ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਨੂੰ ਹੋਣ ਵਾਲੀਆਂ ਸਾਲਾਨਾਫ਼ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ

ss1

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਨੂੰ ਹੋਣ ਵਾਲੀਆਂ ਸਾਲਾਨਾਫ਼ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ
ਨਵੀਆਂ ਮਿਤੀਆਂ ਯੂਨੀਵਰਸਿਟੀ ਵੈਬਸਾਈਟ ‘ਤੇ

ਅਮ੍ਰਿਤਸਰ, 23 ਮਈ (ਨਿਰਪੱਖ ਆਵਾਜ਼ ਬਿਊਰੋ): ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਲੋਂ 28 ਮਈ ਨੂੰ ਹੋਣ ਵਾਲੀਆਂ ਸਾਲਾਨਾਫ਼ਸਮੈਸਟਰ (ਥਿਊਰੀ) ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ। ਹੁਣ ਇਹ ਮੁਲਤਵੀ ਪ੍ਰੀਖਿਆਵਾਂ 6 ਜੂਨ ਤੋਂ ਲੈ ਕੇ 11 ਜੂਨ ਤਕ ਲਈਆਂ ਜਾਣਗੀਆਂ। ਇਨ੍ਹਾਂ ਪ੍ਰੀਖਿਆਵਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਗੁਰੁ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਸੂਚਨਾ ਉਪਲਬਧ ਹੈ ਅਤੇ ਪ੍ਰੀਖਿਆਰਥੀ ਵੈਬਸਾਈਟ ਉਪਰ ਜਾ ਕੇ ਆਪਣੇ ਪੇਪਰ ਦੀਆਂ ਮਿਤੀਆਂ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨਾਂ੍ਹ ਇਹ ਵੀ ਦੱਸਿਆ ਕਿ ਪ੍ਰੀਖਿਆਵਾਂ ਲਈ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।

print
Share Button
Print Friendly, PDF & Email