ਡਿਪਟੀ ਕਮਿਸ਼ਨਰ 2 ਜੂਨ ਨੂੰ ਸੁਣਨਗੇ ਜ਼ਿਲਾ ਵਾਸੀਆਂ ਦੀਆਂ ਸਮੱਸਿਆਵਾਂ

ss1

ਡਿਪਟੀ ਕਮਿਸ਼ਨਰ 2 ਜੂਨ ਨੂੰ ਸੁਣਨਗੇ ਜ਼ਿਲਾ ਵਾਸੀਆਂ ਦੀਆਂ ਸਮੱਸਿਆਵਾਂ

ਮਾਨਸਾ, 31 ਮਈ (ਰੀਤਵਾਲ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਸਥਾਨਕ ਬੱਚਤ ਭਵਨ ਮਾਨਸਾ ਵਿਖੇ 2 ਜੂਨ ਨੂੰ ਲੱਗਣ ਵਾਲੇ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਜ਼ਿਲਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨਾਂ ਦੇ ਜਲਦੀ ਤੇ ਯੋਗ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਕਰਨਗੇ। ਸ਼ਿਕਾਇਤ ਨਿਵਾਰਨ ਕੈਂਪ 2 ਜੂਨ ਨੂੰ ਬੱਚਤ ਭਵਨ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਆਪਣੀ ਹਾਜ਼ਰੀ ਯਕੀਨੀ ਬਣਾਉਣਗੇ। ਉਨਾਂ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਸ਼ਿਕਾਇਤ ਨਿਵਾਰਨ ਕੈਂਪ ਦਾ ਲਾਹਾ ਲੈਣ।

print
Share Button
Print Friendly, PDF & Email

Leave a Reply

Your email address will not be published. Required fields are marked *