ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਸਕਾਰਟਸ ਕੰਪਨੀ ਨੇ ਟਰੈਕਟਰ ਭੇਟ ਕੀਤਾ

ss1

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਸਕਾਰਟਸ ਕੰਪਨੀ ਨੇ ਟਰੈਕਟਰ ਭੇਟ ਕੀਤਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਸਕਾਰਟਸ ਕੰਪਨੀ ਨੇ ਟਰੈਕਟਰ ਭੇਟ ਕੀਤਾ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਅੱਜ ਐਸਕਾਰਟਸ ਕੰਪਨੀ ਵੱਲੋਂ ਫਾਰਮਟਰੈਕ ਟਰੈਕਟਰ ਭੇਟ ਕੀਤਾ ਗਿਆ, ਜਿਸ ਦੀਆਂ ਚਾਬੀਆਂ ਕੰਪਨੀ ਦੇ ਸੀ.ਈ.ਓ. ਸ੍ਰੀ ਸ਼ੇਨੂ ਅਗਰਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੂੰ ਸੌਂਪੀਆਂ। ਇਸ ਮੌਕੇ ਕੰਪਨੀ ਅਧਿਕਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਏ ਅਤੇ ਕੰਪਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਹੋਰਾਂ ਨੇ ਟਰੈਕਟਰ ਭੇਟ ਕਰਨ ਪਹੁੰਚੇ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਨਹਿਰੀ ਮਾਡਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਸਵੀਰਾਂ ਦੇ ਕੇ ਸਨਾਮਨਿਤ ਕੀਤਾ।

ਇਸ ਦੌਰਾਨ ਕੰਪਨੀ ਦੇ ਸੀ.ਈ.ਓ. ਸ੍ਰੀ ਸ਼ੇਨੂ ਅਗਰਵਾਲ ਨੇ ਕਿਹਾ ਕਿ ਪਿਛਲੇ ਵਿੱਤੀ ਸਾਲ ਦੌਰਾਨ ਕੰਪਨੀ ਨੇ ਕਾਮਯਾਬੀ ਨਾਲ ਟੀਚਾ ਪੂਰਾ ਕੀਤਾ ਹੈ ਅਤੇ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਅੱਜ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਟਰੈਕਟਰ ਭੇਟ ਕਰਕੇ ਕੀਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਇਸ ਵਿੱਤੀ ਸਾਲ ਵਿਚ ਵੀ ਕੰਪਨੀ ਕਾਮਯਾਬੀ ਨਾਲ ਅੱਗੇ ਵਧੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਐਸਕਾਰਟਸ ਕੰਪਨੀ ਵੱਲੋਂ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਦਰ ਆਈਆਂ ਸੰਗਤਾਂ ‘ਤੇ ਗੁਰੂ ਸਾਹਿਬ ਆਪ ਕਿਰਪਾ ਕਰਦੇ ਹਨ। ਡਾ. ਰੂਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬ ਸਾਂਝੇ ਅਸਥਾਨ ਹਨ ਅਤੇ ਇਥੇ ਸੰਗਤਾਂ ਸਮੇਂ-ਸਮੇਂ ਭੇਟਾਵਾਂ ਅਰਪਿਤ ਕਰਕੇ ਖ਼ੁਸ਼ੀਆਂ ਪ੍ਰਾਪਤ ਕਰਦੀਆਂ ਰਹਿੰਦੀਆਂ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *