ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਵਿਸ਼ਵ ਤੰਬਾਕੂ ਵਿਰੋਧੀ ਦਿਵਸ’ ਮਨਾਇਆ ਗਿਆ

ss1

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ‘ਵਿਸ਼ਵ ਤੰਬਾਕੂ ਵਿਰੋਧੀ ਦਿਵਸ’ ਮਨਾਇਆ ਗਿਆ

ਬਠਿੰਡਾ (ਪਰਵਿੰਦਰਜੀਤ ਸਿੰਘ) : ਸੰਸਾਰ ਭਰ ਵਿੱਚ 31 ਮਈ ਦਾ ਦਿਨ ‘ਵਿਸ਼ਵ ਤੰਬਾਕੂ ਵਿਰੋਧੀ ਦਿਵਸ’ ਵਜੋਂ ਮਨਾਇਆ ਜਾਦਾਂ ਹੈ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵੀ ਇਹ ਮਹੱਤਵਪੂਰਨ ਦਿਨ ਸੰਸਥਾ ਦੇ ਸ਼ੋਸ਼ਲ ਵੈਲਫੇਅਰ ਵਿਭਾਗ ਵੱਲੋਂ ਮਨਾਇਆ ਗਿਆ । ਇਸ ਮੌਕੇ ਡਾ. ਐੱਸ. ਕੇ. ਰਾਜਕੁਮਾਰ, ਸਹਾਇਕ ਸਿਵਲ ਸਰਜਨ, ਬਠਿੰਡਾ ਅਤੇ ਸ੍ਰੀ ਅਸ਼ੋਕ ਮੌਂਗਾ, ਜ਼ਿਲ੍ਹਾ ਸਿਹਤ ਅਫ਼ਸਰ, ਬਠਿੰਡਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਇਸ ਉਪਰੰਤ ਡਾ. ਐੱਸ. ਕੇ. ਰਾਜਕੁਮਾਰ, ਸਹਾਇਕ ਸਿਵਲ ਸਰਜਨ, ਬਠਿੰਡਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅੱਜਕੱਲ੍ਹ ਵਿਸ਼ਵ ਵਿੱਚ ਸਭ ਤੋਂ ਜ਼ਿਆਦਾ ਮੌਤਾਂ ਦਾ ਕਾਰਨ ਤੰਬਾਕੂ ਬਣ ਰਿਹਾ ਹੈ। ਤੰਬਾਕੂ ਕਾਰਣ ਅਨੇਕਾਂ ਬਿਮਾਰੀਆਂ ਫੈਲ ਰਹੀਆਂ ਹਨ ਜਿਸ ਤਰ੍ਹਾਂ ਕੈਂਸਰ ਆਦਿ ਵੀ ਤੰਬਾਕੂ ਕਾਰਨ ਹੀ ਫੈਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਭਾਰਤ ਵਿੱਚ ਲਗਭੱਗ 22 ਕਰੋੜ ਵਿਅਕਤੀ ਤੰਬਾਕੂ ਦਾ ਸੇਵਨ ਕਰਦੇ ਹਨ ਜੋੋ ਕਿ ਭਾਰਤ ਦੀ ਆਬਾਦੀ ਦਾ ਚੌਥਾ ਹਿੱਸਾ ਹੈ। ਇਸ ਦੇ ਨਾਲ ਵਿਕਸਿਤ ਦੇਸ਼ਾਂ ਵਿੱਚ ਸਿਗਰਟ ਪੀਣ ਵਾਲੇ ਲੋਕਾਂ ਦੀ ਗਿਣਤੀ ਘੱਟ ਰਹੀ ਹੈ। ਪਰ ਧੀਮੀ ਗਤੀ ਨਾਲ ਤਰੱਕੀ ਕਰ ਰਹੇ ਦੇਸ਼ਾਂ ਵਿੱਚ ਸਿਗਰਟ ਪੀਣ ਵਾਲੇ ਲੋਕਾਂ ਦੀ ਗਿਣਤੀ ਵੱਧ ਰਹੀ ਹੈ। ਉਹਨਾਂ ਨੇ ਕਿਹਾ ਕਿ ਮੂੰਹ ਦੇ ਕੈਂਸਰ ਦੇ 90% ਰੋਗੀਆਂ ਸਮੇਤ ਦੇਸ਼ ਵਿੱਚ ਹਰ ਰੋਜ਼ ਤੰਬਾਕੂ ਕਾਰਨ 2200 ਲੋਕਾਂ ਦੀ ਮੋਤ ਹੋ ਰਹੀ ਹੈ । ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਤੰਬਾਕੂ ਦੀ ਵਰਤੋ ਰੋਕਣ ਲਈ ਵੱਖ ਵੱਖ ਕਾਨੂੰਨ ਬਣਾਏ ਗਏ ਹਨ ਪਰ ਲੋਕਾਂ ਵਿਚ ਜਾਗਰੂਕਤਾ ਵੀ ਜ਼ਰੂਰੀ ਹੈ । ਉਹਨਾਂ ਨੇ ਸੰਸਥਾ ਵੱਲੋਂ ਸਮਾਜਿਕ ਬੁਰਾਈਆਂ ਖਿਲਾਫ਼ ਜਾਗਰੂਕਤਾ ਫੈਲਾਉਣ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਭਰਪੂਰ ਸਲਾਘਾ ਕੀਤੀ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਮਹੱਤਵਪੂਰਨ ਦਿਨ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਤੰਬਾਕੂ ਅਤੇ ਸਿਰਗਟਨੋਸ਼ੀ ਵਰਗੇ ਨਸ਼ਿਆਂ ਦੇ ਮਾਰੂ ਕੋਹੜ ਨੂੰ ਜੜ੍ਹੋ ਖਤਮ ਕਰਨ ਦਾ ਸੰਦੇਸ਼ ਦਿੱਤਾ। ਉਹਨਾਂ ਨੇ ਸੰਸਥਾ ਦੇ ਸ਼ੋਸ਼ਲ ਵੈਲਫੇਅਰ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਸੰਸਥਾ ਵੱਲੋਂ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ਼ ਦਿਵਾਇਆ।

print
Share Button
Print Friendly, PDF & Email