ਸਿੱਖ ਇਤਿਹਾਸ ਦੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਨੇ ਸੰਭਾਲਿਆ ਮੋਰਚਾ

ss1

ਸਿੱਖ ਇਤਿਹਾਸ ਦੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਨੇ ਸੰਭਾਲਿਆ ਮੋਰਚਾ

ਸਿੱਖ ਇਤਿਹਾਸ ਦੇ ਮੁੱਦੇ 'ਤੇ ਸ਼੍ਰੋਮਣੀ ਕਮੇਟੀ ਨੇ ਸੰਭਾਲਿਆ ਮੋਰਚਾਅੰਮ੍ਰਿਤਸਰ: ਬੀਤੇ ਸਮੇਂ ਅੰਦਰ ਵੱਖ-ਵੱਖ ਸਕੂਲ ਬੋਰਡਾਂ ਦੇ ਸਿਲੇਬਸਾਂ ਦੀਆਂ ਪਾਠ ਪੁਸਤਕਾਂ ਵਿੱਚ ਸਿੱਖ ਇਤਿਹਾਸ ਦੀ ਗਲਤ ਜਾਣਕਾਰੀ ਦਰਜ ਕਰਨ ਦੇ ਸਾਹਮਣੇ ਆਏ ਮਾਮਲਿਆਂ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਬ ਕਮੇਟੀ ਬਣਾ ਦਿੱਤੀ ਹੈ। ਇਹ ਕਮੇਟੀ ਅਜਿਹੇ ਮਾਮਲਿਆਂ ਸਬੰਧੀ ਘੋਖ ਪੜਤਾਲ ਕਰੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬਣਾਈ ਗਈ ਕਮੇਟੀ ਦਾ ਕਾਰਜ ਵੱਖ-ਵੱਖ ਸਕੂਲ ਬੋਰਡਾਂ ਨਾਲ ਸਬੰਧਤ ਸਿਲੇਬਸਾਂ ਦਾ ਨਰੀਖਣ ਕਰਨਾ ਹੋਵੇਗਾ। ਇਸ ਤਹਿਤ ਇਹ ਕਮੇਟੀ ਸਾਰੇ ਸੂਬਿਆਂ ਦੇ ਸਕੂਲ ਬੋਰਡਾਂ ਦੀਆਂ ਪਾਠ ਪੁਸਤਕਾਂ ਵਾਚੇਗੀ ਤੇ ਜੇਕਰ ਇਤਿਹਾਸ ਸਬੰਧੀ ਕੋਈ ਗਲਤ ਜਾਣਕਾਰੀ ਸਾਹਮਣੇ ਆਈ ਤਾਂ ਉਸ ਬਾਰੇ ਅਗਲੀ ਕਾਰਵਾਈ ਲਈ ਰਿਪੋਰਟ ਕਰੇਗੀ।

ਭਾਈ ਲੌਂਗੋਵਾਲ ਵੱਲੋਂ ਇਸ ਕਮੇਟੀ ਦੀ ਅਗਵਾਈ ਡਾ. ਤੇਜਿੰਦਰ ਕੌਰ ਧਾਲੀਵਾਲ ਨੂੰ ਸੌਂਪੀ ਗਈ ਹੈ, ਜਦਕਿ ਇਸ ਦੇ ਮੈਂਬਰਾਂ ਵਿੱਚ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸਿੱਖ ਵਿਦਵਾਨ ਡਾ. ਬਲਵੰਤ ਸਿੰਘ ਢਿੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਧਰਮਿੰਦਰ ਸਿੰਘ ਉੱਭਾ, ਡਾ. ਧਰਮਵੀਰ ਸਿੰਘ ਚੀਫ ਖਾਲਸਾ ਦੀਵਾਨ, ਬੀਬੀ ਅਮਰਜੀਤ ਕੌਰ ਸਕਾਲਰ ਸਿੱਖ ਇਤਿਹਾਸ ਰੀਸਰਚ ਬੋਰਡ, ਪ੍ਰੋਫੈਸਰ ਮਨਜੀਤ ਕੌਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ, ਪ੍ਰਿੰਸੀਪਲ ਹਰਮੀਤ ਕੌਰ ਨਨਕਾਣਾ ਸਾਹਿਬ ਪਬਲਿਕ ਸਕੂਲ ਲੁਧਿਆਣਾ, ਪ੍ਰਿੰਸੀਪਲ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿੱਦਿਆ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਤਰਨਜੀਤ ਸਿੰਘ ਬਾਬਾ ਬੁੱਢਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਬਲਬੀਰ ਸਿੰਘ ਢੋਲ ਸਾਬਕਾ ਡੀ.ਪੀ.ਆਈ. ਪੰਜਾਬ ਸਕੂਲ ਸਿੱਖਿਆ ਬੋਰਡ, ਬੀਬੀ ਦਰਸ਼ਨ ਕੌਰ ਸਾਬਕਾ ਡੀ.ਪੀ.ਆਈ. ਪੰਜਾਬ ਸਕੂਲ ਸਿੱਖਿਆ ਬੋਰਡ, ਪ੍ਰਿੰਸੀਪਲ ਡਾ. ਪ੍ਰੀਤ ਮਹਿੰਦਰਪਾਲ ਸਿੰਘ ਗੜ੍ਹਸ਼ੰਕਰ ਤੇ ਪ੍ਰੋਫ਼ੈਸਰ ਬਲਦੇਵ ਸਿੰਘ ਬੱਲੂਆਣਾ ਨੂੰ ਸ਼ਾਮਲ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਜਲਦੀ ਹੀ ਉੱਚ ਸਿੱਖਿਆ ਨਾਲ ਸਬੰਧਤ ਪਾਠਕ੍ਰਮ ਲਈ ਵੀ ਕਮੇਟੀ ਬਣਾਈ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸਕੂਲ ਬੋਰਡ ਦੀ ਪਾਠ ਪੁਸਤਕ ਵਿੱਚ ਸਿੱਖ ਇਤਿਹਾਸ ਨਾਲ ਛੇੜ-ਛਾੜ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਜਾਵੇ ਤਾਂ ਜੋ ਇਸ ਕਮੇਟੀ ਪਾਸ ਮਾਮਲਾ ਪੇਸ਼ ਕਰਕੇ ਉਸ ਦਾ ਹੱਲ ਕੱਢਿਆ ਜਾ ਸਕੇ।

print
Share Button
Print Friendly, PDF & Email

Leave a Reply

Your email address will not be published. Required fields are marked *