ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ss1

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾਸਰਾਏ ਅਮਾਨਤ ਖਾਂ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ. ਅੰਗਰੇਜ ਸਿੰਘ (ਨੰ: 826/ਤਰਨਤਾਰਨ) ਨੂੰ 3,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾਮਨਦੀਪ ਸਿੰਘ ਵਾਸੀ ਪਿੰਡ ਭੂਸੇ, ਜ਼ਿਲ੍ਹਾਂ ਤਰਨਤਾਰਨ ਦੀਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈਵਲੋਂ ਉਸ ਦੇ ਚਾਚੇ ਦੇ ਹੋਏ ਝਗੜੇ ਦਾ ਰਾਜੀਨਾਮਾ ਕਰਾਉਣ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 3000 ਰੁਪਏਵਿਚ ਤੈਅ ਹੋਇਆ ਹੈ। ਇਸ ਉਪਰੰਤ ਸ਼ਿਕਾਇਤਕਰਤਾ ਨੇ ਇਹ ਵੀਦੱਸਿਆ ਕਿ ਉਹ ਪਹਿਲਾਂ ਹੀ ਉਕਤ ਏ.ਐਸ.ਆਈ ਨੂੰ 1500 ਰੁਪਏਰਿਸ਼ਵਤ ਵਜੋਂ ਦੇ ਚੁੱਕਾ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ।ਉਨਾਂਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖਵੱਖਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਚਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *