ਪੰਚਾਇਤ ਸੰਮਤੀ ਦੇ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

ss1

ਪੰਚਾਇਤ ਸੰਮਤੀ ਦੇ ਕਰਮਚਾਰੀਆਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

ਕਪੂਰਥਲਾ: ਪੰਚਾਇਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਦਿੱਤੇ ਗਏ ਸੱਦੇ ‘ਤੇ ਪੰਚਾਇਤ ਸੰਮਤੀ ਕਪੂਰਥਲਾ ਦੇ ਸਮੂਹ ਕਰਮਚਾਰੀਆਂ ਵੱਲੋਂ ਕਲਮਛੋੜ ਹੜਤਾਲ ਕੀਤੀ ਗਈ। ਇਸ ਦੌਰਾਨ ਸਮੂਹ ਕਰਮਚਾਰੀ ਜਿਸ ‘ਚ ਸੁਪਰਡੈਂਟ, ਪੰਚਾਇਤ ਅਫਸਰ, ਟੈਕਸ ਕੁਲੈਕਟਰ, ਪੰਚਾਇਤ ਸਕੱਤਰ ਤੇ ਕਲਰਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੁਪਰਡੈਂਟ ਰਵਿੰਦਰਪਾਲ ਸਿੰਘ ਤੇ ਪੰਚਾਇਤ ਅਫਸਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਸਬੰਧੀ ਸਰਕਾਰ ਵੱਲੋਂ ਲਾਰੇ ਦੀ ਨੀਤੀ ਅਪਣਾਈ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਣ-ਬੁੱਝ ਕੇ ਅਣਦੇਖਾ ਕੀਤਾ ਜਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਟੈਕਸ ਕੁਲੈਕਟਰ ਮਲਕੀਤ ਸਿੰਘ, ਪ੍ਰਧਾਨ ਹਰਜੀਤ ਸਿੰਘ, ਬਲਦੇਵ ਸਿੰਘ, ਪ੍ਰਸ਼ੋਤਮ ਲਾਲ, ਸਵਰਨਦੀਪ ਕੁਮਾਰ, ਰਵਿੰਦਰ ਸਿੰਘ, ਹਰਜਿੰਦਰ ਕੁਮਾਰ, ਪਰਮਜੀਤ ਕੁਮਾਰ, ਆਜ਼ਾਦ ਮਸੀਹ, ਰਾਮ ਲੁਭਾਇਆ, ਸਰਬਜੀਤ ਸਿੰਘ ਆਦਿ ਤੋਂ ਇਲਾਵਾ ਵੱਖ-ਵੱਖ ਪੰਚਾਇਤਾਂ ਦੇ ਸਰਪੰਚ ਤੇ ਪੰਚ ਵੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *