ਕੇਜਰੀਵਾਲ ਦਾ ਕੁਮਾਰ ਵਿਸ਼ਵਾਸ ਨੂੰ ਵੱਡਾ ਝਟਕਾ

ss1

ਕੇਜਰੀਵਾਲ ਦਾ ਕੁਮਾਰ ਵਿਸ਼ਵਾਸ ਨੂੰ ਵੱਡਾ ਝਟਕਾ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਸੰਸਥਾਪਕਾਂ ਦੇ ਮੈਂਬਰ ਕੁਮਾਰ ਵਿਸ਼ਵਾਸ ਦੇ ਬਾਗ਼ੀਪੁਣੇ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਰਾਜਸਥਾਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਹ ਜ਼ਿੰਮੇਵਾਰੀ ਉਨ੍ਹਾਂ ਨੂੰ ਪਿਛਲੇ ਸਾਲ ਮਈ ’ਚ ਦਿੱਤੀ ਗਈ ਸੀ। ਰਾਜ ਸਭਾ ਨਾ ਭੇਜੇ ਜਾਣ ’ਤੋਂ ਖ਼ਫਾ ਕੁਮਾਰ ਵਿਸ਼ਵਾਸ ਨੇ ਕੁਝ ਮਹੀਨੇ ਪਹਿਲਾਂ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਕੱਸਿਆ ਸੀ।

ਦੋਵਾਂ ਆਗੂਆਂ ਵਿੱਚ ਕਾਫ਼ੀ ਸਮੇਂ ਤੋਂ ਮਤਭੇਦ ਚੱਲ ਰਿਹਾ ਹੈ। ਚੋਣ ਪ੍ਰਚਾਰ ਤੋਂ ਲੈ ਕੇ ਕੌਮੀ ਮੁੱਦਿਆਂ ’ਤੇ ਵਿਚਾਰਾਂ ਤਕ ਦੋਵੇਂ ਕਈ ਵਾਰ ਆਹਮੋ-ਸਾਹਮਣੇ ਹੋ ਚੁੱਕ ਹਨ। ਹਾਲ ਹੀ ਵਿੱਚ ਜਦੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ‘ਆਪ’ ਦੇ ਹੋਰ ਵੱਡੇ ਆਗੂਆਂ ਨੇ ਕੇਂਦਰੀ ਮੰਤਰੀ ਅਰੁਣ ਜੇਟਲੀ, ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹੋਰ ਆਗੂਆਂ ਤੋਂ ਮਾਣਹਾਨੀ ਦੇ ਮਾਮਲੇ ਵਿੱਚ ਮਾਫ਼ੀ ਮੰਗੀ ਤਾਂ ਕੁਮਾਰ ਵਿਸ਼ਵਾਸ ਨੇ ਇਸ ਤੋਂ ਇਨਕਾਰ ਕਰ ਦਿੱਤਾ। ਕੁਮਾਰ ਵਿਸ਼ਵਾਸ ’ਤੇ ਵੀ ਮਾਣਹਾਨੀ ਦਾ ਕੇਸ ਦਰਜ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *