ਪੰਥਕ ਮਸਲਿਆਂ ਦੇ ਹੱਲ ਲਈ ਵਿਦੇਸ਼ੀ ਪੰਥਕ ਧਿਰਾਂ ਹੋਈਆਂ ਇੱਕ ਮੰਚ ਤੇ ਇਕੱਤਰ

ss1

ਪੰਥਕ ਮਸਲਿਆਂ ਦੇ ਹੱਲ ਲਈ ਵਿਦੇਸ਼ੀ ਪੰਥਕ ਧਿਰਾਂ ਹੋਈਆਂ ਇੱਕ ਮੰਚ ਤੇ ਇਕੱਤਰ
ਪੰਜਾਬ ਦੀ 15 ਮੈਂਬਰੀ ਵਰਕਿੰਗ ਕਮੇਟੀ ਦਾ ਵਿਸਾਖੀ ਤੇ ਹੋਵੇਗਾ ਐਲਾਨ

ਨਿਊਯਾਰਕ 5 ਮਾਰਚ ( ਰਾਜ ਗੋਗਨਾ)- ਸਿੱਖ ਪੰਥ ਨੂੰ ਦਰਪੇਸ਼ ਗੰਭੀਰ ਮਸਲਿਆਂ ਦੇ ਸਦੀਵੀ ਅਤੇ ਢੁਕਵੇਂ ਹੱਲ ਕੱਢਣ ਲਈ ਦੁਨੀਆਂ ਭਰ ਦੇ ਸਿੱਖਾਂ ਦੀ ਸਿਰਮੌਰ ਸੰਸਥਾ ‘ਵਰਲਡ ਸਿੱਖ ਪਾਰਲੀਮੈਂਟ’ ਬਣਾਉਣ ਦਾ ਐਲਾਨ ਅਗਸਤ 2017 ਨੂੰ ਬਰਮਿੰਘਮ ਯੂ. ਕੇ. ਵਿਖੇ ਕੀਤਾ ਗਿਆ ਸੀ। ਭਾਈ ਜਗਤਾਰ ਸਿੰਘ ਹਵਾਰਾ, ਜਥੇਦਾਰ ਸ੍ਰੀ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇਸ ਕੌਮੀ ਕਾਜ ਨੂੰ ਬਿਨਾ ਕਿਸੇ ਦੇਰ ਦੇ ਨੇਪਰੇ ਚੜ੍ਹਾਉਣ ਲਈ ਰੱਖੀ ਗਈ ਉਪਰੋਕਤ ਕਨਵੈੱਨਸ਼ਨ ਵਿੱਚ ਹਾਜ਼ਰ ਹੋਣ ਦਾ ਸੱਦਾ ਪੱਤਰ ਵਿਸ਼ਵ ਭਰ ਦੇ ਸਿੱਖਾਂ , ਸਿੱਖ ਜਥੇਬੰਦੀਆਂ ਅਤੇ ਗੁਰੁ ਘਰ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਭੇਜਿਆ ਗਿਆ ਸੀ ਤਾਂ ਜੋ ਸੰਸਾਰ ਭਰ ਦੇ ਸਿੱਖਾਂ ਦੀ ਸ਼ਮੂਲੀਅਤ, ਸੇਧ-ਅਗਵਾਈ ਅਨੁਸਾਰ ਅੱਗੇ ਉਸਾਰੂ ਕਦਮ ਚੱਕੇ ਜਾ ਸਕਣ। ਸੇਵਾਦਾਰਾਂ ਦੀ ਲਗਨ ਅਤੇ ਦਿਨ ਰਾਤ ਕੀਤੀ ਮਿਹਨਤ ਸਦਕਾ ਗੁਰਸਿੱਖਾਂ ਦਾ ਆਇਆ ਹੜ ਇਤਿਹਾਸਕ ਹੋ ਨਿਬੜਿਆ।ਦੁਨੀਆਂ ਭਰ ਦੇ ਮੁਲਕਾਂ ਤੋਂ ਹਮ ਹਮਾ ਕੇ ਪਹੁੰਚੇ ਸਿੰਘਾਂ ਅਤੇ ਸਿੰਘਣੀਆਂ ਨੇ ਇਸ ਏਕਤਾ ਪ੍ਰਤੀਕ ਕਾਰਜ ਦੀ ਜ਼ਰੂਰਤ ਨੂੰ ਮਹਿਸੂਸ ਕਰਦੇ ਹੋਏ ਵਧ ਚੜ੍ਹ ਕੇ ਹਾਜ਼ਰੀਆਂ ਲਗਵਾਈਆਂ। ਦੂਰ ਦੁਰੇਡੇ ਮੁਲਕਾਂ ਅਸਟ੍ਰੇਲੀਆ, ਨਿਊਜ਼ੀਲੈਂਡ, ਭਾਰਤੀ ਪੰਜਾਬ, ਜਰਮਨ, ਹਾਲੈਂਡ, ਇਟਲੀ, ਕੈਨੇਡਾ,ਅਤੇ ਅਮਰੀਕਾ ਤੋਂ ਪਹੁੰਚ ਕੇ ਅਪਣੇ ਅਮੁੱਲੇ ਵਿਚਾਰਾਂ ਦੀ ਸਾਂਝ ਪਾਈ। ਵਰਨਯੋਗ ਹੈ ਕਿ ਦੋਨੋ ਦਿਨ ਕਰੀਬ 6 ਘੰਟੇ ਲਗਾਤਾਰ ਅਣਮੁੱਲੇ ਵਿਚਾਰਾਂ ਦੀ ਸਾਂਝ ਚਲਦੀ ਰਹੀ। ਬੀਬੀਆਂ ਵੱਲੋਂ ਖ਼ਾਸ ਕਰ ਕੇ ਚੜ੍ਹਦੀ ਕਲਾ ਵਾਸਤੇ ਬਹੁਤ ਹੀ ਕੀਮਤੀ ਸੁਝਾ ਦਿੱਤੇ ਗਏ। ਇਸ ਵੇਲੇ ਐਲਾਨ ਕੀਤਾ ਗਿਆ ਕਿ ਪੰਜਾਬ ਦੀ 15 ਮੈਂਬਰੀ ਕਮੇਟੀ ਦਾ ਵਿਸਾਖੀ ਤੇ ਐਲਾਨ ਕੀਤਾ ਜਾਵੇਗਾ।
ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਚਰਨਾ ਵਿਚ ਅਰਦਾਸ ਕਰ ਕੇ ਕੀਤੀ ਗਈ।ਭਾਈ ਅਮਰ ਸਿੰਘ ਚਾਹਲ ਪੰਜਾਬ ਤੋਂ ਉਚੇਚੇ ਤੌਰ ਤੇ ਸ਼ਾਮਲ

 ਹੋਏ ਅਤੇ ਉਨ੍ਹਾਂ ਨੇ ਜਥੇਦਾਰ ਹਵਾਰਾ ਜੀ ਦਾ ਦਿਲਾਂ ਦੀਆਂ ਗਹਿਰਾਈਆਂ ਤੋਂ ਪਿਆਰ ਵਿੱਚ ਭਿੱਜ ਕੇ ਕੌਮ ਦੀ ਚੜ੍ਹਦੀ ਕਲਾ ਅਤੇ ਇਸ ਸਿਰਮੌਰ ਜਥੇਬੰਦੀ ਦੀ ਤੁਰੰਤ ਹੋਂਦ ਅਤੇ ਕਨਵੈੱਨਸ਼ਨ ਦੀ ਕਾਮਯਾਬੀ ਵਾਸਤੇ ਆਪਣੀਆਂ ਸ਼ੁੱਭ ਇੱਛਾਵਾਂ ਭਰਿਆਂ ਸੁਨੇਹਾ ਪੜ੍ਹ ਕੇ ਸੁਣਾਇਆ। ਡਾ. ਹਰਜੀਤ ਸਿੰਘ ਨੇ ਭਾਈ ਹਰਪਾਲ ਸਿੰਘ ਚੀਮਾ ਮੁਖੀ ਦਲ ਖਾਲਸਾ ਦਾ ਕਨਵੈੱਨਸ਼ਨ ਦੀ ਕਾਮਯਾਬੀ ਵਾਸਤੇ ਭੇਜਿਆ ਪਿਆਰ ਭਰਿਆ ਸੁਨੇਹਾ ਵੀ ਪੜ੍ਹ ਕੇ ਸੁਣਾਇਆ। ਭਾਈ ਰਾਮ ਸਿੰਘ ਜੀ ਦਮਦਮੀ ਟਕਸਾਲ, ਭਾਈ ਜੁਗਿੰਦਰ ਸਿੰਘ ਜੀ ਵੇਦਾਂਤੀ ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ, ਸਤਨਾਮ ਸਿੰਘ ਖੰਡਾ- ਪੰਜ ਸਿੰਘ, ਭਾਈ ਜੋਗਾ ਸਿੰਘ, ਭਾਈ ਮਨਪ੍ਰੀਤ ਸਿੰਘ, ਸਤਿਕਾਰ ਕਮੇਟੀ ਵੈਨਕੂਵਰ, ਰਣਜੀਤ ਿਸੰਘ ਸਰਾਏ ਅਤੇ ਅਮਰੀਕ ਿਸੰਘ ਸਹੋਤਾ (ਕਾਂਊਸਲ ਆਫ਼ ਖ਼ਾਲਿਸਤਾਨ, ਯੂਕੇ), ਅਤਿੰਦਰਪਾਲ ਸਿੰਘ, ਨਵਕਿਰਨ ਸਿੰਘ ਵਕੀਲ ਚੰਡੀਗੜ੍ਹ, ਜੇ. ਐੱਸ ਆਹਲੂਵਾਲੀਆ,ਚੰਡੀਗੜ੍ਹ, ਬਲਜੀਤ ਸਿੰਘ ਖ਼ਾਲਸਾ, ਵੰਗਾਰ ਮੈਗਜ਼ੀਨ, ਜਸਦੇਵ ਸਿੰਘ ਮੈਂਬਰ ਸੁਪਰੀਮ ਕੌਂਸਲ ਫਰੀਮਾਂਟ, ਅਤੇ ਹੋਰ ਅਨੇਕਾਂ ਗੁਰਸਿੱਖਾਂ ਨੇ ਕਨਵੈੱਨਸ਼ਨ ਦੀ ਕਾਮਯਾਬੀ ਵਾਸਤੇ ਆਪਣੀਆਂ ਸ਼ੁੱਭ ਇੱਛਾਵਾਂ ਲਿਖ ਕੇ ਭੇਜੀਆਂ ਜੋ ਕਿ ਸੰਗਤਾਂ ਨੂੰ ਪੜ੍ਹ ਕੇ ਸੁਣਾਈਆਂ ਗਈਆਂ। ਯੂ.ਐੱਸ.ਏ ਤੋਂ ਸਵਰਨਜੀਤ ਸਿੰਘ ਖਾਲਸਾ ਦਲਜੀਤ ਸਿੰਘ, ਸਟਾਕਟਨ ਤੋਂ ਡਾ: ਪ੍ਰੀਤਪਾਲ ਸਿੰਘ, ਡਾ: ਅਮਰਜੀਤ ਸਿੰਘ, ਕੁਲਦੀਪ ਸਿੰਘ, ਰਿਚਮਡ ਹਿੱਲ ਤੋਂ ਕਰਨੈਲ ਸਿੰਘ, ਡਾ. ਸ਼ਮਸ਼ੇਰ ਸਿੰਘ, ਡਾ. ਹਰਦਮ ਸਿੰਘ ਆਜ਼ਾਦ, ਡਾ. ਅੰਮ੍ਰਿਤ ਸਿੰਘ ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਦਿਆਲ ਸਿੰਘ ਯੂਨਾਈਟਿਡ ਸਿਖਸ, ਗੁਰਦੇਵ ਸਿੰਘ ਮਾਨ, ਬੀਬੀ ਸਰਬਜੀਤ ਕੌਰ, ਬੀਬੀ ਗੁਰਮੀਤ ਕੌਰ, ਬੇਅੰਤ ਸਿੰਘ.ਬਲਜਿੰਦਰ ਸਿੰਘ ਸੀਐਟਲ, ਨਰਿੰਦਰ ਸਿੰਘ ਵਰਜੀਨੀਆਂ, ਜਸਜੀਤ ਸਿੰਘ ਖ਼ਾਲਸਾ, ਸੰਪੂਰਨ ਸਿੰਘ ਹੂਸਟਨ, ਜਸਵੰਤ ਸਿੰਘ ਹੋਠੀ, ਨਰਿੰਦਰ ਸਿੰਘ ਵਰਜੀਨੀਆਂ ਹੋਏ ਸ਼ਾਮਲ। ਪੰਜਾਬ ਤੋਂ ਅਮਰ ਸਿੰਘ ਚਾਹਲ, ਸੁਰਿੰਦਰ ਸਿੰਘ, ਡਾ. ਗੁਰਦਰਸ਼ਨ ਸਿੰਘ, ਈਸ਼ਰ ਸਿੰਘ, ਸੁਖਵਿੰਦਰ ਸਿੰਘ ਨਾਗੋਕੇ, ਪ੍ਰੋ. ਹਰਪਾਲ ਸਿੰਘ, ਆਸਟਰੇਲੀਆ ਤੋਂ ਸੁਖਰਾਜਵਿੰਦਰ ਸਿੰਘ, ਕੁਲਦੀਪ ਸਿੰਘ, ਸ਼ਾਮ ਸਿੰਘ, ਮਨਿੰਦਰ ਸਿੰਘ, ਦਲਜਿੰਦਰ ਸਿੰਘ, ਨਿਊਜ਼ੀਲੈਂਡ ਤੋਂ ਗੁਰਮੇਲ ਸਿੰਘ, ਦਲਜਿੰਦਰ ਸਿੰਘ, ਕੈਨੇਡਾ ਤੋਂ ਕੁਲਦੀਪ ਸਿੰਘ, ਸੁਖਦੇਵ ਸਿੰਘ, ਭਗਤ ਸਿੰਘ ਭੰਡਾਲ, ਕੁਲਵੀਰ ਸਿੰਘ, ਯੂਕੇ ਤੋਂ ਦੁਪਿੰਦਰਜੀਤ ਸਿੰਘ, ਜਗਜੀਤ ਸਿੰਘ, ਜਗਬੀਰ ਸਿੰਘ, ਹਾਲੈਂਡ ਤੋਂ ਜਸਵਿੰਦਰ ਸਿੰਘ, ਜਰਮਨੀ ਤੋਂ ਗੁਰਚਰਨ ਸਿੰਘ ਗੁਰਾਇਆਂ, ਨਰਿੰਦਰ ਸਿੰਘ, ਇਟਲੀ ਤੋਂ ਜਸਵੀਰ ਸਿੰਘ ਆਦਿ ਬੁਲਾਰਿਆਂ ਨੇ ਇਹ ਸਪਸ਼ਟ ਕੀਤਾ ਕਿ ਸਿੱਖਾਂ ਵਾਸਤੇ ਅਪਣੇ ਆਜ਼ਾਦ ਘਰ ਖ਼ਾਲਿਸਤਾਨ ਦੀ ਪਰਾਪਤੀ ਅਤਿਅੰਤ ਜ਼ਰੂਰੀ ਹੈ। ਭਾਰਤ ਵਿਚ ਮਜ਼ਦੂਰ, ਅਨੁਸੂਚਿਤ ਤੇ ਪਛੜੀਆਂ ਜਾਤਾਂ ਸਿੱਖਾਂ ਅਤੇ ਹੋਰ ਘਟ ਗਿਣਤੀ ਦੇ ਵਸਨੀਕਾਂ ਵਾਸਤੇ ਕੋਈ, ਦਲੀਲ, ਵਕੀਲ ਜਾਂ ਅਪੀਲ ਨਹੀਂ ਹੈ ਅਤੇ ਹਿੰਦੂਤਵਾ ਦੇ ਰਾਜ ਅੰਦਰ ਜੀਵਨ ਗ਼ੁਲਾਮਾਂ ਤੋਂ ਵੀ ਬਦਤਰ ਹੈ ਅਤੇ ਕੀਤੇ ਜਾ ਰਹੇ ਉਪਰਾਲੇ ਵਜੋਂ ਵਰਲਡ ਸਿੱਖ ਪਾਰਲੀਮੈਂਟ ਹੀ ਇੱਕ ਰੌਸ਼ਨੀ ਦੀ ਪ੍ਰਤੀਕ ਹੋਵੇਗੀ। ਗਹਿਮਾ ਗਹਿਮੀ ਦੇ ਮਾਹੌਲ ਵਿੱਚ ਹਰ ਇੱਕ ਬੁਲਾਰੇ ਦਾ ਫ਼ੈਸਲਾ ਇਸ ਸੰਸਥਾ ਨੂੰ ਜਲਦੀ ਤੋਂ ਜਲਦੀ ਹੋਂਦ ਵਿਚ ਲਿਆਉਣ ਦੇ ਹੱਕ ਵਿਚ ਸੀ। ਉਹ ਹਰ ਤਰ੍ਹਾਂ ਇਸ ਕੌਂਮੀ ਕਾਰਜ ਨੂੰ ਬਿਨਾ ਕਿਸੇ ਦੇਰ ਦੇ ਸਿਰੇ ਚੜ੍ਹਿਆ ਦੇਖਣਾ ਚਾਹੁੰਦੇ ਸਨ। ਦੁਪਿੰਦਰਜੀਤ ਸਿੰਘ ਯੂ. ਕੇ. ਨੇ 13 ਮੈਂਬਰਾਂ ਦੇ ਯੂ.ਕੇ ਤੋਂ ਅਤੇ ਜਸਵਿੰਦਰ ਸਿੰਘ ਨੇ ਹਾਲੈਂਡ ਨੇ 14 ਮੈਂਬਰਾਂ ਦੇ ਨਾਮ ਯੂਰਪ ਤੋਂ ਗਿਣ ਕੇ ਦੱਸੇ। ਭਾਈ ਅਮਰਦੀਪ ਸਿੰਘ ਯੂ. ਐੱਸ.ਏ ਨੇ ਸਟੇਜ ਸੰਭਾਲੀ ਭਾ. ਹਿੰਮਤ ਸਿੰਘ ਯੂ. ਐੱਸ. ਏ ਨੇ ਦੂਰੋਂ ਨੇੜਿਉਂ 300 ਤੋਂ ਵਧ ਹੁੱਮ ਹਮਾ ਕੇ ਪਹੁੰਚਿਆ ਸਿੱਖ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਖ਼ੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਕੁੱਲ ਮੈਂਬਰਾਂ ਦੀ ਗਿਣਤੀ ਵੱਧ ਕੇ 94 ਤਕ ਪਹੁੰਚ ਗਈ ਹੈ। ਸੰਗਤਾਂ ਨੇ ਜੈਕਾਰਿਆਂ ਨਾਲ ਇਸ ਦਾ ਸਵਾਗਤ ਕੀਤਾ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਥੇਦਾਰ ਹਵਾਰਾ ਜੀ ਵੱਲੋਂ ਭੇਜੇ ਸੰਦੇਸ਼ ਅਨੁਸਾਰ ਪੰਜਾਬ ਦੇ ਮੈਂਬਰਾਂ ਦੀ ਸੂਚੀ ਤਿਆਰ ਕਰਨ ਲਈ ਕਮੇਟੀ ਦਾ ਐਲਾਨ ਖ਼ਾਲਸਾ ਸਿਰਜਨਾ ਦਿਵਸ ਤਕ ਕਰ ਦਿੱਤਾ ਜਾਵੇਗਾ ਤਾਂ ਕਿ ਇਸ ਜਥੇਬੰਦੀ ਬੰਦੀ ਨੂੰ ਬਿਨਾ ਕਿਸੇ ਦੇਰ ਦੇ ਹੋਂਦ ਵਿੱਚ ਲਿਆਇਆ ਜਾ ਸਕੇ।

print
Share Button
Print Friendly, PDF & Email

Leave a Reply

Your email address will not be published. Required fields are marked *