ਅਕਾਲ ਤਖ਼ਤ ਦੇ ਜਥੇਦਾਰ ਵੱਲੋਂ NIA ‘ਤੇ ਸਿੱਖਾਂ ਵਿਰੁੱਧ ਝੂਠੇ ਕੇਸ ਪਾਉਣ ਦੇ ਇਲਜ਼ਾਮ

ss1

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ NIA ‘ਤੇ ਸਿੱਖਾਂ ਵਿਰੁੱਧ ਝੂਠੇ ਕੇਸ ਪਾਉਣ ਦੇ ਇਲਜ਼ਾਮ

ਅੰਮ੍ਰਿਤਸਰ: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਪੁਲਿਸ ਤੇ ਕੌਮੀ ਜਾਂਚ ਏਜੰਸੀ (ਐਨਆਈਏ) ’ਤੇ ਨੌਜਵਾਨ ਐਨਆਰਆਈ ਸਿੱਖਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦਾ ਇਲਜ਼ਾਮ ਲਾਇਆ ਹੈ। ਉਨ੍ਹਾਂ ਨੇ ਕਿਸੇ ਨਿਰਪੱਖ ਏਜੰਸੀ ਤੋਂ ਇਸ ਮਾਮਲੇ ਦੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ।

ਬੀਤੇ ਦਿਨ ਜਾਰੀ ਬਿਆਨ ਵਿੱਚ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਜਿਹੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ। ਇਸ ਮਾਮਲੇ ਵਿੱਚ ਉਨ੍ਹਾਂ ਲੁਧਿਆਣਾ ਦੇ ਗੁਰਜੰਟ ਸਿੰਘ ਦਾ ਹਵਾਲਾ ਦਿੰਦਿਆਂ ਜਥੇਦਾਰ ਨੇ ਕਿਹਾ ਕਿ ਐਨਆਈਏ ਤੇ ਪੰਜਾਬ ਪੁਲਿਸ ਨੇ ਉਸ ਨੂੰ ਗ਼ਲਤ ਤੇ ਝੂਠੇ ਕੇਸ ਵਿੱਚ ਫਸਾਇਆ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਸੇ ਨਿਰਪੱਖ ਏਜੰਸੀ ਤੋਂ ਇਸ ਮਾਮਲੇ ਦੀ ਜਾਂਚ ਕਰਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਗੁਰਜੰਟ ’ਤੇ ਸੂਬੇ ਵਿੱਚ ਪੰਜ ਹਿੰਦੂ ਲੀਡਰਾਂ ਦੇ ਕਤਲ ਦੇ ਮਾਮਲੇ ਵਿੱਚ ਫਸਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਕੌਮਾਂਤਰੀ ਸਿੱਖ ਫੈਡਰੇਸ਼ਨ ਦੀ ਸਰਪ੍ਰਸਤੀ ਅਧੀਨ ਗੁਰਜੰਟ ਨੇ ਲੱਚਰ ਪੰਜਾਬੀ ਗਾਣਿਆਂ ’ਤੇ ਇਤਰਾਜ਼ ਕੀਤਾ ਸੀ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ’ਤੇ ਗੁਰਮਤਿ ਵਿਚਾਰਧਾਰਾ ਨੂੰ ਠੇਸ ਪਹੁੰਚਾਉਣ ਵਾਲੇ ਤੱਤਾਂ ਦਾ ਵੀ ਖ਼ੁਲਾਸਾ ਕੀਤਾ ਸੀ। ਜਥੇਦਾਰ ਨੇ ਕਿਹਾ ਕਿ ਉਹ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦਾ ਪਰਦਾਫਾਸ਼ ਕਰਨਾ ਚਾਹੁੰਦਾ ਸੀ ਤੇ ਉਨ੍ਹਾਂ ਇਸ ਮਾਮਲੇ ਸਬੰਧੀ ਸੀਬੀਆਈ ਨੂੰ SIT ਵੀ ਲਿਖੀ ਸੀ।

print
Share Button
Print Friendly, PDF & Email

Leave a Reply

Your email address will not be published. Required fields are marked *