ਨਾਨਕ ਸ਼ਾਹ ਫ਼ਕੀਰ ਫਿਲਮ ਦੇ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ

ss1

ਨਾਨਕ ਸ਼ਾਹ ਫ਼ਕੀਰ ਫਿਲਮ ਦੇ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ

ਜੰਡਿਆਲਾ ਗੁਰੂ 8 ਅਪ੍ਰੈਲ ਵਰਿੰਦਰ ਸਿੰਘ :- ਵਿਵਾਦਾਂ ਵਿਚ ਘਿਰ ਚੁੱਕੀ ਫਿਲਮ ਦੇ ਖਿਲਾਫ ਅੱਜ ਸਰਬੱਤ ਖ਼ਾਲਸਾ ਦੇ ਜਥੇਦਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਦੇ ਹੋਏ ਕਿਹਾ ਕਿ ਫਿਲਮ ਨਾਨਕ ਸ਼ਾਹ ਫਕੀਰ ਤੇ ਮੁਕੰਮਲ ਪਾਬੰਦੀ ਲਗਾਈ ਜਾਵੇ । ਜਥੇਦਾਰਾਂ ਨੇ ਸ਼੍ਰੋਮਣੀ ਕਮੇਟੀ ਨੂੰ ਫਿਲਮ ਰੋਕਣ ਲਈ ਆਦੇਸ਼ ਜਾਰੀ ਕੀਤਾ ਅਤੇ ਕਿਹਾ ਕਿ ਉਹ 5 ਜਾਂ 7 ਮੈਂਬਰੀ ਸਿੱਖ ਵਿਦਵਾਨਾਂ ਦਾ ਇਕ ਸਿੱਖ ਸੈਂਸਰ ਬੋਰਡ ਤਿਆਰ ਕੀਤਾ ਜਾਵੇ । ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਗੱਲਬਾਤ ਦੋਰਾਨ ਕਿਹਾ ਕਿ ਸਿੱਖ ਸੰਗਤਾਂ, ਮਹਾਨ ਸਿੱਖ ਹਸਤੀਆਂ ਦੇ ਰੋਲ ਅਦਾ ਕਰਨ ਵਾਲੇ ਅਦਾਕਾਰਾਂ ਅਤੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਦੇ ਖਿਲਾਫ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕਾਨੂੰਨੀ ਕਾਰਵਾਈ ਕਰਨ । ਇਸ ਮੌਕੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ , ਗੁਰਸੇਵਕ ਸਿੰਘ, ਜਗਮੀਤ ਸਿੰਘ, ਹਰਵਿੰਦਰ ਸਿੰਘ ਵੀ ਮੌਜੂਦ ਸਨ ।

print
Share Button
Print Friendly, PDF & Email