ਚੱਢਾ ਸ਼ੂਗਰ ਮਿੱਲ ਦੀਆਂ ਵਧੀਆਂ ਮੁਸ਼ਕਲਾਂ, ਨੋਟਿਸ ਜਾਰੀ

ss1

ਚੱਢਾ ਸ਼ੂਗਰ ਮਿੱਲ ਦੀਆਂ ਵਧੀਆਂ ਮੁਸ਼ਕਲਾਂ, ਨੋਟਿਸ ਜਾਰੀ

ਚੰਡੀਗੜ੍ਹ: ਬਿਆਸ ਦਰਿਆ ਵਿੱਚ ਜ਼ਹਿਰੀਲਾ ਸੀਰਾ ਘੁਲਣ ਦੇ ਮਾਮਲੇ ਵਿੱਚ ਚੱਢਾ ਸ਼ੂਗਰ ਮਿੱਲ ਦੇ ਪ੍ਰਬੰਧਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਪ੍ਰਦੂਸ਼ਣ ਬੋਰਡ ਵੱਲੋਂ ਚੱਢਾ ਸ਼ੂਗਰ ਮਿੱਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਨੋਟਿਸ ਵਿੱਚ ਪੁੱਛਿਆ ਗਿਆ ਹੈ ਕਿ ਮਿੱਲ ਵਿੱਚ ਵੱਡੀਆਂ ਗੜਬੜਾਂ ਹੋਈਆਂ ਹਨ। ਦੱਸਿਆ ਜਾਵੇ ਕਿ ਕਿਉਂ ਨਾਂ ਤਹਾਡੇ ਖਿਲਾਫ ਕਾਰਵਾਈ ਕੀਤੀ ਜਾਵੇ? ਕੱਲ੍ਹ ਮਿੱਲ ਦੇ ਅਧਿਕਾਰੀ ਪ੍ਰਦੂਸ਼ਣ ਕੰਟਰੋਲ ਬੋਰਡ ਅੱਗੇ ਪੇਸ਼ ਹੋਣਗੇ। ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਮੁਤਾਬਕ ਮਿੱਲ ਦੇ ਅਧਿਕਾਰੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਹੋ ਸਕਦਾ ਹੈ। ਉਧਰ, ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਲਕਾਂ ਨੂੰ ਬਚਾ ਕੇ ਸਿਰਫ ਅਧਿਕਾਰੀਆਂ ਖਿਲਾਫ ਕਾਰਵਾਈ ਕਰਕੇ ਖਾਨਾਪੂਰਤੀ ਹੋਵੇਗੀ।

ਉਧਰ, ਬਿਆਸ ਦਰਿਆ ਵਿੱਚ ਸੀਰਾ ਰਲਣ ਕਾਰਨ ਲੱਖਾਂ ਮੱਛੀਆਂ ਦੀ ਮੌਤ ਤੋਂ ਬਾਅਦ ਇਸ ਰਿਸਾਅ ਲਈ ਜ਼ਿੰਮੇਵਾਰ ਚੱਢਾ ਸ਼ੂਗਰ ਮਿੱਲ ਬਾਰੇ ਜਾਂਚ ਰਿਪੋਰਟ ਸਰਕਾਰ ਦੇ ਉੱਚ ਅਧਿਕਾਰੀਆਂ ਕੋਲ ਪੁੱਜ ਗਈ ਹੈ। ਹੁਣ ਪੰਜਾਬ ਸਰਕਾਰ ਮਿੱਲ ‘ਤੇ ਜਲਦ ਹੀ ਅਪਰਾਧਿਕ ਕਾਰਵਾਈ ਕਰਵਾ ਸਕਦੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ, “ਘਟਨਾ ਹਾਦਸਾ ਹੈ ਪਰ ਮਿਲ ਕੋਲ ਕਿਸੇ ਵੀ ਤਰ੍ਹਾਂ ਦੇ ਹਾਦਸੇ ਨੂੰ ਰੋਕਣ ਦੇ ਪ੍ਰਬੰਧ ਮੁਕੰਮਲ ਨਹੀਂ ਸਨ।” ਉੱਚ ਅਫਸਰਾਂ ਮੁਤਾਬਕ ਮੁੱਖ ਮੰਤਰੀ ਤੋਂ ਮਿੱਲ ਖ਼ਿਲਾਫ਼ ਕਾਰਵਾਈ ਦੀ ਹਰੀ ਝੰਡੀ ਮਿਲ ਚੁੱਕੀ ਹੈ।

ਉੱਚ ਅਫਸਰਾਂ ਨੇ ਹੀ ਖੁਲਾਸਾ ਕੀਤਾ ਹੈ ਕਿ ਵਾਤਾਵਰਨ ਮੰਤਰੀ ਓਪੀ ਸੋਨੀ ਮਿੱਲ ਮਾਲਕਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ। ਸੂਤਰਾਂ ਮੁਤਾਬਕ ਪੰਜਾਬ ਦੀ ਸਿਆਸਤ ਵਿੱਚ ਵੱਡਾ ਮੁੱਦਾ ਬਣਨ ਕਾਰਨ ਇਸ ਮਸਲੇ ‘ਤੇ ਸਰਕਾਰ ਲਈ ਕੁਝ ਨਾ ਕਰਨਾ ਗਲੇ ਦੀ ਹੱਡੀ ਬਣ ਚੁੱਕਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *