2017 ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੇਗੀ: ਬੀਬੀ ਸ਼ੇਰਗਿੱਲ

ss1

2017 ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੇਗੀ: ਬੀਬੀ ਸ਼ੇਰਗਿੱਲ

1-34
ਬਰਨਾਲਾ- ਤਪਾ, 31 ਮਈ (ਨਰੇਸ਼ ਗਰਗ) ਪੰਜਾਬ ਸਰਕਾਰ ਸਾਰੇ ਵਰਗਾਂ ਦਾ ਬਰਾਬਰ ਵਿਕਾਸ ਕਰ ਰਹੀ ਹੈ। ਨੌਜਵਾਨਾਂ ਨੂੰ ਨੌਕਰੀਆਂ, ਕਿਸਾਨਾਂ ਲਈ ਨਵੀਆਂ ਸਕੀਮਾਂ ਅਤੇ ਮਜ਼ਦੂਰ ਵਰਗ ਲਈ ਮਨਰੇਗਾ ਵਰਗੀਆਂ ਲੋਕ ਪੱਖੀ ਸਕੀਮਾਂ ਲਿਆਕੇ ਆਮ ਸਾਰੇ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕ ਰਹੀ ਹੈ। ਪੰਜਾਬ ਅੰਦਰ ਅਕਾਲੀ-ਭਾਜਪਾ ਸਰਕਾਰ ਦੀ ਲੋਕਪ੍ਰਿਅਤਾ ਸਭ ਤੋਂ ਵੱਡਾ ਪੱਖ ਹੈ ਕਿ ਸਾਰੇ ਵਰਗ ਸਰਕਾਰ ਤੋਂ ਪੂਰੇ ਖੁਸ਼ ਹਨ। ਸਾਲ 2017 ਵਿੱਚ ਹੀ ਮੁੱਖ ਮੰਤਰੀ ਪੰਜਾਬ ਸ੍ਰ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਅਕਾਲੀ ਦਲ ਪੰਜਾਬ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ ਨਾਲ 2017 ਵਿੱਚ ਅਕਾਲੀ-ਭਾਜਪਾ ਸਰਕਾਰ ਬਣਾਈ ਜਾਵੇਗੀ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਮੀਤ ਪ੍ਰਧਾਨ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨੇ ਅੱਜ ਪਿੰਡ ਘੁੰਨਸ ਵਿਖੇ ਮਨਰੇਗਾ ਮਜ਼ਦੂਰਾਂ ਨੂੰ ਕਿਸੇ ਕਿਸਸ ਦੀ ਪ੍ਰੇਸ਼ਾਨੀ ਬਾਰੇ ਪੁੱਛਦੇ ਪਹਿਰੇਦਾਰ ਨਾਲ ਵਿਸ਼ੇਸ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਮਨਰੇਗਾ ਮਜ਼ਦੂਰ ਅੱਜ ਸ੍ਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਬਾਰੇ ਕਹਿ ਰਹੇ ਹਨ ਕਿ ਮਜ਼ਦੂਰਾਂ ਲਈ ਮਨਰੇਗਾ ਦਾ ਕੰਮ ਦੇਣ ਲਈ ਸ੍ਰ ਪ੍ਰਕਾਸ਼ ਸਿੰਘ ਬਾਦਲ ਨੇ ਮਜ਼ਦੂਰਾਂ ਦਾ ਹੱਥ ਫੜਿਆ ਹੈ। ਉਨਾਂ ਨੂੰ ਪੰਜਾਬ ਸਰਕਾਰ ਦੀ ਯੋਜਨਾ ਤਹਿਤ ਚੰਗੀ ਦਿਹਾੜੀ ਅਤੇ ਕੰਮ ਆਮ ਮਿਲ ਰਿਹਾ ਹੈ। ਬੀਬੀ ਸ਼ੇਰਗਿੱਲ ਨੇ ਕਿਹਾ ਕਿ ਹਲਕਾ ਭਦੌੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਚੜਤ ਹੈ। ਹਲਕੇ ਦੇ ਲੋਕ ਅਕਾਲੀ-ਭਾਜਪਾ ਸਰਕਾਰ ਨੂੰ 2017 ਵਿੱਚ ਅੱਗੇ ਲਿਆਉਣ ਲਈ ਉਤਾਵਲੇ ਹਨ। ਉਨਾਂ ਕਿਹਾ ਕਿ ਹਲਕੇ ਅੰਦਰ ਇਸਤਰੀ ਅਕਾਲੀ ਦਲ ਵਿੰਗ ਵੱਲੋਂ ਪਿੰਡ-ਪਿੰਡ ਜਾਕੇ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਹਲਕੇ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *