ਪੁਲਿਸ ਨੇ 1470 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕੀਤੇ ਕਾਬੂ

ss1

ਪੁਲਿਸ ਨੇ 1470 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕੀਤੇ ਕਾਬੂ

ਭਿੱਖੀਵਿੰਡ 19 ਮਾਰਚ (ਹਰਜਿੰਦਰ ਸਿੰਘ ਗੋਲ੍ਹਣ)-ਪੁਲਿਸ ਜਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ਤੇ ਸਬ ਡਵੀਜਨ ਭਿੱਖੀਵਿੰਡ ਦੇ ਡੀ.ਐਸ.ਪੀ ਸੁਲੱਖਣ ਸਿੰਘ ਮਾਨ ਦੀਆਂ ਦਿਸ਼ਾ-ਨਿਰਦੇਸ਼ ‘ਤੇ ਕਾਰਵਾਈ ਕਰਦਿਆਂ ਪੁਲਿਸ ਥਾਣਾ ਭਿੱਖੀਵਿੰਡ ਵੱਲੋਂ 1470 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਐਸ.ਐਚ.ੳ ਕਸ਼ਮੀਰ ਸਿੰਘ ਨੇ ਦੱਸਿਆ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਸੁਖਦੇਵ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਮਾੜੀਮੇਘਾ ਨੂੰ ਕਾਬੂ ਕਰਕੇ ਉਸ ਪਾਸੋਂ 730 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਦੋਂ ਕਿ ਪੁਲਿਸ ਪਾਰਟੀ ਵੱਲੋਂ ਚੇਲਾ ਮੋੜ ਨੇੜੇ ਦੌਰਾਨੇ ਗਸ਼ਤ ਰਾਜਬੀਰ ਸਿੰਘ ਪੁੱਤਰ ਰੇਸਮ ਸਿੰਘ ਵਾਸੀ ਬਲ੍ਹੇਰ ਰੋਡ ਭਿੱਖੀਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ 740 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਦੋਸ਼ੀਆਂ ਖਿਲਾਫ ਵੱਖ-ਵੱਖ ਮੁਕੱਦਮੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *