ਜੱਗੂ ਭਗਵਾਨਪੁਰੀਆ ਦੇ ਸਾਥੀ 35 ਕਰੋੜ ਦੀ ਹੈਰੋਇਨ ਸਣੇ ਕਾਬੂ

ss1

ਜੱਗੂ ਭਗਵਾਨਪੁਰੀਆ ਦੇ ਸਾਥੀ 35 ਕਰੋੜ ਦੀ ਹੈਰੋਇਨ ਸਣੇ ਕਾਬੂ

ਅੰਮ੍ਰਿਤਸਰ: ਅੰਮ੍ਰਿਤਸਰ ਸਟੇਟ ਸਪੈਸ਼ਲ ਸੈੱਲ ਨੇ ਸੂਹ ਦੇ ਆਧਾਰ ’ਤੇ 7 ਕਿੱਲੋ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਤੇ ਰਣਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ। ਕੌਮਾਂਤਰੀ ਮੰਡੀ ਵਿੱਚ ਬਰਾਮਦ ਹੈਰੋਇਨ ਦੀ ਕੀਮਤ ਲਗਪਗ 35 ਕਰੋੜ ਰੁਪਏ ਹੈ।

ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਫੜੇ ਗਏ ਦੋਵੇਂ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਹਿਣ ’ਤੇ ਕੰਮ ਕਰਦੇ ਸੀ ਜੋ ਇਸ ਵੇਲੇ ਹੁਸ਼ਿਆਰਪੁਰ ਜੇਲ੍ਹ ਵਿੱਚ ਕੈਦ ਹੈ। ਗੈਂਗਸਟਰ ਜੱਗੂ ਨੂੰ ਵੀ ਜੇਲ੍ਹ ਤੋਂ ਪ੍ਰੋਟੈਕਸ਼ਨ ਵਾਰੰਟ ਲਿਆ ਕੇ ਜਾਂਚ ਕੀਤੀ ਜਾਵੇਗੀ।

ਸਪੈਸ਼ਲ ਸੈੱਲ ਨੇ ਮੁਲਜ਼ਮਾਂ ਨੂੰ ਉਦੋਂ ਦਬੋਚਿਆ ਜਦੋਂ ਉਹ ਏਅਰਪੋਰਟ ਰੋਡ, ਅੰਮ੍ਰਿਤਸਰ ’ਤੇ ਹੈ ਹੈਰੋਇਨ ਨੂੰ ਅੱਗੇ ਵੇਚਣ ਵੀ ਗਾਹਕ ਦੀ ਉਡੀਕ ਕਰ ਰਹੇ ਸੀ। ਸੂਹ ਦੇ ਆਧਾਰ ’ਤੇ ਛਾਪਾ ਮਾਰ ਕੇ ਸਟੇਟ ਸਪੈਸ਼ਲ ਸੈਲ ਅਧਿਕਾਰੀਆਂ ਨੇ ਦੋਵਾਂ ਨੂੰ ਕਾਬੂ ਕਰ ਲਿਆ ਤੇ 35 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕਰ ਲਈ।

print
Share Button
Print Friendly, PDF & Email