ਪਿੰਡ ਭੂੰਦੜ ਦੀ ਬੇਅਦਬੀ ਘਟਨਾ ਕਿਸੇ ਗਹਿਰੀ ਸਾਜਿਸ਼ ਦਾ ਹਿੱਸਾ- ਗਿਆਨੀ ਹਰਪ੍ਰੀਤ ਸਿੰਘ

ss1

ਪਿੰਡ ਭੂੰਦੜ ਦੀ ਬੇਅਦਬੀ ਘਟਨਾ ਕਿਸੇ ਗਹਿਰੀ ਸਾਜਿਸ਼ ਦਾ ਹਿੱਸਾ- ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 24 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨੀਂ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਘਟਨਾ ਦੇ ਤਿੱਖਾ ਪ੍ਰਤੀਕਰਮ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਹ ਮਾਮਲਾ ਧਿਆਨ ਵਿੱਚ ਆਉਂਦਿਆਂ ਤੁਰੰਤ ਹੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਬਲਦੇਵ ਸਿੰਘ, ਐਡੀਸ਼ਨਲ ਮੈਨੇਜਰ ਮਨਿੰਦਰ ਸਿੰਘ, ਹੈੱਡ ਗ੍ਰੰਥੀ ਬਲਵਿੰਦਰ ਸਿੰਘ ਤੇ ਗ੍ਰੰਥੀ ਗੁਰਮੇਲ ਸਿੰਘ ਨੂੰ ਘਟਨਾ ਦਾ ਜਾਇਜ਼ਾ ਲੈਣ ਲਈ ਭੇਜਿਆ। ਜਾਇਜ਼ਾ ਲੈਣ ਉਪਰੰਤ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੀ ਸਪਨਾ ਰਾਣੀ ਨਾਮ ਦੀ ਔਰਤ, ਉਸਦੇ ਦਿਉਰ ਚਰਨਦਾਸ ਜੋ ਕਿ ਡੇਰਾ ਪ੍ਰੇਮੀ ਹੈ, ਦੇ ਉਕਸਾਉਣ ‘ਤੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਈ ਅਤੇ ਇਸ ਘਿਨੌਣੀ ਅਤੇ ਨਿੰਦਣਯੋਗ ਘਟਨਾ ਨੁੂੰ ਅੰਜਾਮ ਦਿੱਤਾ। ਇਸ ਘਟਨਾ ਨੇ ਦੇਸ਼ ਵਿਦੇਸ਼ ਵਿੱਚ ਵਸਦੇ ਸਮੂਹ ਸਿੱਖ ਪੰਥ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਸਿੰਘ ਸਾਹਿਬ ਨੇ ਇਸ ਘਟਨਾ ਦੀ ਪੁਰਜ਼ੋਰ ਨਿੰਦਿਆ ਕਰਦਿਆਂ ਪ੍ਰਸ਼ਾਸ਼ਨ ਨੂੰ ਇਸ ਗਹਿਰੀ ਸਾਜਿਸ਼ ਦੀ ਨਿਰਪੱਖ ਪੜਤਾਲ ਕਰਨ ਅਤੇ ਇਸ ਪਿੱਛੇ ਸ਼ਾਮਲ ਹੋਰਨਾਂ ਤਾਕਤਾਂ ਤੇ ਵਿਅਕਤੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ। ਭਾਵੇਂ ਕਿ ਦੋਵਾਂ ਦੋਸ਼ੀਆਂ ‘ਤੇ ਪਰਚਾ ਦਰਜ ਹੋ ਚੁੱਕਿਆ ਹੈ ਅਤੇ ਆਸ ਕੀਤੀ ਜਾ ਰਹੀ ਹੈ ਕਿ ਜਲਦ ਹੀ ਦੋਸ਼ੀ ਸਲਾਖਾਂ ਦੇ ਪਿੱਛੇ ਹੋਣਗੇ। ਉਨਾਂ ਸਮੂਹ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਇਨਾਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਪਿੰਡਾਂਫ਼ਸ਼ਹਿਰਾਂ ਦੇ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਵਧਾਈ ਜਾਵੇ, ਕਿਸੇ ਵੀ ਕੀਮਤ ਤੇ ਗੁਰਦੁਆਰਾ ਸਾਹਿਬ ਦਾ ਪ੍ਰਕਾਸ਼ ਸਥਾਨ ਖਾਲੀ ਨਾ ਛੱਡਿਆ ਜਾਵੇ, ਲੋੜ ਪੈਣ ‘ਤੇ ਪਹਿਰੇਦਾਰ ਨਿਯੁਕਤ ਕੀਤੇ ਜਾਣ ਜਾਂ ਸੰਗਤਾਂ ਦੀਆਂ ਡਿਊਟੀਆਂ ਲਗਾ ਕੇ ਪਹਿਰਾ ਸਖਤ ਕੀਤਾ ਜਾਵੇ ਤਾਂ ਜੋ ਸ਼ਰਾਰਤੀ ਅਨਸਰ ਮੌਕੇ ਦਾ ਫਾਇਦਾ ਨਾ ਉਠਾ ਸਕਣ। ਉਨਾਂ ਆਖਿਆ ਕਿ ਜਿਵੇਂ ਅਸੀਂ ਆਪਣੇ ਨਿੱਜੀ ਘਰ ਦੀ ਸੁਰੱਖਿਆ ਲਈ ਹਰ ਤਰਾਂ ਦੇ ਪ੍ਰਬੰਧ ਕਰਦੇ ਹਾਂ, ਉਸੇ ਤਰਾਂ ਗੁਰੂ ਘਰ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਸਾਨੂੰ ਹਰ ਤਰਾਂ ਦੇ ਸਾਰਥਕ ਯਤਨ ਆਰੰਭਣ ਦੀ ਲੋੜ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *