ਗ੍ਰਹਿ ਮੰਤਰੀ ਨੇ ਜਲਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਇਆ

ss1

ਗ੍ਰਹਿ ਮੰਤਰੀ ਨੇ ਜਲਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੇ ਬੁੱਤ ਤੋਂ ਪਰਦਾ ਹਟਾਇਆ

ਅੰਮ੍ਰਿਤਸਰ, 13 ਮਾਰਚ – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਅੱਜ ਜਲਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੀ ਬੁੱਤ ਤੋਂ ਪਰਦਾ ਹਟਾ ਕੇ ਲੋਕ ਅਰਪਿਤ ਕੀਤਾ ਅਤੇ ਸ਼ਹੀਦਾਂ ਦੇ ਸਮਾਰਕ ਦੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਅੰਤਰਰਾਸ਼ਟਰੀ ਸਰਬ ਕੰਬੋਜ ਸਮਾਜ ਵਲੋਂ ਕਰਵਾਏ ਗਏ ਸਮਾਗਮ ਨੂੰੰ ਸੰਬੋਧਨ ਕਰਦੇ ਸ੍ਰੀ ਰਾਜਨਾਥ ਸਿੰਘ ਨੇ ਸ੍ਰੀ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਤੋਂ ਪ੍ਰਭਾਵਿਤ ਹੋ ਕੇ ਅਨੇਕਾਂ ਦੇਸ਼ਵਾਸੀ ਦੇਸ਼ ਨੂੰ ਆਜਾਦ ਕਰਵਾਉਣ ਲਈ ਉਠ ਖੜੇ ਹੋਏ ਸਨ ਅਤੇ ਉਨਾਂ ਦੀ ਕੁਰਬਾਨੀ ਸਦਕਾ ਸਾਨੂੰ ਆਜ਼ਾਦੀ ਨਸੀਬ ਹੋਈ ਹੈ। ਉਨਾਂ ਇਹ ਬੁੱਤ ਲਗਾਉਣ ਦਾ ਉਦਮ ਕਰਨ ਲਈ ਕੰਬੋਜ਼ ਸਮਾਜ ਦਾ ਧੰਨਵਾਦ ਕੀਤਾ।
ਗ੍ਰਹਿ ਮੰਤਰੀ ਨੇ ਕਿਹਾ ਕਿ ਜਲਿਆਂਵਾਲੇ ਬਾਗ ਦੀ ਖੂਨੀ ਸਾਕੇ ਦੀ ਸ਼ਤਾਬਦੀ ਜੋ ਕਿ ਅਗਲੇ ਸਾਲ ਆ ਰਹੀ ਹੈ ਨੂੰ ਦੇਸ਼ ਭਰ ਵਿੱਚ ਮਨਾਇਆ ਜਾਵੇਗਾ। ਇਸ ਨੂੰ ਮੁੱਖ ਰੱਖ ਕੇ ਜਲਿਆਂਵਾਲੇ ਬਾਗ ਦਾ ਸੁੰਦਰੀ ਕਰਨ ਵੀ ਕੀਤਾ ਜਾਵੇਗਾ।
ਉਨਾਂ ਇਸ ਮੌਕੇ ਇਹ ਵੀ ਕਿਹਾ ਕਿ ਦੇਸ਼ ਭਰ ਵਿੱਚ ਜੋ ਮਹਾਨ ਸ਼ਹੀਦਾਂ/ਸਖ਼ਸ਼ੀਅਤਾਂ ਦੇ ਬੁੱਤ ਤੋੜੇ ਜਾ ਰਹੇ ਹਨ ਉਹ ਬਹੁਤ ਮੰਦਭਾਗੀ ਹੈ ਅਤੇ ਅਜਿਹੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।
ਇਸ ਮੌਕੇ ਪੰਜਾਬ ਸਰਕਾਰ ਤਰਫੋ ਵਿਸ਼ੇਸ਼ ਤੌਰ ਤੇ ਪੁੱਜੇ ਕੈਬਨਿਟ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਇਸ ਮਹਾਨ ਕਾਰਜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਆਉਣਾ ਸੀ ਪਰ ਕੈਬਨਿਟ ਦੀ ਮੀਟਿੰਗ ਕਾਰਨ ਉਹ ਨਹੀਂ ਆ ਸਕੇ ਅਤੇ ਸਰਕਾਰ ਦੀ ਤਰਫ਼ੋਂ ਮੈਨੂੰ ਭੇਜਿਆ ਹੈ। ਉਨ•ਾਂ ਕਿਹਾ ਕਿ ਸ਼ਹੀਦ ਨੂੰ ਆਉਣ ਵਾਲੀਆਂ ਪੀੜੀਆਂ ਦਾ ਰਾਹ ਦਸੇਰਾ ਬਣਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੇ ਨਾਂ ਉੱਤੇ ਚੇਅਰ ਸਥਾਪਿਤ ਕਰਨ ਲਈ ਹਰ ਸੰਭਵ ਕੋਸ਼ਿਸ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦਾ ਸੰਦੇਸ਼ ਲੈ ਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਹੀਦ ਨੂੰ ਸ਼ਰਧਾ ਭੇਟ ਕਰਦਿਆਂ ਮੁੱਖ ਮੰਤਰੀ ਦਾ ਸੰਦੇਸ਼ ਪੜਿਆ ਜਿਸ ਵਿੱਚ ਮੁੱਖ ਮੰਤਰੀ ਨੇ ਸ਼ਹੀਦ ਦੀ ਕੁਰਬਾਨੀ ਨੂੰ ਚੇਤੇ ਕਰਦਿਆਂ ਕਿਹਾ ਕਿ ਪੰਜਾਬੀਆਂ ਨੇ ਸਦਾ ਦੇਸ਼ ਦੀ ਆਣ-ਸ਼ਾਨ ਲਈ ਵੱਧ ਕੁਰਬਾਨੀਆਂ ਕੀਤੀਆਂ ਅਤੇ ਸ਼ਹੀਦਾ ਦਾ ਇਹ ਬੁੱਤ ਆਉਣ ਵਾਲੀ ਪੀੜ•ੀਆਂ ਲਈ ਮਾਰਗ ਦਰਸ਼ਕ ਬਣੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ, ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂ ਮਾਜਰਾ, ਸਾਬਕਾ ਮੰਤਰੀ ਸ੍ਰੀ ਹੰਸ ਰਾਜ ਜੋਸਨ ਅਤੇ ਸ੍ਰੀ ਦੌਲਤ ਰਾਜ ਚੌਧਰੀ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਰਾਜਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ, ਸ੍ਰੀ ਕਰਮਦੇਵ ਰਾਜਮੰਤਰੀ ਹਰਿਆਣਾ, ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ, ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾ, ਸ੍ਰੀ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖੁਸ਼ਵੰਤਰ ਰਾਏ ਗੀਗਾ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਗਏ ਅਤੇ ਮੱਥਾ ਟੇਕਿਆ। ਇਸ ਮੌਕੇ ਸੂਚਨਾ ਦਫ਼ਤਰ ਵਿਖੇ ਐਸ ਜੀ ਪੀ ਸੀ ਦੇ ਪ੍ਰਧਾਨ ਸ੍ਰ: ਗੋਬਿੰਦਰ ਸਿੰਘ ਲੋਂਗੋਵਾਲ ਨੇ ਗ੍ਰਹਿ ਮੰਤਰੀ ਨੂੰ ਸਨਮਾਨਤ ਵੀ ਕੀਤਾ।

print
Share Button
Print Friendly, PDF & Email

Leave a Reply

Your email address will not be published. Required fields are marked *