15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ss1

15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸੰਗਰੂਰ, 21ਮਈ- ਵਿਜੀਲੈਂਸ ਵਿਭਾਗ ਸੰਗਰੂਰ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਪਟਵਾਰੀ ਨੂੰ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਡੀ. ਐਸ. ਪੀ.ਵਿਜੀਲੈਂਸ ਸ਼੍ਰੀ ਹੰਸ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਵੰਤ ਸਿੰਘ ਨੇ ਉਨ੍ਹਾਂ ਕੋਲ ਸ਼ਿਕਾਇਤ ਦਰਜ਼ ਕਾਰਵਾਈ ਗਈ ਸੀ ਕਿ ਜ਼ਮੀਨ ਦਾ ਤਬਾਦਲਾ ਕਰਨ ਬਦਲੇ ਪਿੰਡ ਕਿਲ੍ਹਾ ਹਕੀਮਾਂ ਦਾ ਪਟਵਾਰੀ ਜਸਪਾਲ ਸਿੰਘ ਉਨ੍ਹਾਂ ਕੋਲੋਂ 15 ਹਜ਼ਾਰ ਰੁਪਏ ਬਤੌਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ, ਜਿਸ ਉੱਤੇ ਕਾਰਵਾਈ ਕਰਦਿਆਂ ਅੱਜ ਵਿਜੀਲੈਂਸ ਵਿਭਾਗ ਸੰਗਰੂਰ ਦੀ ਟੀਮ ਵੱਲੋਂ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਪਟਵਾਰੀ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ।

print
Share Button
Print Friendly, PDF & Email

Leave a Reply

Your email address will not be published. Required fields are marked *