ਸ਼੍ਰੋਮਣੀ ਕਮੇਟੀ ਦੇ ਫੈਸਲੇ ਅਨੁਸਾਰ ਤਖਤ ਸ੍ਰੀ ਕੇਸਗੜ ਸਾਹਿਬ ਦੇ ਦੋ ਅਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ 5 ਮੁਲਾਜ਼ਮ ਫਾਰਗ ਕਰਨ ਦੇ ਹੁਕਮ ਜਾਰੀ

ss1

ਸ਼੍ਰੋਮਣੀ ਕਮੇਟੀ ਦੇ ਫੈਸਲੇ ਅਨੁਸਾਰ ਤਖਤ ਸ੍ਰੀ ਕੇਸਗੜ ਸਾਹਿਬ ਦੇ ਦੋ ਅਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ 5 ਮੁਲਾਜ਼ਮ ਫਾਰਗ ਕਰਨ ਦੇ ਹੁਕਮ ਜਾਰੀ

ਸ੍ਰੀ ਆਨੰਦਪੁਰ ਸਾਹਿਬ, 31 ਮਾਰਚ(ਦਵਿੰਦਰਪਾਲ ਸਿੰਘ/ਅੰਕੁਸ਼): ਅੱਜ ਬਾਅਦ ਦੁਪਹਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਬੈਠਕ ‘ਚ ਬੀਤੇ ਦਿਨੀਂ ਲਏ ਗਏ ਫੈਸਲੇ ਅਨੁਸਾਰ ਜਿੱਥੇ ਸਮੂੰਹ ਵਿੱਦਿਅਕ ਅਦਾਰਿਆਂ ‘ਚ ਨਿਯਮਾਂ ਨੂੰ ਛਿੱਕੇ ਤੇ ਟੰਗ ਕੇ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਫਾਰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਨਾਂ ਹੁਕਮਾਂ ਦੇ ਤਹਤ ਤਖਤ ਸ੍ਰੀ ਕੇਸਗੜ ਸਾਹਿਬ ਦੇ ਪ੍ਰਬੰਧਾਂ ਅਧੀਨ ਕੰਮ ਕਰਨ ਵਾਲੇ ਦੋ ਮੁਲਾਜ਼ਮਾਂ ਜਿਨਾਂ ‘ਚ ਇੱਕ ਕਲਰਕ ਅਤੇ ਇੱਕ ਸੇਵਾਦਾਰ ਸ਼ਾਮਿਲ ਹਨ, ਨੂੰ ਤੁਰੰਤ ਪ੍ਰਭਾਵ ਤੋਂ ਫਾਰਗ ਕਰਨ ਦੇ ਅਦੇਸ਼ ਆ ਗਏ ਹਨ।
ਇਸੇ ਤਰਾਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਬਾਰੇ ਪ੍ਰਾਪਤ ਕੀਤੀ ਗਈ ਜਾਣਕਾਰੀ ਦੇ ਅਨੁੁਸਾਰ 5 ਮੁਲਾਜ਼ਮ 31 ਮਾਰਚ ਤੋਂ ਫਾਰਗ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਓਧਰ ਇਨਾਂ ਮੁਲਾਜ਼ਮਾਂ ‘ਚ ਇਨਾਂ ਹੁਕਮਾਂ ਨੂੰ ਲੈ ਕੇ ਬੜੀ ਹੈਰਾਨੀ ਪਾਈ ਜਾ ਰਹੀ ਹੈ।

print
Share Button
Print Friendly, PDF & Email