ਮਜੀਠੀਆ ਨੇ ਉਠਾਏ ਜਾਂਚ ਰਿਪੋਰਟ ‘ਤੇ ਸਵਾਲ

ss1

ਮਜੀਠੀਆ ਨੇ ਉਠਾਏ ਜਾਂਚ ਰਿਪੋਰਟ ‘ਤੇ ਸਵਾਲ

ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਟੀਐਫ ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ‘ਤੇ ਸਵਾਲ ਉਠਾਏ ਹਨ। ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਮਜੀਠੀਆ ਨੇ ਕਿਹਾ ਕਿ ਹਾਈਕੋਰਟ ਨੂੰ ਸੌਂਪੀ ਸੀਲਬੰਦ ਰਿਪੋਰਟ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਕੋਲ ਕਿਵੇਂ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਦੀ ਸਰਕਾਰ ਵਿੱਚ ਕੀ ਹੈਸੀਅਤ ਹੈ। ਉਨ੍ਹਾਂ ਨੇ ਇਹ ਰਿਪੋਰਟ ਕਿਸ ਹੈਸੀਅਤ ਵਿੱਚ ਨਸ਼ਰ ਕੀਤੀ। ਮਜੀਠੀਆ ਨੇ ਕਿਹਾ ਕਿ ਸਰਕਾਰ ਨੂੰ ਇਸ ਦਾ ਜਾਂਚ ਕਰਵਾਉਣੀ ਚਾਹੀਦੀ ਹੈ।

ਮਜੀਠੀਆ ਨੇ ਕਿਹਾ ਕਿ ਐਸਟੀਐਫ ਦੀ ਰਿਪੋਰਟ ਨੂੰ ਜਾਣਬੁੱਝ ਕੇ ਲੀਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਤੇ ਉਨ੍ਹਾਂ ਦੀ ਪਤਨੀ ਦੀ ਐਸਟੀਐਫ ਮੁਖੀ ਹਰਪ੍ਰੀਤ ਸਿੰਘ ਸਿੱਧੂ ਨਾਲ ਮਿਲੀਭੁਗਤ ਹੋ ਸਕਦੀ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ।

ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਬੰਟੀ-ਬਬਲੀ ਦੀ ਜੋੜੀ ਕਿਹਾ। ਉਨ੍ਹਾਂ ਕਿਹਾ ਕਿ ਇਹ ਸੀਲਬੰਦ ਰਿਪੋਰਟ ਸੀ। ਪਤਾ ਲਾਇਆ ਜਾਵੇ ਕਿ ਰਿਪੋਰਟ ਦੀ ਸੀਲ ਕਿਸ ਨੇ ਖੋਲ੍ਹੀ। ਇਹ ਰਿਪੋਰਟ ਸਿੱਧੂ ਜੋੜੀ ਕੋਲ ਕਿਸ ਨੇ ਪਹੁੰਚਾਈ।

print
Share Button
Print Friendly, PDF & Email

Leave a Reply

Your email address will not be published. Required fields are marked *