ਸਿੱਧੂ ਦੇ ਅਸਤੀਫੇ ਦਾ ਸਵਾਲ ਹੀ ਨਹੀਂ : ਮੁੱਖ ਮੰਤਰੀ

ss1

ਸਿੱਧੂ ਦੇ ਅਸਤੀਫੇ ਦਾ ਸਵਾਲ ਹੀ ਨਹੀਂ : ਮੁੱਖ ਮੰਤਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੱਧੂ ਦੇ ਸੁਪਰੀਮ ਕੋਰਟ ‘ਚ ਚੱਲ ਰਹੇ ਕੇਸ ਨੂੰ ਦੇਖਦੇ ਹੋਏ ਸਿੱਧੂ ਦੇ ਅਸਤੀਫੇ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਰੋਕ ਲਾਉਂਦੇ ਹੋਏ ਕਿਹਾ ਹੈ ਕਿ ਮੰਤਰੀ ਸਿੱਧੂ ਨੂੰ ਅਸਤੀਫਾ ਦੇਣ ਲਈ ਕਹਿਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2007 ‘ਚ ਸੁਪਰੀਮ ਕੋਰਟ ਨੇ ਰੋਡ ਰੇਜ ਕੇਸ ‘ਚ ਸਿੱਧੂ ਦੀ ਸਜ਼ਾ ‘ਤੇ ਸਟੇਅ ਦੇ ਦਿੱਤਾ ਸੀ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅਜੇ ਆਉਣਾ ਬਾਕੀ ਹੈ।

print
Share Button
Print Friendly, PDF & Email