ਸਿੱਖ ਰੈਫਰੈਂਸ ਲਾਇਬਰੇਰੀ ਨੂੰ ਨਵੀਨ ਇਮਾਰਤ ਮਿਲੇਗੀ: ਲੌਗੋਵਾਲ

ss1

ਸਿੱਖ ਰੈਫਰੈਂਸ ਲਾਇਬਰੇਰੀ ਨੂੰ ਨਵੀਨ ਇਮਾਰਤ ਮਿਲੇਗੀ: ਲੌਗੋਵਾਲ

ਤਲਵੰਡੀ ਸਾਬੋ: ਸਿੱਖ ਰੈਫਰੈਂਸ ਲਾਇਬ੍ਰੇਰੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਨੇ ਨਵੀ ਇਮਾਰਤ ਬਣਾਉਣ ਦਾ ਫੈਸਲਾ ਕੀਤਾ ਹੈ।ਅੰਤ੍ਰਿੰਗ ਕਮੇਟੀ ਦੀ ਅੱਜ ਇੱਥੇ ਤਖ਼ਤ ਦਮਦਮਾ ਸਾਹਿਬ ਵਿਖੇ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦੀ ਨਵੀਂ ਇਮਾਰਤ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਮਾਰਤ ਅੰਮ੍ਰਿਤਸਰ ਸਥਿਤ ਭਾਈ ਗੁਰਦਾਸ ਹਾਲ (ਟਾਊਨ ਹਾਲ) ਵਿਖੇ ਉਸਾਰੀ ਜਾਵੇਗੀ ਅਤੇ ਇੱਥੇ ਹੀ ਵੱਡੀ ਸਰਾਂ ਦਾ ਵੀ ਨਿਰਮਾਣ ਕੀਤਾ ਜਾਵੇਗਾ।

ਉਨ੍ਹਾਂ ਫੈਸਲਿਆਂ ਸਬੰਧੀ ਦੱਸਿਆ ਕਿ ਆਈ.ਏ.ਐੱਸ., ਆਈ.ਪੀ.ਐੱਸ. ਅਤੇ ਇਸ ਦੇ ਬਰਾਬਰ ਦੀਆਂ ਪ੍ਰੀਖਿਆਵਾਂ ਵਿੱਚ ਚੁਣੇ ਜਾਣ ਵਾਲੇ ਸਾਬਤ ਸੂਰਤ ਸਿੱਖ ਉਮੀਦਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜਦਕਿ ਪੀ.ਸੀ.ਐੱਸ. ਲਈ ਚੁਣੇ ਜਾਣ ਵਾਲੇ ਉਮੀਦਵਾਰਾਂ ਲਈ 75 ਹਜ਼ਾਰ ਰੁਪਏ ਇਨਾਮ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਸੇ ਤਰ੍ਹਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਖੇਤੀਬਾੜੀ ਤੇ ਸਾਇੰਸ ਆਦਿ ਦੇ ਖੇਤਰ ਵਿੱਚ ਖੋਜ ਕਾਰਜ ਕਰਨ ਵਾਲੇ ਸਾਬਤ ਸੂਰਤ ਸਿੱਖਾਂ ਨੂੰ ਵੀ ਇੱਕ-ਇੱਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਫੈਸਲਾ ਹੋਇਆ ਹੈ। ਭਾਰਤ ਦੇ ਸਾਰੇ ਬੋਰਡਾਂ ਵਿੱਚੋਂ ਪਹਿਲੇ 20 ਸਥਾਨ ਪ੍ਰਾਪਤ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਵੀ 51-51 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਸਕੂਲਾਂ-ਕਾਲਜਾਂ ’ਚ ਪੜ੍ਹਦੇ ਅੰਮ੍ਰਿਤਧਾਰੀ ਬੱਚਿਆਂ ਨੂੰ ਛੇਵੀਂ ਤੋਂ ਲੈ ਕੇ ਐੱਮ.ਏ. ਤੱਕ ਵਿਸ਼ੇਸ਼ ਸਾਲਾਨਾ ਸਹਾਇਤਾ ਦਿੱਤੀ ਜਾਵੇਗੀ। ਛੇਵੀਂ ਤੋਂ ਦਸਵੀਂ ਤੱਕ 3500 ਰੁਪਏ, ਦਸਵੀਂ ਤੋਂ ਬਾਰ੍ਹਵੀਂ ਤੱਕ 5 ਹਜ਼ਾਰ ਰੁਪਏ, ਗ੍ਰੈਜੁਏਸ਼ਨ ਲਈ 8 ਹਜ਼ਾਰ ਰੁਪਏ ਅਤੇ ਐਮ.ਏ. ਦੇ ਵਿਦਿਆਰਥੀਆਂ ਲਈ 10 ਹਜ਼ਾਰ ਰੁਪਏ ਸਾਲਾਨਾ ਦੇਣ ਦਾ ਫੈਸਲਾ ਹੋਇਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਸਟਰੇਲੀਆ ਵਿੱਚ ਹੋਈਆਂ ਰਾਸ਼ਟਰ ਮੰਡਲ ਖੇਡਾਂ ਦੌਰਾਨ ਅਥਲੈਟਿਕਸ ਦੇ ਡਿਸਕਸ ਥਰੋਅ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਨਵਜੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਸਨਮਾਨ ਦੇਵੇਗੀ। ਤਰਨ ਤਾਰਨ ਦੇ ਪਿੰਡ ਮੁਗਲਚੱਕ ਦੀਆਂ ਇੱਕੋ ਪਰਿਵਾਰ ਦੀ ਤਿੰਨ ਬੱਚੀਆਂ ਰਾਜਵਿੰਦਰ ਕੌਰ, ਮਨਦੀਪ ਕੌਰ ਅਤੇ ਵੀਰਪਾਲ ਕੌਰ ਨੂੰ ਖੇਡਾਂ ਦੇ ਖੇਤਰ ਵਿੱਚ ਪ੍ਰਾਪਤੀਆਂ ਕਰਨ ਬਦਲੇ ਸਨਮਾਨਤ ਕੀਤਾ ਜਾਵੇਗਾ।

 

ਹੋਰ ਫੈਸਲਿਆਂ ਬਾਰੇ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁਰਾਣੀ ਸ੍ਰੀ ਗੁਰੂ ਰਾਮਦਾਸ ਸਰਾਂ ਦੀ ਜਗ੍ਹਾ ਨਵੀਂ ਸਰਾਂ ਬਣਾਈ ਜਾਵੇਗੀ ਅਤੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ ਸੰਗਤ ਨੂੰ ਸ੍ਰੀ ਹਰਿਮੰਦਰ ਸਾਹਿਬ ਲੈ ਕੇ ਆਉਣ ਲਈ ਦੋ ਬੱਸਾਂ ਖਰੀਦੀਆਂ ਜਾਣਗੀਆਂ।

print
Share Button
Print Friendly, PDF & Email

Leave a Reply

Your email address will not be published. Required fields are marked *