ਵਿਸ਼ਵ ਤੰਬਾਕੂ ਮੁਕਤੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ss1

ਵਿਸ਼ਵ ਤੰਬਾਕੂ ਮੁਕਤੀ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

1-33 (1)
ਬਰਨਾਲਾ ,ਤਪਾ , 31 ਮਈ (ਨਰੇਸ਼ ਗਰਗ)-ਸਿਵਲ ਸਰਜਨ ਬਰਨਾਲਾ ਡਾ. ਕੌਸਲ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜ ਕੁਮਾਰ ਦੀ ਅਗਵਾਈ ਵਿਚ ਸਬ ਡਵੀਜ਼ਨ ਹਸਪਤਾਲ ਤਪਾ ਵਿਖੇ ‘ਵਿਸ਼ਵ ਤੰਬਾਕੂ ਮੁਕਤੀ ਦਿਵਸ’ ਮਨਾਇਆ ਗਿਆ ਅਤੇ ਆਮ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ। ਮੈਡੀਕਲ ਨੋਡਲ ਅਫ਼ਸਰ ਡਾ. ਵਿਸ਼ਾਲ ਤਨੇਜਾ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਤੰਬਾਕੂ ਦੇ ਸਿਹਤ ਤੇ ਸਮਾਜ ਉਪਰ ਬੁਰੇ ਪ੍ਰਭਾਵ ਤੋਂ ਜਾਣੂ ਕਰਵਾਇਆ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਤੰਬਾਕੂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਇਸ ਦੀ ਵਰਤੋਂ ਕਰਨ ਵਾਲਿਆਂ ਨੂੰ ਇਹ ਭੈੜੀ ਆਦਤ ਛੱਡਣੀ ਚਾਹੀਦੀ ਹੈ। ਤੰਬਾਕੂਨੋਸ਼ੀ ਕਰਨ ਨਾਲ ਫੇਫੜਿਆਂ ਦੇ ਕੈਂਸਰ ਹੋਣ ਦਾ ਗੰਭੀਰ ਖਤਰਾ ਹੈ। ਤੰਬਾਕੂਨੋਸ਼ ਦੇ ਮੂੰਹ ਵਿਚੋਂ ਨਿਕਲਿਆ ਧੂੰਆਂ ਨੇੜੇ ਬੈਠੇ ਵਿਅਕਤੀ ਨੂੰ ਵੀ ਬਿਮਾਰੀ ਦੀ ਲਪੇਟ ਵਿਚ ਲੈ ਸਕਦਾ ਹੈ। ਸਿਗਰਟ ਪੀਣ ਨਾਲ ਪੈਦਾ ਹੋਈ ਜ਼ਹਿਰੀਲੀ ਗੈਸ ਨਿਕੋਟੀਨ ਦਾ ਕੁੱਖ ਵਿਚ ਪਲ ਰਹੇ ਭਰੂਣ ਦੇ ਦਿਮਾਗੀ ਵਿਕਾਸ ‘ਤੇ ਵੀ ਬੁਰਾ ਅਸਰ ਪੈਂਦਾ ਹੈ। ਉਨਾਂ ਕਿਹਾ ਕਿ ਕਿਸੇ ਵੀ ਜਨਤਕ ਸਥਾਨ ’ਤੇ ਸਿਗਰੇਟ-ਬੀੜੀ ਪੀਣਾ ਸਖਤ ਮਨਾ ਹੈ ਤੇ ਅਜਿਹਾ ਕਰਨ ਵਾਲੇ ਨੂੰ ਜੁਰਮਾਨਾ ਕੀਤਾ ਜਾਂਦਾ ਹੈ। ਸਿਗਰੇਟ ’ਤੇ ਹੋਰ ਤੰਬਾਕੂ ਉਤਪਾਦਾਂ ਨੂੰ ਦੁਕਾਨ ’ਚ ਸਜਾ ਕੇ ਨਹੀਂ ਰੱਖਿਆ ਜਾ ਸਕਦਾ। 18 ਸਾਲ ਤੋਂ ਘੱਟ ਉਮਰ ਦੇ ਕਿਸੇ ਵਿਅਕਤੀ ਨੂੰ ਸਿਗਰੇਟ ਜਾਂ ਤੰਬਾਕੂ ਉਤਪਾਦ ਨਹੀਂ ਵੇਚੇ ਜਾ ਸਕਦੇ। ਇਸ ਮੌਕੇ ਸੈਨੇਟਰੀ ਇੰਸਪੈਕਟਰ ਮਹਿੰਦਰ ਸਿੰਘ ਤੇ ਰਣਜੀਵ ਕੁਮਾਰ ਵੀ ਮੌਜੂਦ ਸਨ।

print
Share Button
Print Friendly, PDF & Email