ਪੁਲਿਸ ਪਬਲਿਕ ਸਕੂਲ ਦੇ ਬੱਚਿਆਂ ਨੂੰ ਵਧੀਆ ਰਿਜਲਟ ਸਦਕਾ ਐਸ.ਐਸ.ਪੀ. ਨੇ ਕੀਤਾ ਸਨਮਾਨਿਤ

ss1

ਪੁਲਿਸ ਪਬਲਿਕ ਸਕੂਲ ਦੇ ਬੱਚਿਆਂ ਨੂੰ ਵਧੀਆ ਰਿਜਲਟ ਸਦਕਾ ਐਸ.ਐਸ.ਪੀ. ਨੇ ਕੀਤਾ ਸਨਮਾਨਿਤ
ਦਸਵੀਂ ਵਿਚ 4 ਬੱਚਿਆਂ ਨੇ 10 ਵਿਚੋਂ 10 ਸੀ.ਜੀ.ਪੀ.ਏ. ਕੀਤੇ ਪ੍ਰਾਪਤ

31-10
ਮਾਨਸਾ, 30 ਮਈ (ਰੀਤਵਾਲ) : ਸੀ.ਬੀ.ਐਸ.ਈ. ਬੋਰਡ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿੱਚ ਪੁਲਿਸ ਪਬਲਿਕ ਸਕੂਲ ਮਾਨਸਾ ਦੇ ਵਿਦਿਆਰਥੀਆਂ ਨੇ ਵਧੀਆ ਪੁਜੀਸ਼ਨਾਂ ਹਾਸਿਲ ਕਰ ਕੇ ਸਕੂਲ ਦਾ ਨਾਮ ਚਮਕਾਇਆ ਹੈ। ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜ਼ਿਆ ਵਿਚ ਸਕੂਲ ਦੇ ਚਾਰ ਵਿਦਿਆਰਥੀਆਂ ਨੇ 10 ਵਿੱਚੋਂ 10 ਸੀ.ਜੀ.ਪੀ.ਏ. ਪ੍ਰਾਪਤ ਕੀਤੇ ਹਨ, ਜਿਨਾਂ ਨੂੰ ਐਸ.ਐਸ.ਪੀ.-ਕਮ-ਮੈਨੇਜ਼ਰ ਪੁਲਿਸ ਪਬਲਿਕ ਸਕੂਲ ਮਾਨਸਾ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਵੱਲੋਂ ਸਨਮਾਨਿਤ ਕੀਤਾ ਗਿਆ।
ਪੁਲਿਸ ਪਬਲਿਕ ਸਕੂਲ ਦੇ 32 ਬੱਚਿਆਂ ਨੇ 9 ਤੋਂ 10 ਤੱਕ ਸੀ.ਜੀ.ਪੀ.ਏ ਪ੍ਰਾਪਤ ਕੀਤੇ ਅਤੇ ਬਾਕੀ ਦੇ ਬੱਚੇ ਫਸਟ ਡਵੀਜ਼ਨ ਵਿੱਚ ਪਾਸ ਹੋਏ ਹਨ। ਇਸ ਮੌਕੇ ਐਸ.ਐਸ.ਪੀ. ਮਾਨਸਾ, ਐਸ.ਪੀ. (ਐਚ) ਸ਼੍ਰੀ ਰਾਕੇਸ਼ ਕੁਮਾਰ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਜਤਿੰਦਰ ਸ਼ਰਮਾ ਵੱਲੋਂ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਐਸ.ਐਸ.ਪੀ. ਸਾਹਿਬ ਵੱਲੋਂ ਬੱਚਿਆਂ ਨੂੰ ਪੜਾਈ ਦੇ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਵੀ ਕੀਤਾ ਗਿਆ।

print
Share Button
Print Friendly, PDF & Email

Leave a Reply

Your email address will not be published. Required fields are marked *