਿਲਮ ‘ਸੂਬੇਦਾਰ ਜੋਗਿੰਦਰ ਸਿੰਘ’ ਨਾਲ ਇੰਨੀ ਦਿਨੀਂ ਕਾਫ਼ੀ ਚਰਚਾ ‘ਚ ਹਨ।ਇਸ ਫ਼ਿਲਮ ਸਟਾਰ ਕਾਸਟ ਸਬੰਧੀ ਕਾਫ਼ੀ ਪੋਸਟਰ ਇੱਕ ਲੜੀ ਤਹਿਤ ਦਰਸ਼ਕਾਂ ਦੇ ਰੂਬਰੂ ਕੀਤੇ ਜਾ ਚੁੱਕੇ ਹਨ।6ਅਪ੍ਰੈਲ 2018 ਨੂੰ ਰਿਲੀਜ਼ ਹੋਣ ਜਾ ਰਹੀ ਇਹ ਫ਼ਿਲਮ ਮੋਗਾ ਜ਼ਿਲ੍ਹੇ ਦੇ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਦੇ ਜੀਵਨ ‘ਤੇ ਆਧਾਰਿਤ ਹੈ ਅਤੇ ਇਸ ਫ਼ਿਲਮ ਵਿੱਚ ਸੂਬੇਦਾਰ ਜੋਗਿੰਦਰ ਸਿੰਘ ਦੀ ਭੂਮਿਕਾ ਗਿੱਪੀ ਗਰੇਵਾਲ ਨਿਭਾਉਣਗੇ ਅਤੇ ਫ਼ਿਲਮ ਦੀ ਨਾਇਕਾ ਅਦੁੱਤੀ ਸ਼ਰਮਾ ਹੈ। ਸੂਬੇਦਾਰ ਜੋਗਿੰਦਰ ਸਿੰਘ ਨੇ ਆਪਣੀ ਬਹਾਦਰੀ ਨਾਲ 1962 ਵਿੱਚ ਭਾਰਤ ਤੇ ਚਾਈਨਾ ਦੀ ਲੜਾਈ ਦੌਰਾਨ ਭਾਰਤ ਦੀ ਪਹਿਲੀ ਸਿੱਖ ਰੈਜ਼ੀਡੈਂਟ ਦੇ 25 ਜਵਾਨਾਂ ਨਾਲ ਰਲ ਕੇ ਚਾਈਨਾ ਦੇ 1 ਹਜ਼ਾਰ ਫ਼ੌਜੀਆਂ ਨਾਲ ਕਰੀਬ 6ਘੰਟੇ ਮੁਕਾਬਲਾ ਕੀਤਾ ਸੀ।ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਗੱਗੂ ਗਿੱਲ ਤੋਂ ਇਲਾਵਾ ਮੰਨੇ-ਪ੍ਰਮੰਨੇ ਗਾਇਕ ਰੌਸ਼ਨ ਪ੍ਰਿੰਸ, ਕੁਲਵਿੰਦਰ ਬਿੱਲਾ, ਰਾਜਵੀਰ ਜਵੰਦਾ, ਜੋਰਡਨ ਸੰਧੂ, ਕਰਮਜੀਤ ਅਨਮੋਲ, ਸਰਦਾਰ ਸੋਹੀ, ਨਿਰਮਲ ਰਿਸ਼ੀ, ਹਰੀਸ਼ ਵਰਮਾ, ਰਘਵੀਰ ਬੋਲੀ, ਜੱਗੀ ਸਿੰਘ ਤੇ ਸ਼ਰਨ ਮਾਨ ਵੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ। ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਅਤੇ ਪੰਜਾਬੀ ਫ਼ਿਲਮਾਂ ਦੇ ਨਾਮੀ ਨਿਰਦੇਸ਼ਕ ਸਿਮਰਜੀਤ ਸਿੰਘ ਵੱਲੋਂ ਪਹਿਲੀ ਵਾਰ ਇਸ ਪੰਜਾਬੀ ਫ਼ਿਲਮ ‘ਚ ਇਕੱਠੇ ਕੰਮ ਕੀਤਾ ਗਿਆ ਹੈ।ਇਹ ਫ਼ਿਲਮ ਸੁਮਿਤ ਸਿੰਘ ਵੱਲੋਂ ਪ੍ਰੋਡਿਊਸਰ ਕੀਤੀ ਗਈ ਹੈ।

print
Share Button
Print Friendly, PDF & Email