ਕਠੂਆ ਕੇਸ ਚੰਡੀਗੜ੍ਹ ਤਬਦੀਲ ਕਰਨ ਸਬੰਧੀ ਸੁਪਰੀਮ ਕੋਰਟ ਵੱਲੋਂ ਕਸ਼ਮੀਰ ਸਰਕਾਰ ਨੂੰ ਨੋਟਿਸ

ss1

ਕਠੂਆ ਕੇਸ ਚੰਡੀਗੜ੍ਹ ਤਬਦੀਲ ਕਰਨ ਸਬੰਧੀ ਸੁਪਰੀਮ ਕੋਰਟ ਵੱਲੋਂ ਕਸ਼ਮੀਰ ਸਰਕਾਰ ਨੂੰ ਨੋਟਿਸ

ਕਠੂਆ ‘ਚ 8 ਸਾਲ ਦੀ ਬਚੀ ਦੇ ਰੇਪ ਅਤੇ ਕਤਲ ਕੇਸ ਨੂੰ ਰਾਜ ਤੋਂ ਬਾਹਰ ਚੰਡੀਗੜ੍ਹ ਦੀ ਕੋਰਟ ‘ਚ ਟਰਾਂਸਫਰ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਜੰਮੂ ਅਤੇ ਕਸ਼ਮੀਰ ਸਰਕਾਰ ਤੋਂ ਜਵਾਬ ਮੰਗਿਆ ਹੈ। ਕੋਰਟ ਨੇ ਰਾਜ ਸਰਕਾਰ ਨੂੰ 27 ਅਪ੍ਰੈਲ ਤਕ ਆਪਣੇ ਜਵਾਬ ਦੇਣ ਦਾ ਆਦੇਸ਼ ਦਿਤਾ ਹੈ। ਸੁਪਰੀਮ ਕੋਰਟ ਨੇ ਰਾਜ ਸਰਕਾਰ ਨੂੰ ਪੀੜਤ ਪਰਿਵਾਰ ਅਤੇ ਉਨ੍ਹਾਂ ਦੇ ਵਕੀਲ ਨੂੰ ਸੁਰਖਿਆ ਦੇਣ ਨੂੰ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਨਿਰਦੇਸ਼ ਸੋਮਵਾਰ ਨੂੰ ਮ੍ਰਿਤ ਬਚੀ ਦੇ ਪਿਤਾ ਦੀ ਪਟੀਸ਼ਨ ‘ਤੇ ਦਿਤਾ।
ਪਿਤਾ ਨੇ ਆਪਣੇ ਪਰਿਵਾਰ ਅਤੇ ਵਕੀਲਾਂ ਨੂੰ ਸੁਰਖਿਆ ਦੇਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕੋਰਟ ਤੋਂ ਉਸ ਜੂਵੇਨਾਈਲ ਹੋਮ ਦੀ ਸੁਰਖਿਆ ਵਧਾਉਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ, ਜਿਥੇ 8 ਦੋਸ਼ੀਆਂ ‘ਚ ਇਕ ਨਾਬਾਲਗ ਦੋਸ਼ੀ ਨੂੰ ਰਖਿਆ ਗਿਆ ਹੈ। ਬਚੀ ਦੇ ਪਿਤਾ ਦੀ ਵਕੀਲ ਦੀਪਿਕਾ ਐਸ. ਰਜਾਵਤ ਨੇ ਦਸਿਆ,”ਸੁਪਰੀਮ ਕੋਰਟ ਨੇ ਸਾਨੂੰ (ਪੀੜਤ ਪਰਿਵਾਰ ਅਤੇ ਉਨ੍ਹਾਂ ਦੇ ਵਕੀਲ) ਸੁਰਖਿਆ ਪ੍ਰਦਾਨ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿਤਾ ਹੈ।

print
Share Button
Print Friendly, PDF & Email