ਇਮਲੀ ਖਾਣ ਦੇ ਇਹ ਫਾਇਦੇ ਜਾਣ ਕੇ ਹੋਵੇਗੇ ਹੈਰਾਨ

ss1

ਇਮਲੀ ਖਾਣ ਦੇ ਇਹ ਫਾਇਦੇ ਜਾਣ ਕੇ ਹੋਵੇਗੇ ਹੈਰਾਨ

ਅਕਸਰ ਕਈ ਪਕਵਾਨਾਂ ‘ਚ ਵੀ ਇਮਲੀ ਦੀ ਵਰਤੋਂ ਹੁੰਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਸਵਾਦ ਤੋਂ ਇਲਾਵਾ ਇਮਲੀ ਸਾਡੀ ਸਿਹਤ ਲਈ ਕਿੰਨੀ ਗੁਣਕਾਰੀ ਹੈ। ਜਾਣਦੇ ਹਾਂ ਇਮਲੀ ਦੇ ਸਿਹਤ ਸੰਬੰਧੀ ਕੁਝ ਲਾਭ-

ਗਲੇ ਦੀ ਖਾਰਸ਼ ‘ਚ ਲਾਭਦਾਇਕ
ਇਮਲੀ ਦੀਆਂ ਪੱਤੀਆਂ ਨੂੰ ਪੀਸ ਕੇ ਰਸ ਤਿਆਰ ਕਰ ਲਓ। ਇਸ ਰਸ ਨਾਲ ਜੇਕਰ ਕੁਰਲੀ ਕੀਤੀ ਜਾਵੇ ਤਾਂ ਗਲੇ ਦੀ ਖਾਰਸ਼ ਤੋਂ ਰਾਹਤ ਮਿਲਦੀ ਹੈ। ਪੱਕੀ ਹੋਈ ਇਮਲੀ ਦੇ ਫਲਾਂ ਦੇ ਰਸ ਨਾਲ ਵੀ ਜੇਕਰ ਕੁਰਲੀ ਕੀਤੀ ਜਾਵੇ ਤਾਂ ਅਰਾਮ ਮਿਲਦਾ ਹੈ।
ਦਸਤ ‘ਚ ਅਰਾਮ
ਜੇਕਰ ਪੇਟ ਦਰਦ ਜਾਂ ਦਸਤ ਦੀ ਸਮੱਸਿਆ ਹੈ ਤਾਂ ਇਮਲੀ ਇਸ ਦਾ ਹੱਲ ਵੀ ਕਰ ਸਕਦੀ ਹੈ। ਇਮਲੀ ਦੇ ਬੀਜਾਂ ਨੂੰ ਭੁੰਨ ਕੇ ਪੀਸ ਲਓ। ਇਸ ਦੇ 3 ਗ੍ਰਾਮ ਚੂਰਨ ਨੂੰ ਕੋਸੇ ਪਾਣੀ ਨਾਲ ਖਾਣ ‘ਤੇ ਇਸ ਸਮੱਸਿਆ ਤੋਂ ਅਰਾਮ ਮਿਲਦਾ ਹੈ।
ਜ਼ਖਮ ਸੁਕਾਉਣ ‘ਚ ਲਾਭਦਾਇਕ
ਪਾਤਾਲਕੋਟ ਦੇ ਆਦੀਵਾਸੀ ਇਮਲੀ ਦੀਆਂ ਪੱਤੀਆਂ ਦਾ ਰਸ ਆਪਣੇ ਜ਼ਖਮਾਂ ‘ਤੇ ਲਗਾਉਂਦੇ ਹਨ। ਮੰਨਿਆ ਜਾਂਦਾ ਹੈ ਕਿ ਇਹ ਰਸ ਜ਼ਖਮ ਨੂੰ ਛੇਤੀ ਸੁਕਾਉਣ ‘ਚ ਕਾਰਗਰ ਹੈ।
ਵਧਾਵੇ ਭੁੱਖ
ਭੁੱਖ ਨਾ ਲੱਗੇ ਅਤੇ ਨਾ ਹੀ ਕੁਝ ਖਾਧਾ ਜਾਂਦਾ ਹੋਵੇ ਤਾਂ ਸਰੀਰ ਨੂੰ ਪੋਸ਼ਣ ਨਹੀਂ ਮਿਲੇਗਾ। ਜੇਕਰ ਤੁਹਾਨੂੰ ਵੀ ਇਹ ਸਮੱਸਿਆ ਹੈ ਤਾਂ ਪੱਕੀ ਹੋਈ ਇਮਲੀ ਦੇ ਫਲਾਂ ਨੂੰ ਪਾਣੀ ‘ਚ ਮਸਲ ਕੇ ਰਸ ਤਿਆਰ ਕਰ ਲਓ। ਇਸ ਨੂੰ ਥੋੜ੍ਹੀ ਜਿਹੀ ਮਾਤਰਾ ‘ਚ ਲੈ ਕੇ ਕਾਲੇ ਨਮਕ ਨਾਲ ਸੇਵਨ ਕਰੋ ਤਾਂ ਭੁੱਖ ਜ਼ਰੂਰ ਲੱਗੇਗੀ। ਰੋਜ਼ਾਨਾ ਦੋ ਵਾਰ ਇਸ ਨੂੰ ਚਖਣ ਨਾਲ ਭੁੱਖ ਨਾ ਲੱਗਣ ਦੀ ਸ਼ਿਕਾਇਤ ਦੂਰ ਹੁੰਦੀ ਹੈ।
ਪੀਲੀਏ ਤੋਂ ਛੁਟਕਾਰਾ
ਪੀਲੀਆ ਜੇਕਰ ਵੱਧ ਜਾਵੇ ਤਾਂ ਜਾਨਲੇਵਾ ਸਿੱਧ ਹੋ ਸਕਦਾ ਹੈ। ਇਸ ਦੇ ਲਈ ਡਾਕਟਰੀ ਇਲਾਜ ਤਾਂ ਚੱਲਦਾ ਹੈ ਪਰ ਜੇਕਰ ਇਮਲੀ ਦੀਆਂ ਪੱਤੀਆਂ ਅਤੇ ਫੁੱਲਾਂ ਨੂੰ ਪਾਣੀ ‘ਚ ਉਬਾਲ ਕੇ ਕਾੜ੍ਹਾ ਬਣਾ ਕੇ ਪੀਲੀਏ ਦੇ ਮਰੀਜ਼ ਨੂੰ ਦਿੱਤਾ ਜਾਵੇ ਤਾਂ ਪੀਲੀਏ ਤੋਂ ਛੁਟਕਾਰਾ ਮਿਲਦਾ ਹੈ। ਇਸ ਦੇ ਲਈ ਲਗਾਤਾਰ ਹਫਤੇ ਤੱਕ ਰੋਜ਼ਾਨਾ ਦੋ ਵਾਰ ਇਸ ਦਾ ਸੇਵਨ ਕਰੋ।
ਬੁਖਾਰ ‘ਚ ਲਾਭਦਾਇਕ
ਪੱਕੀ ਹੋਈ ਇਮਲੀ ਦੇ ਫਲਾਂ ਦੇ ਰਸ ਦੀ ਲੱਗਭਗ 15 ਗ੍ਰਾਮ ਮਾਤਰਾ ਬੁਖਾਰ ਤੋਂ ਪੀੜਤ ਵਿਅਕਤੀ ਨੂੰ ਦਿੱਤੀ ਜਾਵੇ ਤਾਂ ਬੁਖਾਰ ਉਤਰ ਜਾਂਦਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *