ਬੇਦਾਗ ਸਖਸੀਅਤ ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣ ਲੋਕ  ਭੋਈਆਂ, ਖਾਲਿਸਤਾਨੀ

ss1

ਬੇਦਾਗ ਸਖਸੀਅਤ ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣ ਲੋਕ  ਭੋਈਆਂ, ਖਾਲਿਸਤਾਨੀ

ਭਿੱਖੀਵਿੰਡ 16 ਮਾਰਚ (ਹਰਜਿੰਦਰ ਸਿੰਘ ਗੋਲ੍ਹਣ)-ਸਿੱਖ ਕੌਮ ਦੇ ਜੁਝਾਰੂ ਆਗੂ, ਬੇਦਾਗ ਸ਼ਖਸੀਅਤ ਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦਾ ਜੇਕਰ ਪੰਜਾਬ ਦੇ ਲੋਕ ਆਪਣੀ ਵੋਟ ਤਾਕਤ ਰਾਂਹੀ ਸਾਥ ਦਿੰਦੇ ਤਾਂ ਅੱਜ ਪੰਜਾਬ ਦਾ ਨਕਸ਼ਾ ਕੁਝ ਹੋਰ ਹੋਣਾ ਸੀ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ (ਮਾਨ) ਦੇ ਜਿਲ੍ਹਾ ਪ੍ਰਧਾਨ ਕਰਮ ਸਿੰਘ ਭੋਈਆਂ ਜਿਲ੍ਹਾ ਸੰਗਠਨ ਜਥੇਬੰਦਕ ਸਕੱਤਰ ਬੂਟਾ ਸਿੰਘ ਖਾਲਿਸਤਾਨੀ, ਜਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ, ਜਨਰਲ ਸਕੱਤਰ ਬਲਜੀਤ ਸਿੰਘ, ਸਤਿੰਦਰਪਾਲ ਸਿੰਘ ਮਿੰਟੂ ਨੇ ਸਾਂਝੇ ਤੌਰ ‘ਤੇ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਉਸਾਰੂ ਸੋਚ ਨੂੰ ਘਰ-ਘਰ ਪਹੁੰਚਾਉਣ ਤੇ ਪੰਜਾਬ ਵਿਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਰੋਕਣ, ਕਾਂਗਰਸ ਸਰਕਾਰ ਤੇ ਅਕਾਲੀ ਦਲ-ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਹਲਕਾ ਖੇਮਕਰਨ ਦੇ ਪਿੰਡ ਮਾੜੀਮੇਘਾ ਵਿਖੇ 17 ਮਾਰਚ ਨੂੰ 11 ਵਜੇ ਇਕ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਾਝਾ ਜੋਨ ਜਨਰਲ ਸਕੱਤਰ ਭਾਈ ਅਮਰੀਕ ਸਿੰਘ ਬੱਲੋਵਾਲ, ਜਿਲ੍ਹਾ ਕਪੂਰਥਲਾ ਪ੍ਰਧਾਨ ਨਰਿੰਦਰ ਸਿੰਘ ਖੁਸਰੋਪੁਰ, ਕਿਸਾਨ ਵਿੰਗ ਪ੍ਰਧਾਨ ਪਰਗਟ ਸਿੰਘ ਮੱਖੂ ਆਦਿ ਪਾਰਟੀ ਆਗੂ ਪਹੁੰਚ ਕੇ ਆਪਣੇ ਵਿਚਾਰ ਰੱਖਣਗੇ। ਉਪਰੋਕਤ ਆਗੂਆਂ ਨੇ ਹਲਕਾ ਖੇਮਕਰਨ ਦੇ ਲੋਕਾਂ ਨੂੰ ਅਪੀਲ਼ ਕੀਤੀ ਕਿ ਉਹ ਮੀਟਿੰਗ ਵਿਚ ਪਹੁੰਚ ਕੇ ਪਾਰਟੀ ਆਗੂਆਂ ਦੇ ਵਿਚਾਰ ਸੁਣਨ।

print
Share Button
Print Friendly, PDF & Email