ਸ਼ਾਹਕੋਟ ਜ਼ਿਮਨੀ ਚੋਣ – ਵੋਟਾਂ 28 ਮਈ ਨੂੰ, ਨਤੀਜਾ 31 ਨੂੰ

ss1

ਸ਼ਾਹਕੋਟ ਜ਼ਿਮਨੀ ਚੋਣ – ਵੋਟਾਂ 28 ਮਈ ਨੂੰ, ਨਤੀਜਾ 31 ਨੂੰ

ਜਲੰਧਰ: ਚੋਣ ਕਮਿਸ਼ਨ ਨੇ ਪੰਜਾਬ ਦੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਅਕਾਲ ਚਲਾਣੇ ਮਗਰੋਂ ਖ਼ਾਲੀ ਹੋਈ ਇਸ ਸੀਟ ਲਈ ਵੋਟਾਂ ਸੋਮਵਾਰ, 28 ਮਈ ਨੂੰ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ ਵੀਰਵਾਰ, 31 ਮਈ ਨੂੰ ਹੋਵੇਗੀ ਅਤੇ ਇਸੇ ਦਿਨ ਨਤੀਜਾ ਐਲਾਨ ਦਿੱਤਾ ਜਾਵੇਗਾ।
ਚੋਣ ਸੰਬੰਧੀ ਨੋਟੀਫੀਕੇਸ਼ਨ 3 ਮਈ ਨੂੰ ਹੋਵੇਗਾ ਜਿਸ ਮਗਰੋਂ ਨਾਮਜ਼ਦਗੀਆਂ ਦਾ ਕੰਮ ਸ਼ੁਰੂ ਹੋ ਜਾਵੇਗਾ। ਨਾਮਜ਼ਦਗੀਆਂ ਭਰਨ ਦਾ ਆਖ਼ਰੀ ਦਿਨ 10 ਮਈ ਹੋਵੇਗਾ ਜਦਕਿ ਨਾਮਜ਼ਦਗੀਆਂ ਦੀ ਜਾਂਚ ਦਾ ਕੰਮ 11 ਮਈ ਹੋਵੇਗੀ। ਸੋਮਵਾਰ 14 ਮਈ ਤਕ ਕਾਗਜ਼ ਵਾਪਸ ਲਏ ਜਾ ਸਕਣਗੇ। ਵਰਨਣਯੋਗ ਹੈ ਕਿ ਇਸ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਦਾਰ ਕੋਹਾੜ ਦੇ ਬੇਟੇ ਨਾਇਬ ਸਿੰਘ ਕੋਹਾੜ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ ਜਦਕਿ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਵੱਲੋਂ ਉਮੀਦਵਾਰ ਦਾ ਐਲਾਨ ਕੀਤਾ ਜਾਣਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *