ਫੌਜ ਭਰਤੀ ਲਈ ਸਰੀਰਕ ਟੈਸਟ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਲਿਖ਼ਤੀ ਪ੍ਰੀਖਿਆ ਦੀ ਕਰਵਾਈ ਜਾਵੇਗੀ ਮੁਫ਼ਤ ਤਿਆਰੀ

ss1

ਫੌਜ ਭਰਤੀ ਲਈ ਸਰੀਰਕ ਟੈਸਟ ਪਾਸ ਕਰ ਚੁੱਕੇ ਨੌਜਵਾਨਾਂ ਨੂੰ ਲਿਖ਼ਤੀ ਪ੍ਰੀਖਿਆ ਦੀ ਕਰਵਾਈ ਜਾਵੇਗੀ ਮੁਫ਼ਤ ਤਿਆਰੀ

ਲੁਧਿਆਣਾ (ਪ੍ਰੀਤੀ ਸ਼ਰਮਾ):  ਲੁਧਿਆਣਾ ਵਿਖੇ ਮਿਤੀ 4 ਤੋਂ 8 ਅਪ੍ਰੈੱਲ ਤੱਕ ਆਯੋਜਿਤ ਹੋਈ ਭਾਰਤੀ ਫੌਜ ਭਰਤੀ ਰੈਲੀ ਦੌਰਾਨ ਸਰੀਰਕ ਟੈਸਟ ਪਾਸ ਕਰਨ ਵਾਲੇ ਜ਼ਿਲਾ ਲੁਧਿਆਣਾ ਦੇ ਉਮੀਦਵਾਰਾਂ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਲਿਖ਼ਤੀ ਪ੍ਰੀਖਿਆ ਦੀ ਤਿਆਰੀ ਕਰਵਾਈ ਜਾਵੇਗੀ, ਜੋ ਕਿ ਬਿਲਕੁਲ ਮੁਫ਼ਤ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਜਸਬੀਰ ਸਿੰਘ ਬੋਪਾਰਾਏ (ਸੇਵਾਮੁਕਤ) ਨੇ ਦੱਸਿਆ ਕਿ ਜੋ ਉਮੀਦਵਾਰ ਇਸ ਭਰਤੀ ਰੈਲੀ ਦੌਰਾਨ ਸਰੀਰਕ ਟੈਸਟ ਪਾਸ ਕਰ ਚੁੱਕੇ ਹਨ, ਉਹ ਉਮੀਦਵਾਰ ਆਪਣੀ ਤਹਿਸੀਲ ਅਧੀਨ ਪੈਂਦੇ ਜਾਂ ਨੇੜਲੇ ਕੋਚਿੰਗ ਸੈਂਟਰਾਂ ਵਿੱਚ ਤਿਆਰੀ ਲਈ ਪਹੁੰਚ ਸਕਦੇ ਹਨ। ਲਿਖ਼ਤੀ ਪ੍ਰੀਖਿਆ ਦੀ ਤਿਆਰੀ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਇਸ ਤਿਆਰੀ ਦਾ ਮੰਤਵ ਵੱਧ ਤੋਂ ਵੱਧ ਜ਼ਿਲਾ ਲੁਧਿਆਣਾ ਤੋਂ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਲਿਖ਼ਤੀ ਪ੍ਰੀਖਿਆ ਵਿੱਚੋਂ ਪਾਸ ਕਰਾਉਣਾ ਹੈ। ਸ੍ਰ. ਬੋਪਾਰਾਏ ਨੇ ਕੋਚਿੰਗ ਸੈਂਟਰਾਂ ਦਾ ਵੇਰਵਾ ਜਾਰੀ ਕਰਦਿਆਂ ਦੱਸਿਆ ਕਿ ਇਹ ਕੋਚਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਇਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਸਿਨੇਮਾ ਰੋਡ ਲੁਧਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਨਗਰ (ਲੜਕੇ) ਲੁਧਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜਗਰਾਂਉ, ਭਗਵਾਨ ਮਹਾਂਵੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ, ਸਰਕਾਰੀ ਹਾਈ ਸਕੂਲ ਅਮਲੋਹ ਰੋਡ ਖੰਨਾ ਵਿਖੇ 26 ਮਈ, 2018 ਤੱਕ ਕਰਵਾਈ ਜਾਵੇਗੀ। ਵਧੇਰੇ ਜਾਣਕਾਰੀ ਲਈ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇੜੇ ਘੰਟਾ ਘਰ ਲੁਧਿਆਣਾ ਦੇ ਦਫ਼ਤਰੀ ਸੰਪਰਕ ਨੰਬਰ 0161-2741066 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *