ਆਰ. ਐੱਸ. ਐੱਸ. ਖਿਲਾਫ ਇਕਜੁੱਟ ਹੋਵੇ ਸਿੱਖ ਕੌਮ: ਗਿਆਨੀ ਗੁਰਬਚਨ ਸਿੰਘ

ss1

ਆਰ. ਐੱਸ. ਐੱਸ. ਖਿਲਾਫ ਇਕਜੁੱਟ ਹੋਵੇ ਸਿੱਖ ਕੌਮ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੋਲਦਿਆਂ ਕਿਹਾ ਕਿ ਜੋ ਆਰ. ਐੱਸ. ਐੱਸ. ਦੇ ਪ੍ਰਕਾਸ਼ਕਾਂ ਵੱਲੋਂ ਸਿੱਖ ਇਤਿਹਾਸ ਨੂੰ ਵਿਗਾੜਣ ਦਾ ਯਤਨ ਕੀਤਾ ਗਿਆ ਹੈ ਇਹ ਨਾ ਬਰਦਾਸ਼ਤ ਯੋਗ ਹੈ। ਸਿੱਖ ਇੱਕ ਵੱਖਰੀ ਕੌਮ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਮੁੱਚੀ ਲੋਕਾਈ, ਦੱਬੇ ਕੁਚਲੇ ਲੋਕਾਂ ਦਾ ਸਹਾਰਾ ਬਣਦਿਆਂ ਉਨ੍ਹਾਂ ਨੂੰ ਖਾਲਸੇ ਦਾ ਰੂਪ ਦਿੱਤਾ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਗੇ ਕਿਹਾ ਕਿ ਆਰ. ਐੱਸ. ਐੱਸ. ਆਪਣੀਆਂ ਕੋਝੀਆਂ ਚਾਲਾਂ ਤੋਂ ਬਾਜ ਆਵੇ ਨਹੀਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ।
ਉਨ੍ਹਾਂ ਨੇ ਸਮੁੱਚੇ ਖਾਲਸਾ ਪੰਥ ਨੂੰ ਵੀ ਅਪੀਲ ਕੀਤੀ ਹੈ ਕਿ ਸਾਨੂੰ ਵੀ ਆਪਸੀ ਮਤਭੇਦਾਂ ਨੂੰ ਭੁਲਾ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਸਮਰਪਿਤ ਹੁੰਦਿਆਂ ਇਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਅਤੇ ਇਹੋ ਜਿਹੇ ਸ਼ਰਾਰਤੀ ਅਨਸਰਾਂ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ, ਜਿਸ ਨਾਲ ਕੋਈ ਵੀ ਸ਼ਰਾਰਤੀ ਅਨਸਰ ਸਾਡੇ ਗੁਰੂ ਸਾਹਿਬਾਨ, ਸਾਡੇ ਸਿੱਖ ਇਤਿਹਾਸ, ਗੁਰਬਾਣੀ ਪ੍ਰਤੀ ਨਾ ਬੋਲ ਸਕੇ, ਨਾ ਲਿਖ ਸਕੇ।ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਵੀ ਕਿਤਾਬਾਂ ਛਾਪੀਆਂ ਗਈਆਂ ਹਨ ਉਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ, ਦਿੱਲੀ ਗੁ. ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਇਨ੍ਹਾਂ ਕਿਤਾਬਾਂ ਦੇ ਪ੍ਰਕਾਸ਼ਕਾਂ ਉੱਪਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

print
Share Button
Print Friendly, PDF & Email

Leave a Reply

Your email address will not be published. Required fields are marked *